ਪੜਚੋਲ ਕਰੋ

ਮਾਂ ਦਿਵਸ: ਕੋਰੋਨਾ ਸੰਕਟ ਦੌਰਾਨ ਆਪਣੀ ਤੇ ਬੱਚਿਆਂ ਦੀ ਜਾਨ ਜ਼ੋਖਮ 'ਚ ਪਾਉਣ ਵਾਲੀਆਂ ਮਾਵਾਂ ਨੂੰ ਸਲਾਮ

ਕਈ ਔਰਤਾਂ ਕੋਰੋਨਾ ਪੌਜ਼ੇਟਿਵ ਵੀ ਆਈਆਂ, ਜਿਸ ਕਾਰਨ ਇਨ੍ਹਾਂ ਨੂੰ ਆਪਣੇ ਬੱਚਿਆਂ ਤੇ ਪਰਿਵਾਰ ਤੋਂ ਵੀ ਦੂਰ ਰਹਿਣਾ ਪਿਆ। ਕੁਝ ਔਰਤਾਂ ਦੇ ਬੱਚੇ ਉਨ੍ਹਾਂ ਕਾਰਨ ਕੋਰੋਨਾ ਦੀ ਲਪੇਟ ਵਿੱਚ ਆਏ ਪਰ ਇਨ੍ਹਾਂ ਸਭ ਸਮੱਸਿਆਵਾਂ ਦੇ ਬਾਵਜੂਦ ਇਨ੍ਹਾਂ ਹਿੰਮਤੀ ਤੇ ਦਲੇਰ ਔਰਤਾਂ ਨੇ ਆਪਣੇ ਮਾਂ ਹੋਣ ਦਾ ਚੰਗਾ ਸਬੂਤ ਦਿੱਤਾ ਤੇ ਦੇ ਰਹੀਆਂ ਹਨ।

ਬਰਨਾਲਾ: 9 ਮਈ ਨੂੰ ਦੁਨੀਆਂ ਭਰ ਵਿੱਚ ਮਾਂ ਦਿਵਸ ਮਨਾਇਆ ਜਾ ਰਿਹਾ ਹੈ ਪਰ ਇਹ ਮਾਂ ਦਿਵਸ ਉਨ੍ਹਾਂ ਔਰਤਾਂ ਲਈ ਹੋਰ ਵੀ ਖਾਸ ਹੈ, ਜਿਨ੍ਹਾਂ ਵੱਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਦੌਰ ਵਿੱਚ ਫ਼ਰੰਟਲਾਈਨ ’ਤੇ ਰਹਿ ਕੇ ਮਾਂ ਤੇ ਡਿਊਟੀ ਦੋਵੇਂ ਫ਼ਰਜ਼ ਅਦਾ ਕੀਤੇ ਗਏ। ਸਿਹਤ ਤੇ ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨੌਕਰੀ ਕਰ ਰਹੀਆਂ ਔਰਤਾਂ ਵੱਲੋਂ ਜਿੱਥੇ ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਜੂਝ ਰਹੇ ਲੋਕਾਂ ਲਈ ਫ਼ਰੰਟਲਾਈਨ ’ਤੇ ਰਹਿ ਕੇ ਕੰਮ ਕੀਤਾ ਗਿਆ, ਉੱਥੇ ਆਪਣੇ ਬੱਚਿਆਂ ਤੇ ਪਰਿਵਾਰ ਦਾ ਖਿਆਲ ਵੀ ਰੱਖਿਆ ਗਿਆ।

ਇਨ੍ਹਾਂ ਵਿੱਚੋਂ ਕਈ ਔਰਤਾਂ ਕੋਰੋਨਾ ਪੌਜ਼ੇਟਿਵ ਵੀ ਆਈਆਂ, ਜਿਸ ਕਾਰਨ ਇਨ੍ਹਾਂ ਨੂੰ ਆਪਣੇ ਬੱਚਿਆਂ ਤੇ ਪਰਿਵਾਰ ਤੋਂ ਵੀ ਦੂਰ ਰਹਿਣਾ ਪਿਆ। ਕੁਝ ਔਰਤਾਂ ਦੇ ਬੱਚੇ ਉਨ੍ਹਾਂ ਕਾਰਨ ਕੋਰੋਨਾ ਦੀ ਲਪੇਟ ਵਿੱਚ ਆਏ ਪਰ ਇਨ੍ਹਾਂ ਸਭ ਸਮੱਸਿਆਵਾਂ ਦੇ ਬਾਵਜੂਦ ਇਨ੍ਹਾਂ ਹਿੰਮਤੀ ਤੇ ਦਲੇਰ ਔਰਤਾਂ ਨੇ ਆਪਣੇ ਮਾਂ ਹੋਣ ਦਾ ਚੰਗਾ ਸਬੂਤ ਦਿੱਤਾ ਤੇ ਦੇ ਰਹੀਆਂ ਹਨ।

ਇਸ ਸਬੰਧੀ ਗੱਲਬਾਤ ਕਰਦਿਆਂ ਸਿਹਤ ਵਿਭਾਗ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਦੌਰ ਵਿੱਚ ਉਹ ਲਗਾਤਾਰ ਇੱਕ ਸਾਲ ਤੋਂ ਫ਼ਰੰਟਲਾਈਨ ’ਤੇ ਰਹਿ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਵੱਲੋਂ ਲੋਕਾਂ ਦੇ ਕੋਰੋਨਾ ਸੈਂਪਲ ਵੀ ਲਏ ਗਏ ਜਿਨ੍ਹਾਂ ਵਿੱਚੋਂ ਬਹੁਤੇ ਲੋਕ ਕੋਰੋਨਾ ਪੌਜ਼ੇਟਿਵ ਵੀ ਆਏ। ਇਸ ਕਰਕੇ ਉਹ ਲਗਾਤਾਰ ਕੋਰੋਨਾ ਪੌਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿੱਚ ਆਉਂਦੀਆਂ ਰਹੀਆਂ ਹਨ।

ਇਸ ਦੌਰਾਨ ਉਨ੍ਹਾਂ ਲਈ ਵੱਡਾ ਚੈਲੰਜ ਆਪਣੇ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣਾ ਸੀ। ਉਹ ਦਿਨ ਸਮੇਂ ਆਪਣਾ ਕੋਰੋਨਾ ਮਰੀਜ਼ਾਂ ਵਿੱਚ ਡਿਊਟੀ ਕਰਦੀਆਂ ਤੇ ਸ਼ਾਮ ਨੂੰ ਘਰ ਜਾ ਕੇ ਪਰਿਵਾਰ ਤੇ ਬੱਚਿਆਂ ਦੀ ਸੰਭਾਲ ਕਰਦੀਆਂ। ਘਰ ਜਾਣ ’ਤੇ ਬੱਚੇ ਉਹਨਾਂ ਵੱਲ ਭੱਜਦੇ, ਪਰ ਉਨ੍ਹਾਂ ਵੱਲੋਂ ਮਜਬੂਰੀ ਵੱਸ ਬੱਚਿਆਂ ਤੋਂ ਦੂਰੀ ਬਨਾਉਣੀ ਪੈਂਦੀ ਰਹੀ।

ਇਸ ਮੌਕੇ ਡਾ. ਪੂਰਮ ਨੇ ਦੱਸਿਆ ਕਿ ਉਹ ਇਸ ਦੌਰਾਨ ਕੋਰੋਨਾ ਪੌਜ਼ੇਟਿਵ ਆ ਗਈ ਜਿਸ ਕਰਕੇ ਘਰ ਦੇ ਖਾਣੇ ਆਦਿ ਦਾ ਸਿਸਟਮ ਵੀ ਵਿਗੜ ਗਿਆ। ਕੋਰੋਨਾ ਕਰਕੇ ਬਾਜ਼ਾਰ ਦਾ ਖਾਣਾ ਨਾ ਖਾਣ ਲਈ ਲੋਕਾਂ ਨੂੰ ਅਪੀਲਾਂ ਹੋ ਰਹੀਆਂ ਸਨ ਪਰ ਉਨ੍ਹਾਂ ਨੂੰ ਕੋਰੋਨਾ ਪੌਜ਼ੇਟਿਵ ਹੋਣ ਕਾਰਨ ਖਾਣਾ ਵੀ ਬਾਹਰ ਤੋਂ ਮੰਗਵਾ ਕੇ ਖਾਣਾ ਪਿਆ। ਉਸ ਦੀ ਬੱਚੀ ਦਾ ਹੋਮ ਵਰਕ ਵੀ ਉਸ ਦੇ ਫ਼ੋਨ ’ਤੇ ਆਉਂਦਾ ਸੀ, ਜਿਸ ਕਰਕੇ ਇਹ ਸਮਾਂ ਉਨ੍ਹਾਂ ਲਈ ਬਹੁਤ ਮੁਸ਼ਕਲ ਰਿਹਾ ਹੈ। ਪਰਿਵਾਰ ਵੱਲੋਂ ਅਜਿਹੇ ਸਮੇਂ ਉਸ ਨੂੰ ਪੂਰਾ ਸਹਿਯੋਗ ਦਿੱਤਾ ਗਿਆ।

ਉੱਥੇ ਸਟਾਫ਼ ਨਰਸ ਕਮਲਜੀਤ ਕੌਰ ਨੇ ਦੱਸਿਆ ਕਿ ਉਹ ਇਸ ਦੌਰਾਨ ਕੋਰੋਨਾ ਪੌਜ਼ੇਟਿਵ ਹੋ ਗਈ ਸੀ। ਉਸ ਕਾਰਨ ਉਸ ਦਾ ਤਿੰਨ ਸਾਲ ਦਾ ਬੇਟਾ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਿਆ। ਪੰਜ ਸਾਲ ਦੀ ਬੇਟੀ ਦਾ ਫ਼ਿਕਰ ਵੀ ਉਸ ਨੂੰ ਸਤਾ ਰਿਹਾ ਸੀ। ਇਹ ਸਮਾਂ ਜ਼ਿੰਦਗੀ ਵਿੱਚ ਵੀ ਨਹੀਂ ਭੁਲਾਇਆ ਜਾ ਸਕਦਾ। ਫ਼ਰੰਟ ਲਾਈਨ ’ਤੇ ਕੰਮ ਕਰਦਿਆਂ ਆਪਣੇ ਬੱਚਿਆਂ ਨੂੰ ਵੀ ਕੋਰੋਨਾ ਦੇ ਖ਼ਤਰੇ ਵਿੱਚ ਪਾਇਆ।

ਅਜਿਹੇ ਸਮੇਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਮਾਵਾਂ ਫਰੰਟ ਲਾਈਨ ’ਤੇ ਰਹਿ ਕੇ ਡਿਊਟੀ ਨਿਭਾਅ ਰਹੀਆਂ ਹਨ ਜਿਨ੍ਹਾਂ ਨੂੰ ਹਰ ਵੇਲੇ ਇਹੀ ਚਿੰਤਾ ਹੁੰਦੀ ਹੈ ਕਿ ਉਹ ਅਨੇਕਾਂ ਕੋਰੋਨਾ ਪੌਜ਼ੇਟਿਵ ਲੋਕਾਂ ਨੂੰ ਮਿਲਦੇ ਹਨ ਤੇ ਇਹ ਇਨਫ਼ੈਕਸ਼ਨ ਉਨ੍ਹਾਂ ਦੇ ਬੱਚਿਆਂ ਤੱਕ ਨਾ ਚਲਾ ਜਾਵੇ।

ਉੱਥੇ ਇਸ ਮੌਕੇ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਦੇ ਰੈਂਕ ’ਤੇ ਡਿਊਟੀ ਕਰ ਰਹੇ ਮੈਡਮ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਵੀ ਇਸ ਮਹਾਮਾਰੀ ਦੌਰਾਨ ਕੋਰੋਨਾ ਪੌਜ਼ੇਟਿਵ ਆ ਗਏ ਸਨ ਪਰ ਮਜ਼ਬੂਰੀ ਕਾਰਨ ਉਹਨਾਂ ਨੂੰ ਆਪਣੇ ਪਰਿਵਾਰ ਅਤੇ ਬੱਚਿਆਂ ਤੋਂ ਦੂਰ ਰਹਿਣਾ ਪਿਆ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਯਾਦ ਵੀ ਜ਼ਰੂਰ ਆਉਂਦੀ ਹੈ, ਪਰ ਕੋਰੋਨਾ ਮਹਾਮਾਰੀ ਤੇ ਡਿਊਟੀ ਨੂੰ ਧਿਆਨ ’ਚ ਰੱਖਦਿਆਂ ਘਰ ਜਾਣ ਦਾ ਮੌਕਾ ਘੱਟ ਮਿਲਦਾ ਹੈ।

ਇਸ ਸਬੰਧੀ ਬਰਨਾਲਾ ਦੇ ਐਸ਼ਐਸਪੀ ਸੰਦੀਪ ਗੋਇਲ ਨੇ ਫਰੰਟ ਲਾਈਨ ਤੇ ਰਹਿ ਕੇ ਡਿਊਟੀ ਕਰਨ ਵਾਲੀਆਂ ਮਾਵਾਂ ਨੂੰ ਮਾਂ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿਚ ਇਹਨਾਂ ਔਰਤਾਂ ਨੇ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਵੱਡੀ ਭੂਮਿਕਾ ਨਿਭਾਈ ਹੈ। ਆਪਣੇ ਬੱਚਿਆਂ ਦੀ ਸੰਭਾਲ ਦੇ ਨਾਲ ਨਾਲ ਸਮਾਜ ਨੂੰ ਇਹਨਾਂ ਦੀ ਵੱਡੀ ਦੇਣ ਹੈ।

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget