Terror Attacks in Punjab: ਅਗਲੇ ਸਾਲ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ 'ਚ ਵੀ ਸਿਆਸੀ ਪਾਰਟੀਆਂ ਲੋਕਾਂ ਨੂੰ ਆਪਣੇ ਨਾਲ ਲਿਆਉਣ ਦੀਆਂ ਤਿਆਰੀਆਂ 'ਚ ਜੁਟੀਆਂ ਹੋਈਆਂ ਹਨ। ਇਸ ਦੌਰਾਨ ਖੁਫੀਆ ਏਜੰਸੀਆਂ ਨੇ ਪੰਜਾਬ 'ਚ ਅੱਤਵਾਦੀ ਹਮਲੇ ਦੀ ਚਿਤਾਵਨੀ ਦਿੱਤੀ ਹੈ ਤੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਖੁਫੀਆ ਏਜੰਸੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਸੋਸ਼ਲ ਮੀਡੀਆ 'ਤੇ ਹਰ ਹਰਕਤ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ।


ਇਸ ਦੇ ਨਾਲ ਹੀ ਖੁਫੀਆ ਦਸਤਾਵੇਜ਼ਾਂ ਦੇ ਹਵਾਲੇ ਨਾਲ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਪੰਜਾਬ ਦੀਆਂ ਸਰਹੱਦਾਂ 'ਤੇ ਕੋਈ ਨਵੀਂ ਸਾਜ਼ਿਸ਼ ਰਚਣ ਦੀ ਤਿਆਰੀ ਕਰ ਰਿਹਾ ਹੈ। ਪੰਜਾਬ ਪੁਲਿਸ ਦੇ ਅੰਦਰੂਨੀ ਸੁਰੱਖਿਆ ਦੇ ਵਧੀਕ ਡਾਇਰੈਕਟਰ ਜਨਰਲ ਨੇ ਸਾਰੇ ਪੁਲਿਸ ਮੁਖੀਆਂ ਨੂੰ ਅਲਰਟ ਜਾਰੀ ਕੀਤਾ ਹੈ। ਦਸਤਾਵੇਜ਼ਾਂ ਮੁਤਾਬਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਡ੍ਰੋਨ ਰਾਹੀਂ ਹਥਿਆਰ, ਵਿਸਫੋਟਕ ਤੇ ਨਸ਼ੀਲੇ ਪਦਾਰਥ ਭੇਜਣ ਦੀ ਨਵੀਂ ਰਣਨੀਤੀ ਬਣਾਈ ਹੈ।


ਜੂਨ 2021 ਤੋਂ ਹੁਣ ਤੱਕ 43 ਡਰੋਨ ਦੇਖੇ ਗਏ


ਅਲਰਟ ਮੁਤਾਬਕ ਪੰਜਾਬ ਵਿੱਚ ਜੂਨ 2021 ਤੋਂ ਹੁਣ ਤੱਕ 43 ਡਰੋਨ ਦੇਖੇ ਗਏ ਹਨ। ਇਨ੍ਹਾਂ ਚੋਂ 36 ਵਾਰ ਅੰਮ੍ਰਿਤਸਰ ਸੈਕਟਰ ਵਿਚ ਤੇ 7 ਵਾਰ ਪਠਾਨਕੋਟ ਸੈਕਟਰ ਵਿਚ ਦੇਖਿਆ ਗਿਆ। ਇਸ ਦੇ ਨਾਲ ਹੀ ਵੀਰਵਾਰ ਨੂੰ ਲੁਧਿਆਣਾ ਦੀ ਅਦਾਲਤ 'ਚ ਹੋਏ ਹਮਲੇ ਤੋਂ ਬਾਅਦ ਖੁਫੀਆ ਏਜੰਸੀਆਂ ਦੀ ਚਿਤਾਵਨੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।


ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਸੂਬਾ ਪੁਲਿਸ ਨੂੰ ਪਹਿਲਾਂ ਹੀ ਕਈ ਸੁਰੱਖਿਆ ਸਲਾਹਕਾਰ ਜਾਰੀ ਕੀਤੇ ਜਾ ਚੁੱਕੇ ਹਨ। ਵਰਤਮਾਨ ਵਿੱਚ, ਸਥਿਤੀ 'ਤੇ ਨੇੜਿਓਂ ਨਜ਼ਰ ਰੱਖਦੇ ਹੋਏ, ਕੇਂਦਰੀ ਖੁਫੀਆ ਏਜੰਸੀਆਂ ਦੀਆਂ ਟੀਮਾਂ ਅਜਿਹੀਆਂ ਹੋਰ ਘਟਨਾਵਾਂ ਤੋਂ ਬਚਣ ਲਈ ਸੂਬਾ ਪੁਲਿਸ ਅਤੇ ਸਥਾਨਕ ਖੁਫੀਆ ਇਕਾਈਆਂ ਨਾਲ ਤਾਲਮੇਲ ਕਰ ਰਹੀਆਂ ਹਨ।



ਇਹ ਵੀ ਪੜ੍ਹੋ: ਭਾਰਤ 'ਚ ਓਮੀਕ੍ਰੋਨ ਦਾ ਕਹਿਰ ਮਗਰੋਂ ਸਖਤੀ ਸ਼ੁਰੂ, ਯੂਪੀ 'ਚ ਰਾਤ ਦਾ ਕਰਫਿਊ, ਵਿਆਹਾਂ 'ਚ ਸਿਰਫ 200 ਲੋਕ ਹੋ ਸਕਣਗੇ ਸ਼ਾਮਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904