ਚੰਡੀਗੜ੍ਹ : ਚੰਡੀਗੜ੍ਹ ਵਿੱਚ ਕੂੜੇ ਨੂੰ ਲੈ ਕੇ ਨਗਰ ਨਿਗਮ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਨਿਗਮ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਨਤਕ ਥਾਵਾਂ 'ਤੇ ਕੂੜਾ ਫੈਲਾਇਆ ਗਿਆ ਤਾਂ ਭਾਰੀ ਜੁਰਮਾਨਾ ਭਰਨਾ ਪਵੇਗਾ। ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ, ਪਾਰਕਾਂ ਅਤੇ ਖੁੱਲ੍ਹੀਆਂ ਥਾਵਾਂ ’ਤੇ ਕੂੜਾ ਸੁੱਟਣ ’ਤੇ 11,576 ਰੁਪਏ ਦਾ ਚਲਾਨ ਕੱਟਿਆ ਜਾਵੇਗਾ।
ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਕਿਹਾ ਹੈ ਕਿ ਸੜਕਾਂ ਜਾਂ ਪਾਰਕਾਂ ਵਿੱਚ ਕੂੜਾ ਸੁੱਟਣ ਵਾਲਿਆਂ ਨਾਲ ਨਿਗਮ ਸਖ਼ਤੀ ਨਾਲ ਨਜਿੱਠੇਗਾ। ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ ਜੂਨ ਤੱਕ 89 ਲੋਕਾਂ ਦੇ ਚਲਾਨ ਕੀਤੇ ਗਏ ਹਨ। ਇਸ ਵਿੱਚ ਜੁਰਮਾਨੇ ਦੀ ਰਕਮ 11,576 ਲਾਈ ਗਈ ਹੈ।
PSEB 10th Result 2022: ਪੰਜਾਬ ਬੋਰਡ 10ਵੀਂ ਦਾ ਨਤੀਜਾ ਅੱਜ ਹੋਵੇਗਾ ਜਾਰੀ, ਇੰਝ ਕਰ ਸਕਦੇ ਹੋ ਚੈੱਕ
ਨਿਗਮ ਕਮਿਸ਼ਨਰ ਨੇ ਸਬੰਧਤ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਜਨਤਕ ਥਾਵਾਂ 'ਤੇ ਕੂੜਾ ਸੁੱਟਣ ਵਾਲਿਆਂ 'ਤੇ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਜੁਰਮਾਨਾ ਲਗਾਉਣ ਲਈ ਕਿਹਾ ਗਿਆ ਹੈ। ਵਿਭਾਗ ਦੇ ਇੰਸਪੈਕਟਰਾਂ ਨੂੰ ਵੀ ਕੂੜਾ ਸੁੱਟਣ ਸਮੇਂ ਅਜਿਹੇ ਲੋਕਾਂ ਦੀਆਂ ਫੋਟੋਆਂ ਖਿੱਚਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਪ੍ਰਦੂਸ਼ਿਤ ਕਰਨ ਵਾਲੇ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਸਾਰਾ ਸਾਲ ਜਾਰੀ ਰਹੇਗੀ। ਕਮਿਸ਼ਨਰ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਹੁਤ ਬਦਲ ਗਈ ਹੈ। ਨਿਗਮ ਵੱਲੋਂ ਚਲਾਈ ਗਈ ਸਫਾਈ ਮੁਹਿੰਮ ਵਿੱਚ ਸਮਾਜ ਦੇ ਹਰ ਵਰਗ ਨੇ ਹਿੱਸਾ ਲਿਆ ਹੈ। ਇਸ ਵਿੱਚ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਕੌਂਸਲਰ, ਸਰਕਾਰੀ ਵਿਭਾਗ ਅਤੇ ਸਕੂਲੀ ਬੱਚੇ ਆਦਿ ਸ਼ਾਮਲ ਹਨ। ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸਫਾਈ ਲਈ ਉਪਰਾਲੇ ਕਰਨ ਦੀ ਲੋੜ ਹੈ।
ਆਰਟੀਆਈ 'ਚ ਵੱਡਾ ਖੁਲਾਸਾ; ਪੰਜਾਬ ਦੀ ਸੱਤਾ 'ਚ ਆਉਣ ਮਗਰੋਂ 'ਆਪ' ਨੇ ਇਸ਼ਤਿਹਾਰਾਂ ਲਈ ਖਰਚ ਕੀਤੇ ਕਰੋੜਾਂ ਰੁਪਏ