Internet in Punjab : ਹੁਣ ਤਰਨਤਾਰਨ ਤੇ ਫ਼ਿਰੋਜ਼ਪੁਰ 'ਚ ਵੀ ਇੰਟਰਨੈੱਟ ਸੇਵਾਵਾਂ ਹੋਈਆਂ ਬਹਾਲ
Internet in Punjab : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਵੀ ਸੇਵਾਵਾਂ ਬਹਾਲ ਹੋ ਗਈਆਂ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ ਪੂਰੇ ਪੰਜਾਬ ਵਿਚ ਇੰਟਰਨੈੱਟ ਸੇਵਾ ਚਾਲੂ ਹੋ

Internet in Punjab : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਵੀ ਸੇਵਾਵਾਂ ਬਹਾਲ ਹੋ ਗਈਆਂ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ ਪੂਰੇ ਪੰਜਾਬ ਵਿਚ ਇੰਟਰਨੈੱਟ ਸੇਵਾ ਚਾਲੂ ਹੋ ਗਈ ਹੈ। ਇਸ ਤੋਂ ਪਹਿਲਾਂ ਬੀਤੇ ਕੱਲ ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਸੀ।
ਇਹ ਵੀ ਪੜੋ : ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਨੇ ਕੀਤੇ ਵੱਡੇ ਖੁਲਾਸੇ, ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਫੌਜ 'ਚ ਸ਼ਾਮਲ ਕਰਕੇ ਦਿੱਤੀ ਜਾਂਦੀ ਸੀ ਤਨਖਾਹ
ਦੱਸਿਆ ਜਾਂਦਾ ਹੈ ਕਿ ਕੱਲ੍ਹ ਪੰਜਾਬ ਦੇ ਤਰਨਤਾਰਨ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿਚ 24 ਮਾਰਚ ਤੱਕ ਲਈ ਇੰਟਰਨੈੱਟ ’ਤੇ ਪਾਬੰਦੀ (internet restrictions) ਵਧਾ ਦਿੱਤੀ ਸੀ। ਹੁਣ ਸਰਕਾਰ ਨੇ ਦੋਵਾਂ ਜਿਲ੍ਹਿਆਂ ਤੋਂ ਪਾਬੰਦੀ ਹਟਾਉਣ ਦਾ ਫੈਸਲਾ ਲਿਆ ਹੈ। ਅੱਜ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਵੀ ਇੰਟਰਨੈਟ ਸੇਵਾਵਾਂ ਅੱਜ ਚਾਲੂ ਕਰ ਦਿੱਤੀਆਂ ਗਈਆਂ ਹਨ।






















