ਚੰਡੀਗੜ੍ਹ: ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਾਸੀਆਂ ਲਈ ਜ਼ਰੂਰੀ ਜਾਣਕਾਰੀ ਹੈ। ਅੱਜ ਹੁਪਹਿਰ 3 ਵਜੇ ਤੋਂ ਬਾਅਦ ਅਗਲੇ 72 ਘੰਟਿਆਂ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਹ ਫੈਸਲਾ ਪੰਜਾਬ ਰਾਜ ਭਵਨ ਵਿੱਚ ਹੋਈ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੈਠਕ ਦੌਰਾਨ ਲਿਆ ਗਿਆ।
ਇਸ ਫੈਸਲੇ ਬਾਰੇ ਜਾਣਕਾਰੀ ਹਰਿਆਣਾ ਦੇ ਗ੍ਰਹਿ ਸਕੱਤਰ ਰਾਮ ਬਿਲਾਸ ਨੇ 'ਏਬੀਪੀ ਸਾਂਝਾ' ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੋਵੇ ਸੂਬਿਆਂ ਦਾ ਸਾਂਝਾ ਕੰਟਰੋਲ ਰੂਮ ਬਣਾਇਆ ਜਾਵੇਗਾ। ਚੰਡੀਗੜ੍ਹ ਆਉਣ ਵਾਲੀਆਂ ਸਾਰੀਆਂ ਪੈਜੰਸਰ ਟਰੇਨਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ।