ਪੜਚੋਲ ਕਰੋ

Surjit Patar: ਪੰਜਾਬੀ ਮਾਂ ਬੋਲੀ ਦਾ ਵਿਹੜਾ ਹੋਇਆ ਸੁੰਨਾਂ, ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਦੇ ਉੱਘੇ ਕਵੀ ਅਤੇ ਲੇਖਕ ਡਾ. ਸੁਰਜੀਤ ਪਾਤਰ ਦਾ ਸ਼ਨੀਵਾਰ ਨੂੰ 79 ਸਾਲ ਦੀ ਉਮਰ ਵਿੱਚ ਲੁਧਿਆਣਾ 'ਚ ਦਿਹਾਂਤ ਹੋ ਗਿਆ। 14 ਜਨਵਰੀ 1945 ਨੂੰ ਜਨਮੇ ਪਾਤਰ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਨਾਲ ਸਬੰਧਿਤ ਸਨ, ਜਿੱਥੋਂ ਉਨ੍ਹਾਂ ਨੇ ਆਪਣਾ ਨਾਮ ਸੁਰਜੀਤ ਪਾਤਰ ਲਿਆ। 

Surjit Patar: ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ, "ਪੰਜਾਬੀ ਬੋਲੀ ਦੇ ਮਾਣਮੱਤੇ ਪੁੱਤ ਸੁਰਜੀਤ ਪਾਤਰ ਸਾਹਿਬ ਦੇ ਅਚਾਨਕ ਚਲੇ ਜਾਣ ‘ਤੇ ਬਹੁਤ ਦੁੱਖ ਹੋਇਆ..ਪੰਜਾਬੀ ਮਾਂ ਬੋਲੀ ਦਾ ਵਿਹੜਾ ਅੱਜ ਸੁੰਨਾਂ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਕਸਰ ਆਪਣੇ ਭਾਸ਼ਣ ਵਿਚ ਡਾ. ਸੁਰਜੀਤ ਪਾਤਰ ਦੀਆਂ ਲਿਖੀਆਂ ਕਵਿਤਾਵਾਂ ਅਤੇ ਲਾਈਨਾਂ ਦਾ ਜ਼ਿਕਰ ਕਰਦੇ ਹਨ।  

ਪੰਜਾਬੀ ਦੇ ਉੱਘੇ ਕਵੀ ਅਤੇ ਲੇਖਕ ਡਾ. ਸੁਰਜੀਤ ਪਾਤਰ ਦਾ ਸ਼ਨੀਵਾਰ ਨੂੰ 79 ਸਾਲ ਦੀ ਉਮਰ ਵਿੱਚ ਲੁਧਿਆਣਾ 'ਚ ਦਿਹਾਂਤ ਹੋ ਗਿਆ। 14 ਜਨਵਰੀ 1945 ਨੂੰ ਜਨਮੇ ਪਾਤਰ ਜਲੰਧਰ ਜ਼ਿਲ੍ਹੇ ਦੇ ਪਿੰਡ ਪੱਤੜ ਕਲਾਂ ਨਾਲ ਸਬੰਧਿਤ ਸਨ, ਜਿੱਥੋਂ ਉਨ੍ਹਾਂ ਨੇ ਆਪਣਾ ਨਾਮ ਸੁਰਜੀਤ ਪਾਤਰ ਲਿਆ। 

ਡਾ. ਸੁਰਜੀਤ ਪਾਤਰ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਆਪਣਾ ਸਫ਼ਰ ਸ਼ੁਰੂ ਕੀਤਾ। ਡਾ. ਸੁਰਜੀਤ ਪਾਤਰ ਨੂੰ 2012 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।

ਡਾ. ਸੁਰਜੀਤ ਪਾਤਰ ਜੀ ਨੇ ਪੰਜਾਬੀ ਸਾਹਿਤ ਨੂੰ ਬਹੁਤ ਹੀ ਅਮੀਰੀ ਬਖ਼ਸ਼ੀ- ਹਰਪਾਲ ਚੀਮਾ

ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਲਿਖਿਆ- ਕੁੱਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ। ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਜੀ ਦਾ ਅਕਾਲ ਚਲਾਣਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਨੇ ਪੰਜਾਬੀ ਸਾਹਿਤ ਨੂੰ ਬਹੁਤ ਹੀ ਅਮੀਰੀ ਬਖ਼ਸ਼ੀ। ਉਨ੍ਹਾਂ ਦਾ ਸਦੀਵੀ ਵਿਛੋੜਾ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ ਬਲਕਿ ਸਮੁੱਚੇ ਪੰਜਾਬੀ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਉਨ੍ਹਾਂ ਦੇ ਪਰਿਵਾਰ ਤੇ ਉਨ੍ਹਾਂ ਨੂੰ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਇਹ ਮੇਰੇ ਲਈ ਨਿੱਜੀ ਘਾਟਾ ਹੈ-ਸਿੱਖਿਆ ਮੰਤਰੀ ਹਰਜੋਤ ਬੈਂਸ

ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਲਿਖਿਆ, ਅਖੀਰੀ ਵਕਤ ਇਹ ਮੰਜ਼ਰ ਹੈ ਕੈਸਾ, ਕਿ ਤੂੰ ਪਰਵਾਜ਼ ਭਰਨੀ ਅੰਬਰਾਂ ਦੀ, ਤੇ ਮੈਂ ਏਥੇ ਹੀ ਟੁੱਟ ਕੇ ਡਿੱਗਣਾ ਹੈ। ਸੁਰਜੀਤ ਪਾਤਰ ਜੀ ਦਾ ਇਸ ਤਰਾਂ ਦੁਨੀਆ ਦੀ ਮਹਿਫ਼ਲ ਚੋਂ ਚਲੇ ਜਾਣਾ ਪੰਜਾਬ ਲਈ ਬਹੁਤ ਵੱਡਾ ਘਾਟਾ ਹੈ। ਮੇਰੇ ਲਈ ਇਹ ਨੁਕਸਾਨ ਨਿੱਜੀ ਵੀ ਹੈ।

ਪੰਜਾਬੀ ਅਦਬ ਦੀ ਵੱਡੀ ਸਖਸ਼ੀਅਤ ਡਾ. ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ- ਮੀਤ ਹੇਅਰ 
 
ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਲਿਖਿਆ, ਪੰਜਾਬੀ ਅਦਬ ਦੀ ਵੱਡੀ ਸਖਸ਼ੀਅਤ ਅਤੇ ਸਾਡੇ ਯੁੱਗ ਦੇ ਮਹਾਨ ਸ਼ਾਇਰ ਡਾ. ਸੁਰਜੀਤ ਪਾਤਰ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਤੇ ਸਾਹਿਤ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਡਾ. ਸੁਰਜੀਤ ਪਾਤਰ ਜੀ ਰਹਿੰਦੀ ਦੁਨੀਆ ਤੱਕ ਚਾਹੁੰਣ ਵਾਲਿਆਂ ਦੇ ਦਿਲਾਂ 'ਚ ਹਮੇਸ਼ਾ ਸੁਰਜੀਤ ਰਹਿਣਗੇ-ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਲਿਖਿਆ, ਪੰਜਾਬੀ ਸਹਿਤ ਦੇ ਮਹਾਨ ਸ਼ਾਇਰ, ਪਦਮਸ਼੍ਰੀ ਸੁਰਜੀਤ ਪਾਤਰ ਜੀ ਦੇ ਵਿਛੋੜੇ ਦੀ ਖ਼ਬਰ ਬੇਹੱਦ ਦੁਖਦਾਈ ਹੈ। ਉਨ੍ਹਾਂ ਦੀ ਪੰਜਾਬ ਤੇ ਪੰਜਾਬੀਅਤ ਨੂੰ ਬਹੁਤ ਵੱਡੀ ਦੇਣ ਹੈ। ਜਿਸਨੂੰ ਸ਼ਬਦਾਂ ‘ਚ ਬਿਆਨਿਆਂ ਨਹੀਂ ਜਾ ਸਕਦਾ, ਸੁਰਜੀਤ ਪਾਤਰ ਜੀ ਰਹਿੰਦੀ ਦੁਨੀਆ ਤੱਕ ਚਾਹੁੰਣ ਵਾਲਿਆਂ ਦੇ ਦਿਲਾਂ 'ਚ ਹਮੇਸ਼ਾ ਸੁਰਜੀਤ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget