Punjab Police:  ਮੁਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਮੁਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੌਂਪੀ ਗਈ ਹੈ।  ਹੁਕਮਾਂ ਵਿੱਚ ਅਦਾਲਤ ਨੇ ਕਿਹਾ ਹੈ ਕਿ ਇਹ ਜਾਂਚ ਕਿਸੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਕਰਵਾਈ ਜਾਵੇ। ਦੋ ਇਮੀਗ੍ਰੇਸ਼ਨ ਮਾਮਲਿਆਂ ਵਿੱਚ ਡੀਐਸਪੀ ਵੱਲੋਂ ਕੀਤੀ ਗਈ ਜਾਂਚ ਸ਼ੱਕੀ ਹੈ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਜ਼ਰੂਰੀ ਹੈ।


ਇਮੀਗ੍ਰੇਸ਼ਨ ਧੋਖਾਧੜੀ ਨਾਲ ਸਬੰਧਤ ਮਾਮਲਾ


ਇਹ ਮਾਮਲਾ ਇਮੀਗ੍ਰੇਸ਼ਨ ਫਰਾਡ ਨਾਲ ਸਬੰਧਤ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੋ ਕੇਸਾਂ ਦੀ ਜਾਂਚ ਕਰ ਰਹੇ ਸਨ। ਇਸ ਸਬੰਧੀ ਥਾਣਾ ਸੋਹਾਣਾ ਵਿਖੇ 15 ਨਵੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਸੀ। ਜਦਕਿ ਦੂਜਾ ਮਾਮਲਾ 6 ਜਨਵਰੀ 2023 ਨੂੰ ਥਾਣਾ ਖਰੜ (ਸਦਰ) ਵਿਖੇ ਦਰਜ ਹੋਇਆ ਸੀ। ਖਰੜ 'ਚ ਦਰਜ ਮਾਮਲੇ 'ਚ ਕਰੀਬ 10 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਸੋਹਾਣਾ ਥਾਣੇ 'ਚ ਦਰਜ ਹੋਏ ਮਾਮਲੇ 'ਚ 2.6 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਜਦੋਂ ਇਸ ਮਾਮਲੇ ਦੀ ਜਾਂਚ ਡੀਐਸਪੀ ਸੰਧੂ ਵੱਲੋਂ ਕੀਤੀ ਗਈ ਤਾਂ ਅਦਾਲਤ ਨੇ ਮਹਿਸੂਸ ਕੀਤਾ ਕਿ ਡੀਐਸਪੀ ਸੰਧੂ ਨੇ ਮੁੱਖ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਅਦਾਲਤ ਦੇ ਹੁਕਮਾਂ 'ਤੇ ਜਲਦੀ ਹੀ ਦੁਬਾਰਾ ਜਾਂਚ ਸ਼ੁਰੂ ਕੀਤੀ ਜਾਵੇਗੀ।


ਜਾਂਚ 'ਚ ਦੋਸ਼ੀਆਂ ਨੂੰ ਦਿੱਤੀ ਗਈ ਕਲੀਨ ਚਿੱਟ


ਡੀਐਸਪੀ ਸੰਧੂ ਦੀ ਜਾਂਚ ਰਿਪੋਰਟ ਨੂੰ ਦੇਖਦੇ ਹੋਏ ਅਦਾਲਤ ਨੇ ਕਿਹਾ ਕਿ ਡੀਐਸਪੀ ਪਹਿਲਾਂ ਹੀ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਚੁੱਕੇ ਹਨ ਪਰ ਇਨ੍ਹਾਂ ਲੋਕਾਂ ਨੇ ਕਈ ਭੋਲੇ ਭਾਲੇ ਲੋਕਾਂ ਨੂੰ ਠੱਗਿਆ ਹੈ। ਪੀੜਤਾਂ ਵਿੱਚ ਗੁਰਵਿੰਦਰ ਸਿੰਘ, ਮਲਕੀਤ ਸਿੰਘ, ਜੋਬਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਸ਼ੇਰਾ ਅਤੇ ਚਰਨਜੀਤ ਸਿੰਘ ਸ਼ਾਮਲ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।