Punjab News: ਚੰਡੀਗੜ੍ਹ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਵੀ ਹਰਿਆਣਾ ਦੇ ਨੌਜਵਾਨ ਘੁਸਪੈਠ ਕਰਨ ਲੱਗੇ ਹਨ। ਇੰਸਪੈਕਟਰਾਂ ਦੀ ਭਰਤ ਵਿੱਚ ਹਰਿਆਣਾ ਦੇ ਨੌਜਵਾਨਾਂ ਨੇ ਬਾਜੀ ਮਾਰੀ ਹੈ। ਮਾਨਸਾ ਵਿੱਚ 7 ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਇਸ 'ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। 



ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਤੁਸੀਂ ਪੰਜਾਬੀ ਨੌਜਵਾਨਾਂ ਦੀ ਭਰਤੀ ਹੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੇ ਵਿਦੇਸ਼ ਜਾਣ ਨੂੰ ਕਿਵੇਂ ਰੋਕੋਗੇ? 


ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਪਿਛਲੀਆਂ ਨਿਯੁਕਤੀਆਂ ਵਿੱਚ ਵੀ ਇਹੀ ਕਹਾਣੀ ਸੀ। ਲੱਖਾਂ ਨੌਕਰੀਆਂ ਦਾ ਵਾਅਦਾ ਕਰਨ ਤੋਂ ਬਾਅਦ ਤੁਹਾਡੀ ਸਰਕਾਰ ਸਾਡੇ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ।


 






 


ਉਧਰ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਹੈ ਕਿ ਸਾਡੇ ਨੌਜਵਾਨ ਵਿਦੇਸ਼ ਕਿਉਂ ਨਾ ਜਾਣ। ਖਹਿਰਾ ਨੇ ਟਵੀਟ ਵਿੱਚ ਕਿਹਾ-ਪਿਆਰੇ ਭਗਵੰਤ ਮਾਨ, ਤੁਹਾਡੀ ਸਰਕਾਰ ਵੱਲੋਂ ਭਰਤੀ ਕੀਤੇ ਮਾਨਸਾ ਜ਼ਿਲ੍ਹੇ ਦੇ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ ਤੇ ਫਿਰ ਤੁਸੀਂ ਚਾਹੁੰਦੇ ਹੋ ਕਿ ਪੰਜਾਬ ਦੇ ਨੌਜਵਾਨ ਦੂਜੇ ਦੇਸ਼ਾਂ ਵਿੱਚ ਨਾ ਜਾਣ?


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।