Punjab News : ਕੁਦਰਤੀ ਆਫ਼ਤ ਦੀ ਮਾਰ ਹੇਠ ਆਏ ਪੰਜਾਬ ਦੇ ਪਿੰਡਾਂ ਲਈ ਜਿੱਥੇ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ, ਉੱਥੇ ਹੀ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਸਾਬਕਾ ਕਰਮਚਾਰੀ ਵੀ ਆਪਣਾ ਫ਼ਰਜ਼ ਨਿਭਾਉਂਦੇ ਨਜ਼ਰ ਆ ਰਹੇ ਹਨ। ਪੰਜਾਬ ਦੇ ਸਾਬਕਾ ਡੀ.ਆਈ.ਜੀ ਅਤੇ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ ਵੀ ਹੜ੍ਹ ਪੀੜਤਾਂ ਲਈ ਮਸੀਹਾ ਬਣ ਕੇ ਅੱਗੇ ਆਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਤਿੰਨ ਮਹੀਨਿਆਂ ਦੀ ਪੈਨਸ਼ਨ ਦੇਣ ਦਾ ਫ਼ੈਸਲਾ ਕੀਤਾ ਹੈ।
ਹਰਿੰਦਰ ਸਿੰਘ ਚਾਹਲ ਵਲੋਂ ਬੀਤੇ ਦਿਨੀਂ ਆਏ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਔਕੜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਆਈ.ਪੀ.ਐਸ. ਚਾਹਲ ਨੇ ਪੰਜਾਬ ਸਰਕਾਰ ਦੇ ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਔਖੀ ਘੜੀ ਵਿਚ ਪੀੜਤ ਪ੍ਰਵਾਰਾਂ ਲਈ ਅੱਗੇ ਆਉਣ ਅਤੇ ਘੱਟੋ-ਘੱਟ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ।
ਦੱਸ ਦੇਈਏ ਕਿ ਆਈ.ਪੀ.ਐਸ. ਹਰਿੰਦਰ ਸਿੰਘ ਚਾਹਲ ਵਲੋਂ ਆਪਣੇ ‘ਕੋਸਿਸ਼ ਚਹਿਲ ਚੈਰੀਟੇਬਲ ਟਰੱਸਟ’ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਉਹ ਪੰਜਾਬ, ਜੰਮੂ-ਕਸ਼ਮੀਰ ਜਾਂ ਭਾਰਤ ਦੇ ਹੋਰ ਹਿੱਸਿਆਂ ਵਿਚ ਕੁਦਰਤੀ ਆਫ਼ਤ ਦੀ ਲਪੇਟ ਵਿਚ ਆਏ ਲੋਕਾਂ ਦੀ ਮਦਦ ਕਰ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਲੁਧਿਆਣਾ 'ਚ ਖਿਡੌਣੇ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਅਸਮਾਨ 'ਚ ਅੱਗ ਦੀਆਂ ਲਪਟਾਂ ਵੇਖ ਸਹਿਮੇ ਲੋਕ ; ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਕਾਬੂ ਕਰਨ 'ਚ ਜੁਟੀਆਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ