Internet in Punjab: ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨ ਤਾਰਨ ਤੇ ਫ਼ਿਰੋਜ਼ਪੁਰ ਵਿੱਚ ਇੰਟਰਨੈੱਟ ਤੇ ਐਸਐਮਐਸ ’ਤੇ ਪਾਬੰਦੀ 24 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਬਾਕੀ ਜ਼ਿਲ੍ਹਿਆਂ ਅੰਦਰ ਮੰਗਲਵਾਰ ਨੂੰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਸੀ।
ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਵਿੱਢੀ ਗਈ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਬੰਦ ਹੋਣ ਕਰਕੇ ਆਮ ਜੀਵਨ ’ਤੇ ਕਾਫੀ ਅਸਰ ਪੈ ਰਿਹਾ ਹੈ। ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਰਕੇ ਲੋਕਾਂ ਦੇ ਕਾਰੋਬਾਰ ਤੇ ਬੱਚਿਆ ਦੀ ਪੜ੍ਹਾਈ ’ਤੇ ਵੀ ਕਾਫੀ ਅਸਰ ਪਿਆ ਹੈ। ਇੰਟਰਨੈੱਟ ਸੇਵਾ ਬੰਦ ਹੋਣ ਕਰਕੇ ਆਨਲਾਈਨ ਕਾਰੋਬਾਰ ਕਰਨ ਵਾਲਿਆਂ ਦੀਆਂ ਦਿੱਕਤਾਂ ਵਧ ਗਈਆਂ।
ਇਹ ਵੀ ਪੜ੍ਹੋ : : ਜਾਣੋ ਕੌਣ ਹੈ ਅੰਮ੍ਰਿਤਪਾਲ ਸਿੰਘ ਦੀ NRI ਪਤਨੀ ਕਿਰਨਦੀਪ ਕੌਰ, ਹਾਲ ਹੀ 'ਚ ਹੋਇਆ ਸੀ ਵਿਆਹ
'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਇਸ ਦੌਰਾਨ ਅੰਮ੍ਰਿਤਪਾਲ ਦੀ ਆਖਰੀ ਲੋਕੇਸ਼ਨ ਮਿਲ ਗਈ ਹੈ ਅਤੇ ਇਸ ਗੱਲ ਦਾ ਖੁਲਾਸਾ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ, ‘ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਸਾਨੂੰ ਪਤਾ ਲੱਗਾ ਹੈ ਕਿ ਇਸ ਦਾ ਆਖਰੀ ਟਿਕਾਣਾ ਹਰਿਆਣਾ ਹੈ। ਅਸੀਂ ਬਲਜੀਤ ਕੌਰ ਨਾਂ ਦੀ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅੰਮ੍ਰਿਤਪਾਲ ਕੁਰੂਕਸ਼ੇਤਰ ਵਿੱਚ ਇਸ ਔਰਤ ਦੇ ਘਰ ਰਹਿੰਦਾ ਸੀ ਅਤੇ ਇਹ ਲੋਕ ਪਿਛਲੇ 2.5 ਸਾਲਾਂ ਤੋਂ ਸੰਪਰਕ ਵਿੱਚ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।