ਪੜਚੋਲ ਕਰੋ

Accreditation Portal - ਪੰਜਾਬ ਸਰਕਾਰ ਨੇ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਕੀਤਾ ਜਾਰੀ

Accreditation Portal for journalists - ਵਿਭਾਗ ਦੇ ਪੋਰਟਲ https://eservices.punjab.gov.in 'ਤੇ ਇੱਕ ਵਾਰ ਅਰਜ਼ੀਆਂ ਜਮ੍ਹਾਂ ਹੋਣ ਤੋਂ ਬਾਅਦ, ਸਿਸਟਮ ਖ਼ੁਦ ਉਨ੍ਹਾਂ ਨੂੰ ਪ੍ਰਵਾਨਗੀ ਲਈ ਰਾਜ ਪੱਧਰ 'ਤੇ ਅਥਾਰਟੀ ਕੋਲ ਭੇਜੇਗਾ

ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਇਸ ਪੋਰਟਲ ਨੂੰ ਐਨ.ਆਈ.ਸੀ. ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ।

ਪੋਰਟਲ ਨੂੰ ਲਾਂਚ ਕਰਨ ਉਪਰੰਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਤੇ ਐਨ.ਆਈ.ਸੀ. ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬੇ ਵਿੱਚ ਪੱਤਰਕਾਰੀ ਲਈ ਅਨੁਕੂਲ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੈਸ ਨੂੰ ਆਜ਼ਾਦਾਨਾ ਮਾਹੌਲ ਦੇਣ ਅਤੇ ਨਿਰਪੱਖ ਤੇ ਜ਼ਿੰਮੇਵਾਰ ਪ੍ਰੈਸ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।

 ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਅਤਿ-ਆਧੁਨਿਕ ਪੋਰਟਲ ਦੀ ਸ਼ੁਰੂਆਤ ਨਾਲ ਮਾਨਤਾ ਪ੍ਰਾਪਤ ਕਰਨ ਦੇ ਇਛੁੱਕ ਪੱਤਰਕਾਰ ਵਧੇਰੇ ਸੁਖਾਲੇ ਢੰਗ ਨਾਲ ਆਪਣੀ ਅਰਜ਼ੀ ਦੇ ਸਕਣਗੇ ਅਤੇ ਨਾਲ ਹੀ ਇਸ ਪਲੇਟਫਾਰਮ ਰਾਹੀਂ ਉਹ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਂਦੇ ਹੋਏ ਆਪਣੇ ਵੇਰਵਿਆਂ ਦੀ ਪੁਸ਼ਟੀ ਕਰ ਸਕਣਗੇ ਜਿਸ ਸਦਕਾ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਉਹ ਮਾਨਤਾ ਪ੍ਰਾਪਤ ਕਰ ਸਕਣਗੇ।

ਆਨਲਾਈਨ ਐਕਰੀਡੇਸ਼ਨ ਪੋਰਟਲ ਕਿਵੇਂ ਕੰਮ ਕਰੇਗਾ

ਵਿਭਾਗ ਦੇ ਪੋਰਟਲ https://eservices.punjab.gov.in 'ਤੇ ਇੱਕ ਵਾਰ ਅਰਜ਼ੀਆਂ ਜਮ੍ਹਾਂ ਹੋਣ ਤੋਂ ਬਾਅਦ, ਸਿਸਟਮ ਖ਼ੁਦ ਉਨ੍ਹਾਂ ਨੂੰ ਪ੍ਰਵਾਨਗੀ ਲਈ ਰਾਜ ਪੱਧਰ 'ਤੇ ਅਥਾਰਟੀ ਕੋਲ ਭੇਜੇਗਾ। ਦਸਤੀ ਦਖ਼ਲਅੰਦਾਜ਼ੀ ਖ਼ਤਮ ਹੋਣ ਨਾਲ ਅਰਜ਼ੀਆਂ ਵਿਚਾਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ, ਜੋ ਨਿਰਧਾਰਤ ਸਮੇਂ ਅੰਦਰ ਮਾਨਤਾ ਜਾਰੀ ਕਰਨ ਨੂੰ ਯਕੀਨੀ ਬਣਾਏਗਾ।

ਇਸ ਦੇ ਨਾਲ ਹੀ ਬਿਨੈਕਾਰ ਨੂੰ ਆਪਣੀ ਅਰਜ਼ੀ ਦੀ ਸਥਿਤੀ ਅਤੇ ਇਸ ਦੀ ਪ੍ਰਵਾਨਗੀ ਵਿੱਚ ਲੱਗਣ ਵਾਲੇ ਸੰਭਾਵਿਤ ਸਮੇਂ ਬਾਰੇ ਐਸ.ਐਮ.ਐਸ. ਅਤੇ ਈ.ਮੇਲ. ਪ੍ਰਾਪਤ ਹੋਵੇਗੀ, ਜੋ ਪੱਤਰਕਾਰਾਂ ਨੂੰ ਆਪਣੀ ਕਵਰੇਜ ਸਮਾਂ-ਸਾਰਣੀ ਤਿਆਰ ਕਰਨ ਵਿੱਚ ਵਧੇਰੇ ਸਹਾਈ ਹੋਵੇਗਾ।

ਇਹ ਪੋਰਟਲ ਅਰਜ਼ੀ ਸਬੰਧੀ ਕਿਸੇ ਵੀ ਤਰ੍ਹਾਂ ਦੇ ਇਤਰਾਜ਼ ਨੂੰ ਆਨਲਾਈਨ ਨਿਪਟਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਉਂਦਾ ਹੈ। ਬਿਨੈਕਾਰਾਂ ਨੂੰ ਦਫ਼ਤਰਾਂ ਦੇ ਗ਼ੈਰ-ਜ਼ਰੂਰੀ ਗੇੜੇ ਲਾਉਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਇਤਰਾਜ਼ਾਂ ਨੂੰ ਆਨਲਾਈਨ ਹੀ ਨਿਪਟਾਉਣ ਲਈ ਢੁਕਵੀਂ ਕਾਰਵਾਈ ਕਰ ਸਕਣਗੇ।

ਸਰਕਾਰੀ ਅਥਾਰਟੀਆਂ, ਮੀਡੀਆ ਸੰਸਥਾਵਾਂ ਅਤੇ ਐਨ.ਆਈ.ਸੀ. ਦਰਮਿਆਨ ਨਜ਼ਦੀਕੀ ਤਾਲਮੇਲ ਰਾਹੀਂ ਤਿਆਰ ਇਹ ਪੋਰਟਲ ਪੱਤਰਕਾਰਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰੇਗਾ ਤਾਂ ਜੋ ਉਹ ਆਪਣੀਆਂ ਡਿਊਟੀਆਂ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਭਾਵੀ ਢੰਗ ਨਾਲ ਨਿਭਾ ਸਕਣ। ਆਨਲਾਈਨ ਸਹੂਲਤਾਂ ਜ਼ਰੀਏ ਇਹ ਪਲੇਟਫਾਰਮ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ, ਪਾਰਦਰਸ਼ੀ ਅਤੇ ਸੁਚਾਰੂ ਬਣਾਏਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget