Internet in Punjab : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਇੰਟਰਨੈਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਵੀ ਸੇਵਾਵਾਂ ਬਹਾਲ ਹੋ ਗਈਆਂ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ ਪੂਰੇ ਪੰਜਾਬ ਵਿਚ ਇੰਟਰਨੈੱਟ ਸੇਵਾ ਚਾਲੂ ਹੋ ਗਈ ਹੈ। ਇਸ ਤੋਂ ਪਹਿਲਾਂ ਬੀਤੇ ਕੱਲ ਅੰਮ੍ਰਿਤਸਰ ਦੇ ਅਜਨਾਲਾ ਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਸੀ।
ਇਹ ਵੀ ਪੜੋ : ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਨੇ ਕੀਤੇ ਵੱਡੇ ਖੁਲਾਸੇ, ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਫੌਜ 'ਚ ਸ਼ਾਮਲ ਕਰਕੇ ਦਿੱਤੀ ਜਾਂਦੀ ਸੀ ਤਨਖਾਹ
ਦੱਸਿਆ ਜਾਂਦਾ ਹੈ ਕਿ ਕੱਲ੍ਹ ਪੰਜਾਬ ਦੇ ਤਰਨਤਾਰਨ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿਚ 24 ਮਾਰਚ ਤੱਕ ਲਈ ਇੰਟਰਨੈੱਟ ’ਤੇ ਪਾਬੰਦੀ (internet restrictions) ਵਧਾ ਦਿੱਤੀ ਸੀ। ਹੁਣ ਸਰਕਾਰ ਨੇ ਦੋਵਾਂ ਜਿਲ੍ਹਿਆਂ ਤੋਂ ਪਾਬੰਦੀ ਹਟਾਉਣ ਦਾ ਫੈਸਲਾ ਲਿਆ ਹੈ। ਅੱਜ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਵੀ ਇੰਟਰਨੈਟ ਸੇਵਾਵਾਂ ਅੱਜ ਚਾਲੂ ਕਰ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਪੰਜਾਬ ਵਿੱਚ 18 ਮਾਰਚ ਨੂੰ ਇੰਟਰਨੈਟ ਤੇ ਐਸਐਮਐਸ ਬੰਦ ਕੀਤੇ ਗਏ ਸਨ। ਇਸ ਤੋਂ ਬਾਅਦ ਦੋ ਦਿਨਾਂ ਬਾਅਦ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਅਜੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਇੰਟਰਨੈਟ ਸੇਵਾਵਾਂ ਬੰਦ ਸਨ, ਜਿੰਨਾ ਨੂੰ ਅੱਜ ਵੀ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ।
'ਵਾਰਿਸ ਪੰਜਾਬ ਦੇ' ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੁਲਿਸ ਲਗਾਤਾਰ ਭਾਲ ਕਰ ਰਹੀ ਹੈ ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਬੀਤੇ ਕੱਲ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਸੀ , ‘ਪੁਲਿਸ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਸਾਨੂੰ ਪਤਾ ਲੱਗਾ ਹੈ ਕਿ ਇਸ ਦਾ ਆਖਰੀ ਟਿਕਾਣਾ ਹਰਿਆਣਾ ਹੈ। ਅਸੀਂ ਬਲਜੀਤ ਕੌਰ ਨਾਂ ਦੀ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅੰਮ੍ਰਿਤਪਾਲ ਕੁਰੂਕਸ਼ੇਤਰ ਵਿੱਚ ਇਸ ਔਰਤ ਦੇ ਘਰ ਰਹਿੰਦਾ ਸੀ ਅਤੇ ਇਹ ਲੋਕ ਪਿਛਲੇ 2.5 ਸਾਲਾਂ ਤੋਂ ਸੰਪਰਕ ਵਿੱਚ ਸਨ।