Punjab News: ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਪੰਜਾਬ ਅੰਦਰ ਸਿਸਟਮ ਲੜਖੜਾਇਆ! ਕਾਰੋਬਾਰੀਆਂ ਤੋਂ ਲੈ ਕੇ ਵਿਦਿਆਰਥੀ ਤੱਕ ਪ੍ਰੇਸ਼ਾਨ
ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਵਿੱਢੀ ਗਈ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਹੋਣ ਕਰਕੇ ਆਮ ਜੀਵਨ ’ਤੇ ਕਾਫੀ ਅਸਰ ਪੈ ਰਿਹਾ ਹੈ।
Punjab News: ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਪੰਜਾਬ ਅੰਦਰ ਸਿਸਟਮ ਲੜਖੜਾ ਗਿਆ ਹੈ। ਕਾਰੋਬਾਰੀਆਂ ਤੇ ਲੈ ਕੇ ਵਿਦਿਆਰਥੀ ਤੱਕ ਪ੍ਰੇਸ਼ਾਨੀ ਦੇ ਦੌਰ ਵਿੱਚੋਂ ਲੰਘ ਰਹੇ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਹਨ। ਉਂਝ ਉਮੀਦ ਹੈ ਕਿ ਅੱਜ ਇੰਟਰਨੈੱਟ ਸੇਵਾਵਾਂ ਸ਼ੁਰੂ ਹੋ ਜਾਣਗੀਆਂ।
ਇਹ ਵੀ ਪੜ੍ਹੋ: ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 114 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਜਲੰਧਰ 'ਚ ਲੁਕੇ ਹੋਣ ਦਾ ਸ਼ੱਕ
ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਵਿੱਢੀ ਗਈ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਹੋਣ ਕਰਕੇ ਆਮ ਜੀਵਨ ’ਤੇ ਕਾਫੀ ਅਸਰ ਪੈ ਰਿਹਾ ਹੈ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਰਕੇ ਲੋਕਾਂ ਦੇ ਕਾਰੋਬਾਰ ਤੇ ਬੱਚਿਆ ਦੀ ਪੜ੍ਹਾਈ ’ਤੇ ਵੀ ਕਾਫੀ ਅਸਰ ਪਿਆ ਹੈ। ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਦੀਆਂ ਦਿੱਕਤਾਂ ਵਧ ਗਈਆਂ।
ਸੂਬੇ ’ਚ ਆਨਲਾਈਨ ਖਰੀਦਦਾਰੀ ਕਰਨ ਤੇ ਡਿਜੀਟਲ ਪੈਮੇਂਟ ਸਿਸਟਮ ਵੀ ਠੱਪ ਹੋ ਗਿਆ ਹੈ। ਅਜੋਕੇ ਸਮੇਂ ਲੋਕ ਆਪਣੇ ਕੋਲ ਨਗ਼ਦੀ ਰੱਖਣ ਦੀ ਥਾਂ ਡਿਜੀਟਲ ਪੈਮੇਂਟ ਰਾਹੀ ਰੋਜ਼ਾਨਾ ਕਰੋੜਾਂ ਰੁਪਏ ਦਾ ਲੈਣ-ਦੇਣ ਕਰਦੇ ਹਨ। ਵੱਡੀ ਗਿਣਤੀ ਲੋਕ ਦੁਕਾਨਾਂ ’ਤੇ ਖਰੀਦਦਾਰੀ ਕਰਨ ਵੇਲੇ ਗੂਗਲ ਪੇਅ, ਫੋਨ ਪੇਅ ਜਾਂ ਡਿਜੀਟਲ ਪੈਮੇਂਟ ਦੀ ਵਾਧੂ ਵਰਤੋਂ ਕਰਦੇ ਹਨ, ਪਰ ਪੰਜਾਬ ਵਿੱਚ ਸ਼ਨਿਚਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਲੋਕਾਂ ਨੂੰ ਡਿਜੀਟਲ ਲੈਣ-ਦੇਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਅਸਰ ਪੰਜਾਬ ਦੇ ਕਾਰੋਬਾਰ ’ਤੇ ਵੀ ਪਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪ੍ਰੀਖਿਆ ਸਮੇਂ ਵੀ ਵੱਡੀ ਗਿਣਤੀ ਵਿਦਿਆਰਥੀ ਆਨਲਾਈਨ ਪੜ੍ਹਾਈ ਕਰਦੇ ਹਨ, ਜਿਸ ਕਰਕੇ ਉਨ੍ਹਾਂ ਵਿਦਿਆਰਥੀਆਂ ਦੀ ਸਿੱਖਿਆ ਵੀ ਪ੍ਰਭਾਵਿਤ ਹੋ ਰਹੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾ ਬੰਦ ਹੈ ਪਰ ਵੱਖ-ਵੱਖ ਬੈਂਕਾਂ ਦੇ ਏਟੀਐਮ ਚੱਲ ਰਹੇ ਹਨ। ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਏਟੀਐਮ ’ਤੇ ਵੀ ਰੁਪਏ ਕਢਵਾਉਣ ਵਾਲੇ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ। ਇਸ ਕਰਕੇ ਕਈ ਏਟੀਐਮਾਂ ਦੇ ਬਾਹਰ ਲੋਕਾਂ ਦੀਆਂ ਲਾਈਨਾਂ ਵੀ ਲੱਗੀਆਂ ਦੇਖੀਆਂ ਗਈਆਂ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ, ਮਰਸਡੀਜ਼ ਕਾਰ 'ਚ ਪੁਲਿਸ ਕੋਲ ਪਹੁੰਚੇ