PSEB Class 12 Results 2023: ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਸਮੁੱਚਾ ਨਤੀਜਾ 92.47 ਫੀਸਦੀ ਰਿਹਾ। ਜਾਰੀ ਨਤੀਜੇ ਅਨੁਸਾਰ 3637 ਵਿਦਿਆਰਥੀ ਫੇਲ੍ਹ ਹੋਏ ਜਦਕਿ 18569 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਮਿਲੀ ਹੈ। 


ਇਸ ਵਾਰ ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 95.47 ਹੈ ਜਦਕਿ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 90.14 ਹੈ। ਸਾਇੰਸ ਸਟਰੀਮ ਵਿੱਚ ਸਭ ਤੋਂ ਵੱਧ ਵਿਦਿਆਰਥੀ ਪਾਸ ਹੋਏ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 98.68 ਰਹੀ।


ਹਾਸਲ ਜਾਣਕਾਰੀ ਮੁਤਾਬਕ ਸੁਜਾਨ ਕੌਰ 100 ਫ਼ੀਸਦੀ ਅੰਕ ਲੈ ਕੇ ਅੱਵਲ ਰਹੀ ਜੋ ਮਾਨਸਾ ਦੇ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ 'ਤੇ ਰਹੀ ਜਦੋਂਕਿ ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।


ਇਹ ਵੀ ਪੜ੍ਹੋ: PSEB 12th Toppers List : 12ਵੀਂ ਜਮਾਤ ਦੇ ਟੌਪਰ ਦੀ ਲਿਸਟ ਜਾਰੀ, ਕੁੜੀਆਂ ਦੀ ਬੱਲੇ-ਬੱਲੇ


ਸਾਇੰਸ ਵਿਸ਼ੇ ਦਾ ਨਤੀਜਾ 98.68 ਫ਼ੀਸਦ ਸਭ ਤੋਂ ਵੱਧ ਰਿਹਾ। 96.91 ਫ਼ੀਸਦ ਨਤੀਜੇ ਨਾਲ ਗੁਰਦਾਸਪੁਰ ਮੋਹਰੀ ਰਿਹਾ। ਮਾਰਚ 2023 ਵਿਚ ਹੋਈ 12ਵੀਂ ਜਮਾਤ ਦੀ ਪ੍ਰੀਖਿਆ 'ਚ 296709 ਵਿਦਿਆਰਥੀ ਬੈਠੇ ਸਨ। ਨਤੀਜਾ ਜਾਰੀ ਹੋਣ ਤੋਂ ਬਾਅਦ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾ ਕੇ ਚੈੱਕ ਕਰ ਸਕਦੇ ਹਨ।


ਬੋਰਡ ਨੇ ਨਤੀਜਿਆਂ ਦੀ ਘੋਸ਼ਣਾ ਕਰਨ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਪ੍ਰੈਸ ਕਾਨਫਰੰਸ ਵਿੱਚ 12ਵੀਂ ਜਮਾਤ ਦੇ ਟਾਪਰਾਂ ਦੇ ਨਾਂ, ਪਾਸ ਪ੍ਰਤੀਸ਼ਤਤਾ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ 20 ਫਰਵਰੀ ਤੋਂ 20 ਅਪ੍ਰੈਲ ਤੱਕ ਹੋਈ ਸੀ, ਜਿਸ ਵਿੱਚ 3 ਲੱਖ ਦੇ ਕਰੀਬ ਵਿਦਿਆਰਥੀ ਬੈਠੇ ਸਨ।


ਕਿਵੇਂ ਕਰੀਏ ਨਤੀਜਾ ਚੈੱਕ


ਪੰਜਾਬ ਬੋਰਡ 12ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ।


ਇਸ ਤੋਂ ਬਾਅਦ ਹੋਮਪੇਜ 'ਤੇ ਨਤੀਜਾ ਲਿੰਕ ਦੇਖੋ।


ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ।


ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ 'ਤੇ ਦਿਖਾਈ ਦੇਵੇਗਾ।


ਹੁਣ ਉਸੇ ਦੁਆਰਾ ਜਾਓ ਅਤੇ ਇਸ ਨੂੰ ਡਾਊਨਲੋਡ ਕਰੋ।


ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।


ਇਹ ਵੀ ਪੜ੍ਹੋ: PSEB 12th Result 2023 Live: ਪੰਜਾਬ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜੇ, ਕੁੜੀਆਂ ਨੇ ਮਾਰੀ ਬਾਜ਼ੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।