MP Amritpal Singh: ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਰਾਸ਼ਟਰਪਤੀ ਕੋਲ ਪਹੁੰਚ ਗਿਆ ਹੈ। ਅੰਮ੍ਰਿਤਪਾਲ ਦੇ ਪਰਿਵਾਰ ਮੈਂਬਰਾਂ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ। ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਸ਼ਾਮਲ ਹੋਣ ਲਈ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ ਅਤੇ 


ਵਫ਼ਦ ਨੇ  ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਫ਼ਤਹਿ) ਦੇ ਮੁਖੀ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ 11 ਮੈਂਬਰੀ ਵਫਦ ਇਹ ਮੰਗ ਪੱਤਰ ਦੇ ਕੇ ਵਾਪਸ ਆਇਆ ਹੈ। ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਇਹ ਮੰਗ ਪੱਤਰ ਦੇਣ ਲਈ ਉਨ੍ਹਾਂ ਨਾਲ ਵਫ਼ਦ 'ਚ ਸੁਖਚੈਨ ਸਿੰਘ ਅਤਲਾ, ਲਖਵੀਰ ਸਿੰਘ ਸ਼ੈੱਟੀ, ਨਿਰਮਲ ਭੁਪਿੰਦਰ ਸਿੰਘ ਮਸੀਗਣ, ਸੂਬੇਦਾਰ ਜਗਦੇਵ ਸਿੰਘ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਮੰਗ ਲਈ ਵਫ਼ਦ ਨੇ ਨਵੀਂ ਦਿੱਲੀ 'ਚ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਸੌਂਪਿਆ ਹੈ।


ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਇਹ ਮੰਗ ਪੱਤਰ ਦੇਣ ਲਈ ਉਨ੍ਹਾਂ ਨਾਲ ਵਫ਼ਦ 'ਚ ਸੁਖਚੈਨ ਸਿੰਘ ਅਤਲਾ, ਲਖਵੀਰ ਸਿੰਘ ਸ਼ੈੱਟੀ, ਨਿਰਮਲ ਭੁਪਿੰਦਰ ਸਿੰਘ ਮਸੀਗਣ, ਸੂਬੇਦਾਰ ਜਗਦੇਵ ਸਿੰਘ ਉਨ੍ਹਾਂ ਦੱਸਿਆ ਕਿ ਮੰਗ ਪੱਤਰ 'ਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਪੁਲੀਸ ਵੱਲੋਂ ਝੂਠੇ ਦੋਸ਼ਾਂ ਤਹਿਤ ਐੱਨਐੱਸਏ ਲਾ ਕੇ ਡਿਬੂਰਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਸੰਵਿਧਾਨ ਤਰੀਕੇ ਨਾਲ ਸੰਸਦ ਮੈਂਬਰ ਚੁਣੇ ਗਏ ਹਨ, ਜਿਸ ਕਰਕੇ ਦੇਸ਼ ਦੇ ਹੋਰਨਾਂ ਨਵੇਂ ਬਣੇ ਪਾਰਲੀਮੈਂਟ ਮੈਂਬਰਾਂ ਵਾਂਗ ਉਨ੍ਹਾਂ ਨੂੰ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੁਣ ਦੀ ਆਗਿਆ ਦਿੱਤੀ ਜਾਵੇ।



 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial