IPS ਜੋੜੇ ਦੀ 4 ਸਾਲਾ ਧੀ ਦੀ ਮੌਤ, ਗਲੇ 'ਚ ਖਾਣਾ ਫਸ ਜਾਣ ਕਰਕੇ ਬੱਚੀ ਦਾ ਰੁਕਿਆ ਸਾਹ
ਇਸ ਦੁੱਖ ਦੀ ਘੜੀ ਵਿੱਚ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਅਤੇ ਕਈ ਹੋਰ ਸਿਆਸਤਦਾਨਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕਰਕੇ ਦੁੱਖ ਪ੍ਰਗਟ ਕੀਤਾ।
Punjab News: ਪੰਜਾਬ ਵਿੱਚ ਤੈਨਾਤ IPS ਜੋੜੇ ਦੀ 4 ਸਾਲਾ ਧੀ ਦੀ ਤੜਕਸਾਰ ਮੌਤ ਹੋ ਗਈ। ਮ੍ਰਿਤਕ ਬੱਚੀ ਦਾ ਨਾਂਅ ਨਾਯਰਾ ਸੀ। ਜਾਣਕਾਰੀ ਮੁਤਾਬਕ, ਬੱਚੀ ਦੇ ਮੂੰਹ ਵਿੱਚ ਨਵਾਲਾ ਫਸ ਗਿਆ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ। ਨਾਯਰਾ ਦੀ ਮਾਂ ਰਵਜੋਤ ਗਰੇਵਾਲ ਫ਼ਤਿਹਗੜ੍ਹ ਸਾਹਿਬ ਦੇ SSP ਨੇ ਤੇ ਉਨ੍ਹਾਂ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਰੂਰਲ ਪੁਲਿਸ ਦੇ SSP ਹਨ।
ਕਿਵੇਂ ਹੋਈ ਬੱਚੀ ਦੀ ਮੌਤ ?
IPS ਪਰਿਵਾਰ ਦੇ ਕਰੀਬੀਆਂ ਮੁਤਾਬਕ, ਬੱਚੀ ਨੇ ਕੁਝ ਖਾਧਾ ਜੋ ਕਿ ਉਸ ਦੇ ਗਲ਼ੇ ਵਿੱਚ ਫਸ ਗਿਆ। ਇਸ ਤੋਂ ਬਾਅਦ ਉਸ ਨੂੰ ਸਾਹ ਨਹੀਂ ਆ ਰਿਹਾ ਸੀ ਜਿਸ ਕਰਕੇ ਬੱਚੀ ਨੂੰ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੋਹਾਲੀ ਵਿੱਚ ਰਹਿੰਦਾ ਹੈ ਪਰਿਵਾਰ
IPS ਜੋੜਾ ਮੋਹਾਲੀ ਵਿੱਤ ਰਹਿੰਦਾ ਹੈ ਤੇ ਬੱਚੀ ਤਾ ਅੰਤਿਮ ਸਸਕਾਰ ਮੋਹਾਲੀ ਦੇ ਫੇਜ਼ 7 ਦੇ ਸਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਹੋ ਸਕਦੇ ਹਨ।
ਉੱਥੇ ਹੀ ਇਸ ਦੁੱਖ ਦੀ ਘੜੀ ਵਿੱਚ ਸੀਐਮ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਅਤੇ ਕਈ ਹੋਰ ਸਿਆਸਤਦਾਨਾਂ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਆਈਪੀਐਸ ਜੋੜੇ ਨੂੰ ਫੋਨ ਕਰਕੇ ਦੁੱਖ ਪ੍ਰਗਟ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ