ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲ ਦੇ ਕਤਲ ਮਗਰੋਂ ਵਧੀ ਗੈਂਗਵਾਰ ਕਰਕੇ ਕਈ ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਸਾਬਕਾ ਮੰਤਰੀ ਬਿਕਰਮ ਮਜੀਠੀਆਂ ਨੂੰ ਜੇਲ੍ਹ ’ਚ ਜਾਨੋਂ ਮਾਰਨ ਦਾ ਖਦਸ਼ਾ ਜਤਾਇਆ ਹੈ। ਬੇਸ਼ੱਕ ਅਕਾਲੀ ਦਲ ਨੇ ਪਹਿਲਾਂ ਵੀ ਇਹ ਦਾਅਵਾ ਕੀਤਾ ਸੀ ਪਰ ਪੰਜਾਬ ਅੰਦਰ ਗੈਂਗਵਾਰ ਵਧਣ ਮਗਰੋਂ ਮਜੀਠੀਆ ਦੇ ਪਰਿਵਾਰ ਦਾ ਫਿਕਰ ਵਧ ਗਿਆ ਹੈ। ਇਸ ਦਾ ਵੱਡਾ ਕਾਰਨ ਇਹ ਹੈ ਕਿ ਜੇਲ੍ਹ ਅੰਦਰ ਕਈ ਖਤਰਨਾਕ ਗੈਂਗਸਟਰ ਵੀ ਬੰਦ ਹਨ।
ਦੱਸ ਦਈਏ ਕਿ ਮਜੀਠਆ ਦੀ ਭੈਣ ਹਰਸਿਮਰਤ ਬਾਦਲ ਤੇ ਮਜੀਠੀਆ ਦੀ ਪਤਨੀ ਗਨੀਵ ਕੌਰ ਵਫਦ ਨਾਲ ਬੁੱਧਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਮਿਲੇ। ਅਕਾਲੀ ਦਲ ਦੇ ਵਫਦ ਦਾ ਕਹਿਣਾ ਹੈ ਕਿ ਮਜੀਠੀਆ ’ਤੇ ਕੋਈ ਵੀ ਬਰਾਮਦਗੀ ਪਾ ਕੇ ਉਨ੍ਹਾਂ ਨੂੰ ਇੱਕ ਹੋਰ ਝੂਠੇ ਕੇਸ ’ਚ ਫਸਾਇਆ ਜਾ ਸਕਦਾ ਹੈ। ਵਫ਼ਦ ਨੇ ਰਾਜਪਾਲ ਤੋਂ ਏਡੀਜੀਪੀ ਜੇਲ੍ਹਾਂ ਦੇ ਅਹੁਦੇ ਤੋਂ ਹਰਪ੍ਰੀਤ ਸਿੱਧੂ ਨੂੰ ਹਟਾਉਣ ਦੀ ਮੰਗ ਕੀਤੀ। ਵਫ਼ਦ ਨੇ ਕਿਹਾ ਕਿ ਪਿਛਲੀ ਸਰਕਾਰ ਵਾਂਗੂ ਮੌਜੂਦਾ ‘ਆਪ’ ਸਰਕਾਰ ਵੀ ਹਰਪ੍ਰੀਤ ਸਿੱਧੂ ਦੇ ਹੱਥਾਂ ’ਚ ਖੇਡ ਰਹੀ ਹੈ।
ਮਜੀਠੀਆ ਦੀ ਭੈਣ ਹਰਸਿਮਰਤ ਬਾਦਲ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸਿੱਧੂ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਚਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਕੇਂਦਰੀ ਜੇਲ੍ਹ ਦੇ ਤਿੰਨ ਸੁਪਰਡੈਂਟ ਬਦਲ ਦਿੱਤੇ ਤਾਂ ਜੋ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਜਾ ਸਕੇ।
ਵਫਦ ਨੇ ਕਿਹਾ ਕਿ ਮਜੀਠੀਆ ਨਾਲ ਜੇਲ੍ਹ ਵਿਚ ਅਣਮਨੁੱਖੀ ਸਲੂਕ ਕੀਤਾ ਜਾ ਰਿਹਾ ਹੈ। ਹਾਲ ਵਿਚ ਜੇਲ੍ਹ ਮੰਤਰੀ ਦੇ ਜੇਲ੍ਹ ਦੌਰੇ ਦੌਰਾਨ ਸਾਬਕਾ ਮੰਤਰੀ ਨੂੰ ਉਸ ਚੱਕੀ ’ਚ ਬੰਦ ਕਰ ਦਿੱਤਾ ਜੋ ਮਨੁੱਖਾਂ ਦੇ ਰਹਿਣ ਲਈ ਅਣਫਿਟ ਤੇ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ 8 ਬਾਈ 8 ਸਾਈਜ਼ ਦੀ ਬੈਰਕ ’ਚ ਰੱਖਿਆ ਗਿਆ ਹੈ।
ਕੀ ਮਜੀਠੀਆ ਦੀ ਜਾਨ ਨੂੰ ਜੇਲ੍ਹ 'ਚ ਖਤਰਾ? ਭੈਣ ਹਰਸਿਮਰਤ ਬਾਦਲ ਤੇ ਪਤਨੀ ਗਨੀਵ ਬੇਹੱਦ ਫਿਕਰਮੰਦ
abp sanjha
Updated at:
09 Jun 2022 04:01 PM (IST)
Edited By: ravneetk
ਮਜੀਠੀਆ ਦੀ ਭੈਣ ਹਰਸਿਮਰਤ ਬਾਦਲ ਤੇ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸਿੱਧੂ ਦੀ ਮਜੀਠੀਆ ਪਰਿਵਾਰ ਨਾਲ ਦੁਸ਼ਮਣੀ ਚਲੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਟਿਆਲਾ ਕੇਂਦਰੀ ਜੇਲ੍ਹ ਦੇ ਤਿੰਨ ਸੁਪਰਡੈਂਟ ਬਦਲ ਦਿੱਤੇ...
ਹਰਸਿਮਰਤ ਬਾਦਲ
NEXT
PREV
Published at:
09 Jun 2022 03:49 PM (IST)
- - - - - - - - - Advertisement - - - - - - - - -