Punjab News: ਪਿਛਲੇ ਢਾਈ ਸਾਲਾਂ ਵਿੱਚ ਕਈ ਵੱਡੀਆਂ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ। ਪੰਜਾਬ ਵਿੱਚ ਸਿਰਫ਼ 30 ਮਹੀਨਿਆਂ ਵਿੱਚ 86000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਜਿਸ ਕਾਰਨ ਕਰੀਬ 3,92,540 ਨੌਜਵਾਨ ਲੜਕੇ-ਲੜਕੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬ ‘ਚ ਪਿਛਲੇ ਢਾਈ ਸਾਲਾਂ ਦੌਰਾਨ ਨਾਮੀ ਤੇ ਵੱਡੀਆਂ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ‘ਚ 86,000 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆਇਆ ਹੈ। ਜਿਸ ਨਾਲ ਲਗਭਗ 3,92,540 ਨੌਜਵਾਨ ਮੁੰਡੇ-ਕੁੜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਪਾਰ ਦੇ ਨਾਲ ਨਾਲ ਅਸੀਂ ਰੁਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ।






ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੰਪਨੀਆਂ ਅੱਗੇ ਸਾਡੀ ਇੱਕੋ ਇੱਕ ਸ਼ਰਤ ਹੁੰਦੀ ਹੈ ਕਿ ਸਾਡੇ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੋ। ਸਾਡੀ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇ ਰਹੀ ਹੈ।ਪੰਜਾਬ 'ਚ ਵਪਾਰ ਨੂੰ ਵਧਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।