Punjab News: ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਉਨ੍ਹਾਂ ਕੋਲ ਆਪ ਦੇ ਮੰਤਰੀ ਦੀ ਅਸ਼ਲੀਲ ਵੀਡੀਓ ਹੈ ਤੇ ਇਸ ਉੱਤੇ ਕਾਰਵਾਈ ਲਈ ਉਨ੍ਹਾਂ ਨੇ ਇਹ ਵੀਡੀਓ ਗਵਰਨਰ ਨੂੰ ਸੌਂਪ ਦਿੱਤੀ ਹੈ। ਹਾਲਾਂਕਿ ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਸੇ ਮੰਤਰੀ ਦਾ ਨਾਂਅ ਨਹੀਂ ਲਿਆ ਹੈ ਪਰ ਇਸ ਮੌਕੇ ਭਾਜਪਾ ਆਗੂ ਨੇ ਇਸ ਨੂੰ ਸਿੱਧਾ-ਸਿੱਧਾ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਦੱਸਿਆ ਹੈ।
ਇਸ ਪੂਰੇ ਮਾਮਲੇ ਬਾਬਤ, ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰ ਕੇ ਕਿਹਾ ਕਿ 'ਆਪ' ਮੰਤਰੀ ਲਾਲ ਚੰਦ ਕਟਾਰੂਚੱਕ ਦੀ ਇੱਕ ਬਹੁਤ ਹੀ ਅਸ਼ਲੀਲ ਵੀਡੀਓ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਲਦੀ ਹੀ ਇਸ ਮੁੱਦੇ 'ਤੇ ਪ੍ਰੈਸ ਕਾਨਫਰੰਸ ਕਰਨਗੇ।
ਹਾਲਾਂਕਿ ਜਦੋਂ ਸਿਰਸਾ ਦੇ ਟਵੀਟ ਤੇ ਮੰਤਰੀ ਦੀ ਵੀਡੀਓ ਬਾਬਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਛਿਆ ਗਿਆ ਤਾਂ ਇਸ 'ਤੇ ਮਾਨ ਨੇ ਕਿਹਾ ਕਿ ਮੈਨੂੰ ਨਹੀਂ ਪਤਾ, ਹੋ ਸਕਦਾ ਹੈ ਕਿ ਉਨ੍ਹਾਂ ਨੇ ਸਿਰਸਾ ਭੇਜਿਆ ਹੋਵੇ। ਮੈਨੂੰ ਅਜੇ ਤੱਕ ਕਟਾਰੁਚਕ ਦਾ ਅਸਤੀਫਾ ਨਹੀਂ ਮਿਲਿਆ ਹੈ।
ਦੱਸ ਕਿ ਸੁਖਪਾਲ ਖਹਿਰਾ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇੱਕ ਮੰਤਰੀ ਦੀਆਂ ਦੋ ਅਸ਼ਲੀਲ ਵੀਡੀਓਜ਼ ਰਾਜਪਾਲ ਨੂੰ ਸੌਂਪੀਆਂ ਹਨ ਅਤੇ ਬੇਨਤੀ ਕੀਤੀ ਹੈ ਕਿ ਇਨ੍ਹਾਂ ਵੀਡੀਓਜ਼ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ। ਖਹਿਰਾ ਨੇ ਕਿਹਾ ਕਿ ਅਜਿਹੀਆਂ ਵੀਡੀਓਜ਼ ਜੇਕਰ ਸੋਸ਼ਲ ਮੀਡੀਆ ਉੱਤੇ ਪਾਈਆ ਜਾਂਦੀਆਂ ਤਾਂ ਇਸ ਦਾ ਬਹੁਤ ਗ਼ਲਤ ਪ੍ਰਭਾਵ ਲੋਕਾਂ ਵਿੱਚ ਜਾਣਾ ਸੀ। ਇਸ ਲਈ ਉਹ ਇਹ ਵੀਡੀਓ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਲੈ ਕੇ ਗਏ।
ਵੀਡੀਓ ਦੀ ਫੋਰੈਂਸਿਕ ਜਾਂਚ ਦੀ ਕੀਤੀ ਮੰਗ
ਸੁਖਪਾਲ ਖਹਿਰਾ ਨੇ ਮੰਗ ਕੀਤੀ ਕਿ ਰਾਜਪਾਲ ਇਹਨਾਂ ਵੀਡੀਓ ਕਲਿੱਪਾਂ ਦੀ ਫੋਰੈਂਸਿਕ ਜਾਂਚ ਕਰਵਾਉਣ। ਜੇ ਇਹੀ ਕਲਿਪਜ਼ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਨੂੰ ਦਿੰਦੇ ਜਾਂ ਪੰਜਾਬ ਪੁਲਿਸ ਨੂੰ ਦਿੰਦੇ ਤਾਂ ਉਨ੍ਹਾਂ ਨੇ ਇਹ ਸਾਰਾ ਮਾਮਲਾ ਰਫ਼ਾ-ਦਫ਼ਾ ਕਰ ਦੇਣਾ ਸੀ। ਜਿਸ ਕਰਕੇ ਉਹਨਾਂ ਰਾਜਪਾਲ ਨੂੰ ਇਨ੍ਹਾਂ ਵੀਡੀਓਜ਼ ਦੀ ਜਾਂਚ ਚੰਡੀਗੜ੍ਹ ਪ੍ਰਸ਼ਾਸਨ ਕੋਲ ਕਰਵਾਉਣ ਲਈ ਕਿਹਾ ਹੈ।