NIA In Action: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਯੂਐਸ, ਗ੍ਰੀਸ ਅਤੇ ਫਿਲੀਪੀਨਜ਼ ਵਿੱਚ ਕਈ ਲੋਕਾਂ ਦੇ ਖਿਲਾਫ ਇੰਟਰਪੋਲ ਅਤੇ ਲੁੱਕ ਆਉਟ ਸਰਕੂਲਰ ਦੁਆਰਾ ਬਲੂ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਉੱਤੇ ਵਿਦੇਸ਼ੀ ਧਰਤੀ ਤੋਂ ਸਰਗਰਮ ਗੈਂਗਸਟਰਾਂ ਅਤੇ ਖਾਲਿਸਤਾਨੀ ਜਥੇਬੰਦੀਆਂ ਨਾਲ ਕਥਿਤ ਗਠਜੋੜ ਦੇ ਦੋਸ਼ ਹਨ।


ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਐਨਆਈਏ ਦੀ ਬੇਨਤੀ ਦੇ ਆਧਾਰ 'ਤੇ ਪਿਛਲੇ ਮਹੀਨੇ ਅਮਰੀਕਾ ਸਥਿਤ ਹਰਜੋਤ ਸਿੰਘ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਗਿਆ ਸੀ। ਅਜਿਹਾ ਨੋਟਿਸ ਕਿਸੇ ਅਪਰਾਧ ਦੇ ਸਬੰਧ ਵਿੱਚ ਕਿਸੇ ਵਿਅਕਤੀ ਦੀ ਪਛਾਣ, ਸਥਾਨ ਜਾਂ ਗਤੀਵਿਧੀਆਂ ਬਾਰੇ ਵਾਧੂ ਜਾਣਕਾਰੀ ਇਕੱਠੀ ਕਰਨ ਲਈ ਜਾਰੀ ਕੀਤਾ ਜਾਂਦਾ ਹੈ।


ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ 'ਤੇ ਐਨ.ਆਈ.ਏ ਦਾ ਸ਼ਿਕੰਜਾ


ਜਾਂਚ ਏਜੰਸੀ ਐਨਆਈਏ ਨੇ ਪਿਛਲੇ ਮਹੀਨੇ ਗ੍ਰੀਸ ਵਿੱਚ ਲੁਕੇ ਸਤਨਾਮ ਸਿੰਘ ਉਰਫ਼ ਸੱਤਾ ਅਤੇ ਫਿਲੀਪੀਨਜ਼ ਤੋਂ ਸਰਗਰਮ ਅਮਰੀਕ ਸਿੰਘ ਅਤੇ ਮਨਦੀਪ ਸਿੰਘ ਖ਼ਿਲਾਫ਼ ਐਲਓਸੀ ਜਾਰੀ ਕੀਤਾ ਸੀ। ਦਿੱਲੀ ਦੀ ਇੱਕ ਅਦਾਲਤ ਨੇ 24 ਅਪ੍ਰੈਲ ਨੂੰ ਚਾਰ ਲੋਕਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ (NBW) ਵੀ ਜਾਰੀ ਕੀਤਾ ਸੀ।


BLUE ਨੋਟਿਸ ਅਤੇ LOC ਕਿਉਂ ਜ਼ਰੂਰੀ ਹੈ?


ਐਨਆਈਏ ਦੇ ਇੱਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਮੰਗ ਕਰਦੇ ਹੋਏ ਕਿਹਾ ਕਿ ਬਲੂ ਨੋਟਿਸ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਵਿੱਚ ਮਦਦ ਕਰੇਗਾ, ਜਦੋਂ ਕਿ ਐਲਓਸੀ ਇਹ ਯਕੀਨੀ ਬਣਾਏਗੀ ਕਿ ਦੋਸ਼ੀ ਵਿਅਕਤੀਆਂ ਨੂੰ ਭਾਰਤੀ ਹਵਾਈ ਅੱਡਿਆਂ ਜਾਂ ਬੰਦਰਗਾਹਾਂ ਤੋਂ ਫੜਿਆ ਜਾਵੇ। ਅਧਿਕਾਰੀ ਨੇ ਦੱਸਿਆ ਕਿ ਸਤਨਾਮ ਸਿੰਘ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਹੈ ਜਦਕਿ ਬਾਕੀ ਖਾਲਿਸਤਾਨੀ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਜੋ ਵਿਦੇਸ਼ੀ ਧਰਤੀ ਤੋਂ ਸਰਗਰਮ ਹਨ।


ਅੱਤਵਾਦੀ ਹਮਲਿਆਂ ਨਾਲ ਸਬੰਧਤ ਮਾਮਲਾ ਹੈ


ਇਹ ਮਾਮਲਾ ਖਾਲਿਸਤਾਨੀ ਸੰਗਠਨਾਂ ਦੇ ਕਥਿਤ ਗਠਜੋੜ ਨਾਲ ਸਬੰਧਤ ਹੈ, ਜਿਸ ਵਿੱਚ ਖਾਲਿਸਤਾਨ ਲਿਬਰੇਸ਼ਨ ਫੋਰਸ (KLF), ਬੱਬਰ ਖਾਲਸਾ ਇੰਟਰਨੈਸ਼ਨਲ (BKI) ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF), ਅਤੇ ਕਈ ਉੱਤਰੀ ਭਾਰਤ-ਅਧਾਰਤ ਗੈਂਗਸਟਰਾਂ ਅਤੇ ਅੱਤਵਾਦੀ ਹਮਲਿਆਂ ਲਈ ਹਥਿਆਰਾਂ ਦੀ ਤਸਕਰੀ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਸ਼ਾਮਲ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।