Farmer Protest: ਸੋਮਵਾਰ ਨੂੰ ਵੀ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਸ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਹੁਕਮ ਜਾਰੀ ਕੀਤਾ ਗਿਆ ਹੈ। ਇਸ ਤਹਿਤ ਸੋਮਵਾਰ 26 ਫਰਵਰੀ ਤੱਕ ਇੰਟਰਨੈੱਟ ਬੰਦ ਕਰਨ ਦੇ ਪਹਿਲੇ ਹੁਕਮ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਕੇਂਦਰ ਸਰਕਾਰ ਨੇ ਇਹ ਹੁਕਮ ਇੰਡੀਅਨ ਟੈਲੀਗ੍ਰਾਫ ਐਕਟ 1985 ਦੀ ਧਾਰਾ 7 ਤਹਿਤ ਜਾਰੀ ਕੀਤਾ ਹੈ।
ਮੁੱਖ ਮੰਤਰੀ ਨੇ ਕਿਸਾਨ ਜਥੇਬੰਦੀਆਂ ਦੀ ਗੱਲ ਕੀਤੀ ਨਜ਼ਰਅੰਦਾਜ਼
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੋਣ ਦਾ ਮੁੱਦਾ ਉਠਾਇਆ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਗੱਲ ਨੂੰ ਨਜ਼ਰਅੰਦਾਜ਼ ਕਰਦਿਆਂ ਕੇਂਦਰ ਨੇ ਆਪਣੇ ਹੁਕਮਾਂ ਨੂੰ ਅੱਗੇ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਮਾਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਚਾਲੂ ਕਰਨ ਲਈ ਕਿਹਾ ਸੀ ਅਤੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਵਿੱਚ ਵੀ ਇਹ ਮੁੱਦਾ ਉਠਾਇਆ ਸੀ।
ਕਿੱਥੇ-ਕਿੱਥੇ ਇੰਟਰਨੈੱਟ ਰਹੇਗਾ ਬੰਦ
ਥਾਣਾ ਸ਼ੰਭੂ, ਜੁਲਕਾਂ, ਪਸਿਆਣਾ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਪਟਿਆਲਾ ਦੇ ਬਲਬੇੜਾ ਦਾ ਅਧਿਕਾਰ ਖੇਤਰ।
ਐਸ.ਏ.ਐਸ.ਨਗਰ ਥਾਣਾ ਲਾਲੜੂ
ਬਠਿੰਡਾ ਥਾਣਾ ਸੰਗਤ
ਸ੍ਰੀ ਮੁਕਤਸਰ ਸਾਹਿਬ ਥਾਣਾ ਖਿਆਲਾਂਵਾਲੀ
ਮਾਨਸਾ ਥਾਣਾ ਸਰਦੂਲਗੜ੍ਹ
ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਝੱਜਲੀ।
ਫਤਿਹਗੜ੍ਹ ਸਾਹਿਬ ਥਾਣਾ ਫਤਿਹਗੜ੍ਹ ਸਾਹਿਬ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ