Punjab News: ਪੰਜਾਬ ਦੀ ਮਸ਼ਹੂਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ 'ਚ ਹੋਏ ਭਾਰੀ ਹੰਗਾਮੇ ਤੇ ਭੰਨਤੋੜ ਤੋਂ ਬਾਅਦ ਸੁਰੱਖਿਆ ਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਅਹਿਮ ਕਦਮ ਚੁੱਕਿਆ ਹੈ। ਇਸ ਦੇ ਮੱਦੇਨਜ਼ਰ ਇਲਾਕੇ 'ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। 

Continues below advertisement

ਇਸ ਤੋਂ ਪਹਿਲਾਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ 28 ਸਤੰਬਰ ਤੋਂ 10 ਦਿਨਾਂ ਲਈ ਸਾਰੀਆਂ ਕਲਾਸਾਂ ਵੀ ਮੁਅੱਤਲ ਕਰ ਦਿੱਤੀਆਂ ਸੀ। ਇ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਹੋਣ ਵਾਲੀਆਂ ਮਿਡ-ਟਰਮ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Continues below advertisement

ਉੱਥੇ ਹੀ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ,ਉਹ ਆਪਣੇ ਮਾਪਿਆਂ ਨੂੰ ਫ਼ੋਨ ਕਰਕੇ ਘਰ ਜਾ ਸਕਦੇ ਹਨ। ਇਸ ਦੇ ਨਾਲ ਹੀ ਜਿਹੜੇ ਯੂਨੀਵਰਸਿਟੀ ਦੇ ਹੋਸਟਲ ਵਿੱਚ ਰਹਿਣਾ ਚਾਹੁੰਦੇ ਹਨ, ਉਹ ਬਿਨਾਂ ਕਿਸੇ ਕੰਮ ਤੋਂ ਬਾਹਰ ਨਾ ਜਾਣ। ਸਿਰਫ ਜ਼ਰੂਰੀ ਕੰਮ 'ਤੇ ਹੀ ਬਾਹਰ ਜਾਣ। 

ਵਿਦਿਆਰਥੀਆਂ ਨੇ ਪੁਲਿਸ 'ਤੇ ਕੀਤੀ ਪੱਥਰਬਾਜ਼ੀ

ਇਸ ਤੋਂ ਇਲਾਵਾ, ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ, ਜੋ ਐਤਵਾਰ ਸਵੇਰੇ 6 ਵਜੇ ਤੋਂ ਲਗਭਗ 18 ਘੰਟਿਆਂ ਲਈ ਬੰਦ ਸੀ ਐਤਵਾਰ ਰਾਤ 12 ਵਜੇ ਦੇ ਕਰੀਬ ਮੁੜ ਖੋਲ੍ਹ ਦਿੱਤਾ ਗਿਆ ਹੈ। ਘੰਟਿਆਂ ਤੋਂ ਫਸੀਆਂ ਗੱਡੀਆਂ ਆਪਣੀ ਮੰਜ਼ਿਲ ਵੱਲ ਜਾਣ ਲਈ ਕਾਮਯਾਬ ਹੋਈਆਂ। ਸਥਿਤੀ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਵਿਦਿਆਰਥੀਆਂ ਨੇ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਵੀ ਲਗਾਈ ਅਤੇ ਪੱਥਰਬਾਜ਼ੀ ਵੀ ਕੀਤੀ।

ਸਥਿਤੀ ਹੁਣ ਪੁਲਿਸ ਦੇ ਕਾਬੂ ਹੇਠ ਹੈ ਅਤੇ ਯੂਨੀਵਰਸਿਟੀ ਵਿੱਚ ਪੁਲਿਸ ਬਲ ਤਾਇਨਾਤ ਹਨ। ਵਿਦਿਆਰਥੀਆਂ ਦੀ ਮੰਗ 'ਤੇ ਪੁਲਿਸ ਨੇ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਨਾਲ ਬਲਾਤਕਾਰ ਲਈ ਐਫਆਈਆਰ ਦਰਜ ਕੀਤੀ ਹੈ। ਬਲਾਤਕਾਰ ਮਾਮਲੇ ਦੀ ਜਾਂਚ ਲਈ ਪੰਜ ਵਿਦਿਆਰਥੀਆਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੀ ਬਣਾਈ ਗਈ ਹੈ। ਡੀਆਈਜੀ ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।