Punjab News: ਪਿਛਲੇ ਲੰਬੇ ਸਮੇਂ ਤੋਂ ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਧਰਨਾ ਜਾਰੀ ਹੈ, ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਾਰਡਰ ਨੇੜਲੇ ਇਲਾਕੇ ਅੰਦਰ ਇੰਟਰਨੈੱਟ ਸੇਵਾਵਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ।



ਅਜਿਹੀਆਂ ਖਬਰਾਂ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਦੀ ਫਿਲਹਾਲ ਕੋਈ ਪੁਸ਼ਟੀ ਨਹੀਂ ਹੋ ਸਕੀ ਹੈ। ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਇਸ ਵੇਲੇ ਵੱਡੀ ਕਾਰਵਾਈ ਦੀ ਤਿਆਰੀ ਵਿੱਚ ਨਜ਼ਰ ਆ ਰਹੀ ਹੈ। 



ਖਨੌਰੀ ਬਾਰਡਰ ਦੇ ਨੇੜਲੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਦੀ ਤੈਨਾਤੀ ਕਰ ਦਿੱਤੀ ਗਈ ਹੈ। ਇਨ੍ਹਾਂ ਇਲਾਕਿਆਂ ਅੰਦਰ ਸਰਕਾਰੀ ਬੱਸਾਂ, ਐਂਬੂਲੈਂਸਾਂ ਅਤੇ ਦੰਗਾ ਰੋਕੂ ਵਾਹਨ ਤੈਨਾਤ ਕਰ ਦਿੱਤੇ ਗਏ ਦੱਸੇ ਜਾ ਰਹੇ ਹਨ। ਸੂਤਰ ਦੱਸਦੇ ਹਨ ਕਿ ਪੁਲਿਸ ਨੂੰ ਫਿਲਹਾਲ ਇਨ੍ਹਾਂ ਇਲਾਕਿਆਂ ਅੰਦਰ ਤਾਇਨਾਤ ਹੋਣ ਲਈ ਆਖਿਆ ਗਿਆ ਹੈ, ਅੱਗੋਂ ਕਾਰਵਾਈ ਕੀ ਕਰਨੀ ਹੈ।


ਫਿਲਹਾਲ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮ ਹੁਣ ਤਾਇਨਾਤੀ ਪਿੱਛੋਂ ਅਗਲੇ ਹੁਕਮਾਂ ਦੀ ਉਡੀਕ ਕਰ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿੱਚ ਹੁੱਕਾਂ ਵਾਲੇ ਟੋਇੰਗ ਟਰੈਕਟਰ ਵੀ ਤੈਨਾਤ ਕੀਤੇ ਗਏ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।