Internet services stopped: ਦਿੱਲੀ ਅੰਦੋਲਨ ਲਈ ਪੰਜਾਬ ਦੇ ਪਿੰਡਾਂ 'ਚੋਂ ਨਿਕਲੇ ਕਿਸਾਨ ਹਰਿਆਣਾ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ। ਪਹਿਲੇ ਦਿਨ ਹਰਿਆਣਾ ਪੁਲਿਸ ਦੀਆਂ ਰੋਕਾਂ ਤੋੜਨ 'ਚ ਕਿਸਾਨ ਨਾਕਾਮਯਾਬ ਰਹੇ। ਅੱਜ ਦੂਸਰਾ ਦਿਨ ਹੈ ਅਤੇ ਕਿਸਾਨ ਹਰ ਹਾਲਤ ਵਿੱਚ ਇਹ ਸਾਰੀਆਂ ਰੋਕਾਂ ਤੋੜ ਕੇ ਅੱਗੇ ਵੱਧ ਸਕਦੇ ਹਨ।
ਪਟਿਆਲਾ ਅਤੇ ਸੰਗਰੂਰ ਤੋਂ ਬਾਅਦ ਹੁਣ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸਮੇਤ ਹਰਿਆਣਾ ਨਾਲ ਲੱਗਦੀਆਂ ਪੰਜਾਬ ਦੀਆਂ ਸਰਹੱਦਾਂ ਵਾਲੇ ਕੁੱਝ ਹੋਰ ਇਲਾਕਿਆਂ ਚ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾ ਦਿੱਤੀ ਗਈ। ਵੱਡੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਿਨ੍ਹਾਂ ਹੀ ਮੋਬਾਈਲ ਤੇ ਬਰਾਂਡਬੈਂਡ ਕੰਪਨੀਆਂ ਵਲੋਂ ਇੰਟਰਨੈੱਟ ਅਤੇ SMS ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਬਾਬੂਸ਼ਾਹੀ ਦੀ ਰਿਪੋਰਟ ਦੇ ਮੁਤਾਬਕ ਪੰਜਾਬ ਸਰਕਾਰ ਵੱਲੋਂ ਇੰਟਰਨੈੱਟ ਬੰਦ ਕਰਨ ਸਬੰਧੀ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਇਸ ਦੇ ਬਾਵਜੂਦ ਮੋਬਾਈਲ ਕੰਪਨੀਆਂ ਨੇ ਇੰਟਰਨੈੱਟ 'ਤੇ ਰੋਕ ਲਗਾ ਦਿੱਤੀ ਹੈ। ਸਵਾਲ ਇਹ ਵੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਹੁਕਮ ਜਾਰੀ ਨਹੀਂ ਕੀਤੇ ਤਾਂ ਕੀ ਕੰਪਨੀਆਂ ਆਪਣੇ ਆਪ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾ ਸਕਦੀ ਹੈ।
ਪ੍ਰਿੰਸੀਪਲ ਸਕੱਤਰ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਨੇ ਦੱਸਿਆ ਕਿ, ਪੰਜਾਬ ਸਰਕਾਰ ਨੇ ਮੋਬਾਈਲ ਇੰਟਰਨੈੱਟ ਜਾਂ ਫਿਰ ਬਰਾਂਡਬੈਂਡ ਸੇਵਾਵਾਂ ਕਿਸੇ ਵੀ ਜ਼ਿਲ੍ਹੇ ਦੇ ਅੰਦਰ ਬੰਦ ਕਰਨ ਬਾਰੇ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ।
ਬੀਤੇ ਦਿਨ ਪਟਿਆਲਾ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਤੇ ਸੰਗਰੂਰ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਤੇ ਛਾਜਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਹਲਾਂਕਿ ਜਿਹਨਾਂ ਘਰਾਂ ਵਿੱਚ BroadBand ਲੱਗਾ ਹੈ ਉਹਨਾਂ ਨੂੰ ਨੈੱਟ ਚਲਾਉਣ 'ਚ ਕੋਈ ਮੁਸ਼ਕਿਲ ਨਹੀਂ ਆਵੇਗੀ। ਪਰ ਇਹਨਾਂ ਖੇਤਰਾਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਹੋ ਗਿਆ ਹੈ।
ਓਧਰ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ। ਰਾਜਸਥਾਨ ਦੇ ਵੀ ਤਿੰਨ ਜਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial