ਕੀ ਕਿਸਾਨ ਨੇਤਾ ਰਾਜੇਵਾਲ ਕਰ ਰਹੇ ਨੇ ‘ਆਪ’ ‘ਚ ਸ਼ਮੂਲੀਅਤ, ਜਾਣੋ ਇਸ ਬਾਰੇ ਰਾਜੇਵਾਲ ਦਾ ਬਿਆਨ
ਮਿਸ਼ਨ 2022 ਤਹਿਤ ਆਮ ਆਦਮੀ ਪਾਰਟੀ ਲਗਾਤਾਰ ਨਵੇਂ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਰਹੀ ਹੈ। ਇਸੇ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਕ ਨਾਮਵਰ ਕਿਸਾਨ ਆਗੂ ਜਲਦ 'ਆਪ' ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਗੱਲ ਦਾ ਅੰਦਾਜ਼ਾ ਇਥੋਂ ਵੀ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਦਿਨੀ ਅੰਮ੍ਰਿਤਸਰ ਪਹੁੰਚੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਇਹ ਗੱਲ ਕਹੀ ਸੀ ਕਿ ਪੰਜਾਬ ਵਿੱਚ ਸਿੱਖ ਚਿਹਰਾ ਹੀ ਮੁੱਖ ਮੰਤਰੀ ਦਾ ਉਮੀਦਵਾਰ ਹੋਵੇਗਾ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਜਲੰਧਰ: ਮਿਸ਼ਨ 2022 ਤਹਿਤ ਆਮ ਆਦਮੀ ਪਾਰਟੀ ਲਗਾਤਾਰ ਨਵੇਂ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰ ਰਹੀ ਹੈ। ਪਿਛਲੇ ਦਿਨੀ ਅੰਮ੍ਰਿਤਸਰ ਪਹੁੰਚੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਇਹ ਗੱਲ ਕਹੀ ਸੀ ਕਿ ਪੰਜਾਬ ਵਿੱਚ ਸਿੱਖ ਚਿਹਰਾ ਹੀ ਮੁੱਖ ਮੰਤਰੀ ਦਾ ਉਮੀਦਵਾਰ ਹੋਵੇਗਾ ਅਤੇ ਸਾਰਿਆਂ ਨੂੰ ਉਸ ‘ਤੇ ਮਾਣ ਹੋਵੇਗਾ। ਉਦੋਂ ਤੋਂ ਹੀ ਸਿਆਸੀ ਹਲਕਿਆਂ ਵਿੱਚ ਇਸ 'ਚਿਹਰੇ' ਨੂੰ ਲੈ ਕੇ ਕਿਆਸਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਸੀ। ਹੁਣ ਚਰਚਾਵਾਂ ਚੱਲ ਰਹੀਆਂ ਹਨ ਕਿ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਇੱਕ ਵੱਡੇ ਕਿਸਾਨ ਆਗੂ ਨੂੰ ਪਾਰਟੀ 'ਚ ਸ਼ਾਮਲ ਕਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਸੰਭਾਵਨਾ ਹੈ ਕਿ ਇਹ ਆਗੂ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਦਾ ਚਿਹਰਾ ਹੋਵੇ।
ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਬਲਬੀਰ ਰਾਜੇਵਾਲ ਨੇ ਅੱਜ ਵੱਡਾ ਬਿਆਨ ਦਿੱਤਾ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਇਹ ਬੀਜੇਪੀ ਦਾ ਨਵਾਂ ਪੈਂਤੜਾ ਹੈ ਜਦਕਿ ਅਸਲੀਅਤ ਵਿੱਚ ਉਹ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਮੋਦੀ ਸਰਕਾਰ ਘਬਰਾਈ ਪਈ ਹੈ, ਇਸ ਕਰਕੇ ਅੰਦੋਲਨ ਨੂੰ ਬਦਨਾਮ ਕਰਨ ਲਈ ਹਰ ਰੋਜ਼ ਨਵਾਂ ਝੂਠ ਪ੍ਰਚਾਰਿਆ ਜਾਂਦਾ ਹੈ ਅਤੇ ਫਿਰ ਉਸਨੂੰ ਸੱਚ ਬਣਾਉਣ ਦੇ ਯਤਨ ਕੀਤੇ ਜਾਂਦੇ ਹਨ।
ਬਲਬੀਰ ਰਾਜੇਵਾਲ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਕਿਸਾਨੀ ਘੋਲ ਨੂੰ ਬਦਨਾਮ ਕਰਨ ਲਈ ਕਈ ਪੈਂਤੜੇ ਅਪਣਾ ਚੁੱਕੀ ਹੈ ਤੇ ਉਸੇ ਤਰ੍ਹਾਂ ਹੀ ਇਹ ਨਵਾਂ ਸ਼ੋਸ਼ਾ ਹੈ ਜਿਸ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕੈਪਟਨ-ਸਿੱਧੂ ਦੀ ਜੰਗ ਦਾ ਚੰਦੂਮਾਜਰਾ ਲੈਣ ਲੱਗੇ ਲਾਹਾ, ਜ਼ਿਲ੍ਹਾ ਪਟਿਆਲਾ 'ਚ ਸੰਭਾਲਿਆ ਮੋਰਚਾ ਬਲਬੀਰ ਰਾਜੇਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੈਂ 'ਆਪ' ਵਿੱਚ ਸ਼ਾਮਿਲ ਹੋ ਰਿਹਾਂ ਹਾਂ ਅਤੇ ਮੈਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਜਾਵੇਗਾ ਪਰ ਅਸਲੀਅਤ ਇਹ ਹੈ ਕਿ ਮੈਂ ਪਿਛਲੇ ਇੱਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਕਿਸੇ ਛੋਟੇ ਲੀਡਰ ਨੂੰ ਵੀ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਜਥੇਬੰਦੀਆਂ ਜੇਕਰ ਮੈਨੂੰ ਇਸ ਤਰ੍ਹਾਂ ਦੀ ਕੋਈ ਸਲਾਹ ਵੀ ਦਿੰਦੀਆਂ ਨੇ ਤਾਂ ਮੈਂ ਉਨ੍ਹਾਂ ਨੂੰ ਸਪੱਸ਼ਟ ਕਹਿ ਦਿੰਦਾ ਹਾਂ ਕਿ ਮੇਰਾ ਨਿਸ਼ਾਨਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।ਜਿਸ ਲਈ ਕਿਸਾਨ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡੇਰੇ ਲਾਈ ਬੈਠੇ ਹਨ।
ਇਹ ਵੀ ਪੜ੍ਹੋ: ਤਰਨ ਤਾਰਨ ਜ਼ਿਲ੍ਹਾ ਪੁਲਿਸ ਹੁਣ ਤੱਕ 98 ਕੇਸਾਂ ਵਿੱਚ 135 ਨਸ਼ਾ ਤਸਕਰਾਂ ਦੀ ਅਰਬਾਂ ਰੁਪਏ ਦੀ ਜਾਇਦਾਦ ਕੀਤੀ ਫਰੀਜ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin