Punjab News : ਪੰਜਾਬ 'ਚ ਵੱਡੀ ਵਾਰਦਾਤ ਦੀ ਸਾਜਿਸ਼ ਨੂੰ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਨਾਕਾਮ ਕਰ ਦਿੱਤਾ ਹੈ। ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ SSOC ਟੀਮਾਂ ਨੇ ISI-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ।

Continues below advertisement

ਸਵੇਰੇ ਕਿੰਨੀ ਦੇਰ ਤੱਕ ਸੈਰ ਕਰਨੀ ਚਾਹੀਦਾ ਹੈ?

ਇਹ ਮਾਡਿਊਲ ਇੱਕ ਵਿਦੇਸ਼ੀ ਹੈਂਡਲਰ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਕਰਵਾਈ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ,ਜੋ ਪੰਜਾਬ ਵਿੱਚ ਵੱਡੇ ਹਮਲਿਆਂ ਦੀ ਸਾਜ਼ਿਸ਼ ਰਚ ਰਹੇ ਸਨ। ਸੁਰੱਖਿਆ ਬਲਾਂ ਨੇ ਆਪ੍ਰੇਸ਼ਨ ਦੌਰਾਨ ਕਈ ਖਤਰਨਾਕ ਸਮੱਗਰੀ ਬਰਾਮਦ ਕੀਤੀ, ਜਿਸ ਵਿੱਚ 5 ਹੈਂਡ ਗ੍ਰਨੇਡ, 2 ਵਿਸ਼ੇਸ਼ ਡੈਟੋਨੇਟਰ, ਇੱਕ PTT ਟਾਈਮਰ ,ਜਿਸ 'ਚ ਕੋਡਰ ਅਤੇ ਡੀਕੋਡਰ ਲੱਗਿਆ ਹੋਇਆ ਹੈ।

Continues below advertisement

ਇਸ ਤੋਂ ਇਲਾਵਾ ਇੱਕ 9-ਵੋਲਟ ਬੈਟਰੀ, ਮੇਖਾਂ ਨਾਲ ਭਰੀ 1 ਕਿਲੋਗ੍ਰਾਮ ਉੱਚ-ਵਿਸਫੋਟਕ ਸਮੱਗਰੀ ਅਤੇ ਇੱਕ ਬਾਓਫੇਂਗ ਵਾਕੀ-ਟਾਕੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਇੱਕ ਟਰਿੱਗਰ ਮਕੈਨਿਜ਼ਮ ਮਿਲਿਆ ਹੈ, ਜੋ ਦਰਸਾਉਂਦਾ ਹੈ ਕਿ ਦੋਸ਼ੀ ਇੱਕ ਵੱਡੇ ਹਮਲੇ ਦੀ ਤਿਆਰੀ ਕਰ ਰਹੇ ਸਨ।

ਗੁਰਦਾਸਪੁਰ ਵਿੱਚ ਐਫਆਈਆਰ, ਵਿਦੇਸ਼ੀ ਲਿੰਕਾਂ ਦੀ ਜਾਂਚ ਕੀਤੀ ਗਈ

ਇਸ ਮਾਮਲੇ ਵਿੱਚ ਵਿਸਫੋਟਕ ਪਦਾਰਥ ਐਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦੀ ਪਛਾਣ ਕਰਨ ਸਮੇਤ ਅੱਗੇ ਅਤੇ ਪਿੱਛੇ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਾਜ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਜਿਹੀਆਂ ਕਾਰਵਾਈਆਂ ਦਰਸਾਉਂਦੀਆਂ ਹਨ ਕਿ ਸੁਰੱਖਿਆ ਏਜੰਸੀਆਂ ਕਿਸੇ ਵੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਚੌਕਸ ਅਤੇ ਸਰਗਰਮ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।