ISI ਸਮਰਥਿਤ ਖਾਲਿਸਤਾਨ ਟਾਈਗਰ ਫੋਰਸ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਰੂਪਨਗਰ 'ਚ ਦੋ ਦਹਿਸ਼ਤਗਰਦ ਹਥਿਆਰਾਂ ਸਣੇ ਗ੍ਰਿਫ਼ਤਾਰ
ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਦਹਿਸ਼ਤੀ ਮਾਡਿਊਲ ਨੂੰ ਵੱਡਾ ਝਟਕਾ ਦਿੰਦੇ ਹੋਏ, ਰੂਪਨਗਰ ਪੁਲਿਸ ਨੇ ਚਮਕੌਰ ਸਾਹਿਬ ਖੇਤਰ ਤੋਂ ਇਸਦੇ ਦੋ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ।
ਰੋਪੜ: ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਦਹਿਸ਼ਤੀ ਮਾਡਿਊਲ ਨੂੰ ਵੱਡਾ ਝਟਕਾ ਦਿੰਦੇ ਹੋਏ, ਰੂਪਨਗਰ ਪੁਲਿਸ ਨੇ ਚਮਕੌਰ ਸਾਹਿਬ ਖੇਤਰ ਤੋਂ ਇਸਦੇ ਦੋ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਅੱਤਵਾਦੀ ਮਾਡਿਊਲ ਕੈਨੇਡਾ ਸਥਿਤ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਵੱਲੋਂ ਚਲਾਇਆ ਜਾ ਰਿਹਾ ਹੈ, ਜੋ ਕੇਟੀਐਫ ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜ਼ਦੀਕੀ ਸਾਥੀ ਹੈ।
Punjab Police busts ISI-backed drone-based KTF terror module, 2 operatives held
— ANI Digital (@ani_digital) October 2, 2022
Read @ANI Story | https://t.co/4dzccWpA5I#PunjabPolice #Punjab #drones pic.twitter.com/K2RUUpgVtv
ਫੜੇ ਗਏ ਵਿਅਕਤੀਆਂ ਦੀ ਪਛਾਣ ਵੀਜਾ ਸਿੰਘ ਉਰਫ਼ ਗਗਨ ਉਰਫ਼ ਗੱਗੂ ਵਾਸੀ ਚੰਦ ਨਵਾਂ ਪਿੰਡ ਮੋਗਾ ਅਤੇ ਰਣਜੋਧ ਸਿੰਘ ਉਰਫ਼ ਜੋਤੀ ਵਾਸੀ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਵਜੋਂ ਹੋਈ ਹੈ।ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 21 ਜਿੰਦਾ ਕਾਰਤੂਸ ਸਮੇਤ 22 ਬੋਰ ਦਾ ਰਿਵਾਲਵਰ ਅਤੇ 32 ਬੋਰ ਦੇ ਪਿਸਤੌਲ ਸਮੇਤ ਦੋ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ।
ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਫਿਰੋਜ਼ਪੁਰ ਪੁਲਿਸ ਨੇ ਫਿਰੋਜ਼ਪੁਰ ਦੇ ਪਿੰਡ ਆਰਿਫਕੇ ਦੇ ਝੋਨੇ ਦੇ ਖੇਤਾਂ ਤੋਂ ਇੱਕ ਅਧੁਨਿਕ ਏਕੇ-47 ਅਸਾਲਟ ਰਾਈਫਲ ਅਤੇ ਦੋ ਮੈਗਜ਼ੀਨਾਂ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਸਨ। ਜਾਂਚ ਤੋਂ ਪਤਾ ਲੱਗਾ ਕਿ ਇਹ ਖੇਪ ਅੱਤਵਾਦੀ/ਗੈਂਗਸਟਰ ਅਰਸ਼ ਡਾਲਾ ਦੇ ਨਿਰਦੇਸ਼ਾਂ 'ਤੇ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਸੀ, ਅਤੇ ਇਸ ਨੂੰ ਪਿੰਡ ਆਰਿਫਕੇ ਤੋਂ ਵੀਜਾ ਸਿੰਘ ਅਤੇ ਰਣਜੋਧ ਸਿੰਘ ਵੱਲੋਂ ਪ੍ਰਾਪਤ ਕਰਨਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਹਥਿਆਰਾਂ ਦੀ ਬਰਾਮਦਗੀ ਤੋਂ ਬਾਅਦ ਮੁਲਜ਼ਮਾਂ ਨੂੰ ਫੜਨ ਲਈ ਸੂਬੇ ਭਰ ਵਿੱਚ ਖੁਫੀਆ ਏਜੰਸੀ ਦੀ ਅਗਵਾਈ ਵਿੱਚ ਮੁਹਿੰਮ ਚਲਾਈ ਗਈ ਸੀ ਅਤੇ ਭਰੋਸੇਮੰਦ ਸੂਚਨਾ ਦੇ ਆਧਾਰ ’ਤੇ ਰੂਪਨਗਰ ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਚਮਕੌਰ ਸਾਹਿਬ ਇਲਾਕੇ ਵਿੱਚੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀਆਂ ਨੇ ਕਬੂਲ ਕੀਤਾ ਹੈ ਕਿ ਉਹ ਅਰਸ਼ ਡਾਲਾ ਦੇ ਨਿਰਦੇਸ਼ਾਂ 'ਤੇ ਇਹ ਖੇਪ ਬਰਾਮਦ ਕਰਨ ਲਈ ਪਿੰਡ ਆਰਿਫਕੇ ਗਏ ਸਨ ਪਰ ਉਹ ਨਹੀਂ ਲੱਭ ਸਕੇ ਅਤੇ ਬਾਅਦ ਵਿੱਚ ਫਿਰੋਜ਼ਪੁਰ ਪੁਲਿਸ ਨੇ ਖੇਤ ਮਾਲਕ ਦੀ ਸੂਚਨਾ 'ਤੇ ਇਸ ਨੂੰ ਬਰਾਮਦ ਕਰ ਲਿਆ।