Punjab News: ਪੰਜਾਬ ਵਿੱਚ ਕਈ ਥਾਵਾਂ ਉੱਤੇ ਇੰਟਰਨੈੱਟ ਬੰਦ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਹੈ।


ਬਠਿੰਡਾ ਜ਼ਿਲ੍ਹੇ ਦੇ ਕਈ ਥਾਵਾਂ ਉਤੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਵਿੱਚ ਵੀ ਇੰਟਰਨੈਟ ਬੰਦ ਕੀਤਾ ਗਿਆ ਹੈ। ਪਟਿਆਲਾ, ਮੋਗਾ, ਮੋਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ਉਤੇ ਨੈਟ ਬੰਦ ਕਰ ਦਿੱਤਾ ਗਿਆ ਹੈ। ਜਦੋਂ ਕਿ ਲੋਕ ਫੋਨ ਉਤੇ ਕਾਲ ਹੋ ਰਹੀ ਹੈ, ਪ੍ਰੰਤੂ ਇੰਟਰਨੈਟ ਨਹੀਂ ਚਲ ਰਿਹਾ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਵੱਲੋਂ ਰਾਮਪੁਰਾ ਵਿੱਚ ਸਮਾਗਮ ਰੱਖਿਆ ਗਿਆ ਸੀ। ਇਹ ਸਮਾਗਮ ਦਾ ਰੱਦ ਕਰ ਦਿੱਤਾ ਗਿਆ ਸੀ।


ਜ਼ਿਕਰਯੋਗ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ।ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ‘ਚ ਸਵਾਰ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।


ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ


ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦੇ ਪਿੱਛੇ ਸਵੇਰ ਤੋਂ ਹੀ ਭਾਰੀ ਪੁਲਸ ਫੋਰਸ ਤਾਇਨਾਤ ਸੀ। ਦੂਜੇ ਪਾਸੇ ਜਦੋਂ ਇਹ ਕਾਫ਼ਲਾ ਮਹਿਤਪੁਰ ਨੇੜੇ ਪੁੱਜਾ ਤਾਂ ਪੁਲਿਸ ਨੇ ਇਸ ਨੂੰ ਘੇਰ ਲਿਆ ਅਤੇ ਦੋ ਗੱਡੀਆਂ ਵਿੱਚ ਸਵਾਰ ਇਸ ਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ਼ ਕਾਰ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।