ਪੜਚੋਲ ਕਰੋ

ਪਾਕਿਸਤਾਨ 'ਚ ਬੁਲਾਈ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ

ਭਾਰਤ ਨਾਲ ਤਣਾਅ ਦੇ ਬਾਵਜੂਦ ਪਾਕਿਸਤਾਨ ਵੱਲੋਂ ਤਿੰਨ ਰੋਜ਼ਾ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ 31 ਅਗਸਤ ਤੋਂ 2 ਸਤੰਬਰ ਤਕ ਲਾਹੌਰ ਵਿੱਚ ਕਰਵਾਈ ਜਾਵੇਗੀ। ਇਸ ਵਿੱਚ ਵਿਸ਼ਵ ਦੇ ਵੱਖ-ਵੱਖ ਮੁਲਕਾਂ ਤੋਂ ਲਗਪਗ 50 ਸਿੱਖ ਵਿਦਵਾਨ ਸੱਦੇ ਗਏ ਹਨ। ਕਨਵੈਨਸ਼ਨ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੀ ਹੁਣ ਤਕ ਦੀ ਪ੍ਰਗਤੀ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪਰੇਖਾ ਬਾਰੇ ਵੀ ਖੁਲਾਸਾ ਕੀਤਾ ਜਾਵੇਗਾ।

ਚੰਡੀਗੜ੍ਹ: ਭਾਰਤ ਨਾਲ ਤਣਾਅ ਦੇ ਬਾਵਜੂਦ ਪਾਕਿਸਤਾਨ ਵੱਲੋਂ ਤਿੰਨ ਰੋਜ਼ਾ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ 31 ਅਗਸਤ ਤੋਂ 2 ਸਤੰਬਰ ਤਕ ਲਾਹੌਰ ਵਿੱਚ ਕਰਵਾਈ ਜਾਵੇਗੀ। ਇਸ ਵਿੱਚ ਵਿਸ਼ਵ ਦੇ ਵੱਖ-ਵੱਖ ਮੁਲਕਾਂ ਤੋਂ ਲਗਪਗ 50 ਸਿੱਖ ਵਿਦਵਾਨ ਸੱਦੇ ਗਏ ਹਨ। ਕਨਵੈਨਸ਼ਨ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੀ ਹੁਣ ਤਕ ਦੀ ਪ੍ਰਗਤੀ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪਰੇਖਾ ਬਾਰੇ ਵੀ ਖੁਲਾਸਾ ਕੀਤਾ ਜਾਵੇਗਾ। ਇੰਟਰਨੈਸ਼ਨਲ ਸਿੱਖ ਕਨਵੈਨਸ਼ਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਹੁਕਮਾਂ ’ਤੇ ਕਰਵਾਈ ਜਾ ਰਹੀ ਹੈ। ਇਸ ਦੇ ਸਮੁੱਚੇ ਪ੍ਰਬੰਧ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਦੀ ਨਿਗਰਾਨੀ ਹੇਠ ਕੀਤੇ ਜਾ ਰਹੇ ਹਨ। ਪਾਕਿਸਤਾਨ ਦੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਵਲੋਂ ਕਨਵੈਨਸ਼ਨ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਕਨਵੈਨਸ਼ਨ ਲਈ ਆਉਣ ਵਾਲੇ ਸਿੱਖ ਵਿਦਵਾਨਾਂ ਨੂੰ ਗੁਰਦੁਆਰਾ ਕਰਤਾਰਪੁਰ ਤੇ ਗੁਰਦੁਆਰਾ ਨਨਕਾਣਾ ਸਾਹਿਬ ਵੀ ਲਿਜਾਇਆ ਜਾਵੇਗਾ। ਹਾਸਲ ਵੇਰਵਿਆਂ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖਾਨ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਪਹਿਲਾਂ ਸਮੁੱਚੇ ਵਿਸ਼ਵ ਦੇ ਸਿੱਖ ਨੁਮਾਇੰਦਿਆਂ ਨੂੰ ਇਸ ਸਬੰਧੀ ਵਿਸਥਾਰਤ ਜਾਣਕਾਰੀ ਦੇਣਾ ਚਾਹੁੰਦੇ ਹਨ। ਉਹ ਕਸ਼ਮੀਰ ਵਿਚ ਧਾਰਾ 370 ਖਤਮ ਕੀਤੇ ਜਾਣ ਦੇ ਮੁੱਦੇ ’ਤੇ ਸਿੱਖ ਆਗੂਆਂ ਦਾ ਸਮਰਥਨ ਵੀ ਚਾਹੁੰਦੇ ਹਨ। ਕਨਵੈਨਸ਼ਨ 31 ਅਗਸਤ ਨੂੰ ਲਾਹੌਰ ਵਿੱਚ ਗਵਰਨਰ ਹਾਊਸ ਵਿੱਚ ਸ਼ੁਰੂ ਹੋਵੇਗੀ। ਇਸੇ ਦਿਨ ਸ਼ਾਮ ਨੂੰ ਸੈਮੀਨਾਰ ਵੀ ਕਰਵਾਇਆ ਜਾਵੇਗਾ। ਪਹਿਲੀ ਸਤੰਬਰ ਨੂੰ ਸਿੱਖ ਵਫ਼ਦ ਨੂੰ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਨੂੰ ਦਿਖਾਉਣ ਲਈ ਗੁਰਦੁਆਰਾ ਕਰਤਾਰਪੁਰ ਸਾਹਿਬ ਲਿਜਾਇਆ ਜਾਵੇਗਾ। 2 ਸਤੰਬਰ ਨੂੰ ਸਿੱਖ ਆਗੂਆਂ ਦਾ ਵਫਦ ਗੁਰਦੁਆਰਾ ਨਨਕਾਣਾ ਸਾਹਿਬ ਜਾਵੇਗਾ। ਕਨਵੈਨਸ਼ਨ ਲਈ ਭਾਰਤ, ਕੈਨੇਡਾ, ਅਮਰੀਕਾ, ਯੂਕੇ, ਸਵਿਟਜ਼ਰਲੈਂਡ, ਆਸਟਰੇਲੀਆ ਆਦਿ ਮੁਲਕਾਂ ਤੋਂ ਲਗਪਗ 50 ਸਿੱਖ ਵਿਦਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਅਮਰੀਕਾ ਤੋਂ 12 ਸਿੱਖ ਆਗੂ, ਯੂਕੇ 5, ਭਾਰਤ 16, ਸਵਿਟਜਰਲੈਂਡ 1 ਤੇ ਅਸਟਰੇਲੀਆ ਤੋਂ ਤਿੰਨ ਸਿੱਖ ਵਿਦਵਾਨ ਸ਼ਾਮਲ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget