Kisan Andolan: ਦਿੱਲੀ ਕੂਚ ਤੋਂ ਪਹਿਲਾਂ ਪੰਜਾਬ 'ਚ ਵੱਡੀ ਕਾਰਵਾਈ, ਇਹਨਾਂ ਥਾਵਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ
Suspends Internet Services: ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਦੇ 7 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਪਟੀਸ਼ਨ ਵਿੱਚ ਅੰਬਾਲਾ ਨੇੜੇ ਸ਼ੰਭੂ ਬਾਰਡਰ ਸੀਲ ਕਰਨ ਦੇ ਫੈਸਲੇ ਨੂੰ ਗੈਰ-ਕਾਨੂੰਨੀ ਦੱਸਦਿਆਂ
Suspends Internet Services: ਅੱਜ ਕਿਸਾਨ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ। ਬੀਤੇ ਦਿਨ ਕੇਂਦਰ ਸਰਕਾਰ ਨਾਲ ਸਹਿਮਤੀ ਨਹੀਂ ਬਣ ਸਕੀ ਸੀ। ਜਿਸ ਤੋਂ ਬਾਅਦ ਅੱਜ ਥੌੜ੍ਹੀ ਦੇਰ ਤੱਕ ਕਿਸਾਨ ਦਿੱਲੀ ਨੂੰ ਚਾਲੇ ਪਾਉਣਗੇ। ਇਸ ਨੂੰ ਦੇਖਦੇ ਹੋਏ ਪੰਜਾਬ ਵਿੱਚ ਵੀ ਪਹਿਲੀ ਵੱਡੀ ਕਾਰਵਾਈ ਹੋਈ ਹੈ। ਪੰਜਾਬ ਦੇ ਜਿਲ੍ਹਾ ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਹਰਿਆਣਾ ਦੇ 7 ਜਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਇੰਟਰਨੈੱਟ, SMS ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ।
ਹੁਣ ਪਟਿਆਲਾ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਤੇ ਸੰਗਰੂਰ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਤੇ ਛਾਜਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।ਵਿੱਚ ਇੰਟਰਨੈੱਟ ਬੰਦ ਹੋ ਗਿਆ ਹੈ। ਹਲਾਂਕਿ ਜਿਹਨਾਂ ਘਰਾਂ ਵਿੱਚ BroadBand ਲੱਗਾ ਹੈ ਉਹਨਾਂ ਨੂੰ ਨੈੱਟ ਚਲਾਉਣ 'ਚ ਕੋਈ ਮੁਸ਼ਕਿਲ ਨਹੀਂ ਆਵੇਗੀ। ਪਰ ਇਹਨਾਂ ਖੇਤਰਾਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਹੋ ਗਿਆ ਹੈ।
ਓਧਰ ਹਰਿਆਣਾ ਸਰਕਾਰ ਨੇ ਸਰਹੱਦ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਹਰਿਆਣਾ ਦੇ 7 ਜਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਬਲਕ ਵਿੱਚ ਐਸਐਮਐਸ ਨਹੀਂ ਭੇਜੇ ਜਾ ਸਕਦੇ ਹਨ। ਪੁਲਿਸ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਬੰਧਤ ਖੇਤਰਾਂ ਦੇ ਪੁਲਿਸ ਕਪਤਾਨਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
ਡੀਜੀਪੀ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਤਿਆਰੀਆਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਰਿਆਣਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕਰ ਦਿੱਤੀ ਹੈ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਪਹਿਲਾਂ ਤੋਂ ਹੀ ਚੌਕਸ ਅਤੇ ਸੁਚੇਤ ਰਹਿਣ।
ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਦੇ 7 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਪਟੀਸ਼ਨ ਵਿੱਚ ਅੰਬਾਲਾ ਨੇੜੇ ਸ਼ੰਭੂ ਬਾਰਡਰ ਸੀਲ ਕਰਨ ਦੇ ਫੈਸਲੇ ਨੂੰ ਗੈਰ-ਕਾਨੂੰਨੀ ਦੱਸਦਿਆਂ ਰੱਦ ਕੀਤਾ ਦੀ ਮੰਗ ਕੀਤੀ ਹੈ।
ਪੰਚਕੂਲਾ ਨਿਵਾਸੀ ਵਕੀਲ ਨੇ ਸਰਹੱਦ 'ਤੇ ਇਹ ਪਟੀਸ਼ਨ ਦਾਇਰ ਕੀਤੀ ਹੈ ਇੰਟਰਨੈੱਟ 'ਤੇ ਬੰਦ ਅਤੇ ਪਾਬੰਦੀਆਂ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ। ਪਟੀਸ਼ਨ 'ਚ ਹਰਿਆਣਾ, ਪੰਜਾਬ, ਕੇਂਦਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਪ੍ਰਤੀਵਾਦੀ ਬਣਾਇਆ ਗਿਆ ਹੈ।