IPS ਵਿਵੇਕਸ਼ੀਲ ਸੋਨੀ ਨੇ ਰੂਪਨਗਰ ਦੇ SSP ਵਜੋਂ ਸੰਭਾਲਿਆ ਅਹੁਦਾ
SSP ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਈ ਜਾਵੇਗੀ।
ਰੂਪਨਗਰ: ਰੂਪਨਗਰ ਜ਼ਿਲ੍ਹੇ ਦੇ ਨਵ-ਨਿਯੁਕਤ ਕੀਤੇ ਗਏ ਐਸ.ਐਸ.ਪੀ. ਵਿਵੇਕ ਐਸ ਸੋਨੀ ਵੱਲੋਂ ਅੱਜ ਰੂਪਨਗਰ ਵਿਖੇ ਚਾਰਜ ਸੰਭਾਲਿਆ ਗਿਆ। ਇਥੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਰੂਪਨਗਰ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਸ ਦੌਰਾਨ ਰੂਪਨਗਰ ਪੁਲਿਸ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕੀਤੀ ਤੇ ਲਿਖਿਆ, "ਸ੍ਰੀ ਵਿਵੇਕ ਸ਼ੀਲ ਸੋਨੀ,ਆਈ.ਪੀ.ਐਸ. ਜੀ ਨੇ ਬਤੌਰ ਐਸ.ਐਸ.ਪੀ ਰੂਪਨਗਰ ਦਾ ਆਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦਾ ਰੂਪਨਗਰ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਸਲਾਮੀ ਦੇਕੇ ਸੁਆਗਤ ਕੀਤਾ ਗਿਆ।"
ਸ੍ਰੀ ਵਿਵੇਕ ਸ਼ੀਲ ਸੋਨੀ,ਆਈ.ਪੀ.ਐਸ. ਜੀ ਨੇ ਬਤੌਰ ਐਸ.ਐਸ.ਪੀ ਰੂਪਨਗਰ ਦਾ ਆਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਦਾ ਰੂਪਨਗਰ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਸਲਾਮੀ ਦੇਕੇ ਸੁਆਗਤ ਕੀਤਾ ਗਿਆ।#ssprupnagar pic.twitter.com/O70CuOMxAj
— Rupnagar Police (@RupnagarPolice) November 15, 2022
ਇਸ ਮੌਕੇ ਮੀਡੀਆ ਨਾਲ ਰਾਬਤਾ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਈ ਜਾਵੇਗੀ।
ਐਸਐਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲ਼ਾਫ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀਂ ਹੈ।
ਇਸ ਮੌਕੇ ਉੱਤੇ ਹਾਜ਼ਰ ਪੱਤਰਕਾਰਾਂ ਵੱਲੋਂ ਜ਼ਿਲ੍ਹਾ ਰੂਪਨਗਰ ਸਬੰਧੀ ਵੱਖ-ਵੱਖ ਮਾਮਲਿਆਂ ਅਤੇ ਮੁਸ਼ਕਲਾਂ ਬਾਰੇ ਐਸ.ਐਸ.ਪੀ ਵਿਵੇਕ ਐਸ ਸੋਨੀ ਨੂੰ ਜਾਣੂ ਕਰਵਾਇਆ ਗਿਆ ਜਿਸ ਉਪਰੰਤ ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਿਤ ਹਰ ਮਾਮਲੇ ਜਿਵੇਂ ਕਿ ਟ੍ਰੈਫਿਕ ਤੋਂ ਲੈਕੇ ਸ਼ਹਿਰਾਂ ਤੇ ਪਿੰਡਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ: Punjab News : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ’ਚੋਂ ਤਲਾਸ਼ੀ ਦੌਰਾਨ 3 ਮੋਬਾਇਲ ਫੋਨ ਤੇ 16 ਤੰਬਾਕੂ ਦੀਆਂ ਪੁੜੀਆਂ ਬਰਾਮਦ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।