ਪੜਚੋਲ ਕਰੋ

Issue of Bandi Singhs : ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਅਮਿਤ ਸ਼ਾਹ ਨੇ ਵੀ ਦੇ ਦਿੱਤਾ ਆਹ ਭਰੋਸਾ

Lok Sabha ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।


ਸਾਬਕਾ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਮਾਮਲੇ ’ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਲੋਕ ਸਭਾ ਵਿਚ ਪੰਥਕ ਤੇ ਪੰਜਾਬ ਦੇ ਮਸਲਿਆਂ ’ਤੇ ਆਪਣਾ ਤਿੱਖਾ ਰੁੱਖ ਜਾਰੀ ਰੱਖਦਿਆਂ ਬਾਦਲ ਨੇ ਕੇ਼ਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਦੋਂ ਵਿਚੋਂ ਟੋਕਿਆ ਜਦੋਂ ਉਹ ਨਾਗਰਿਕਾਂ ਦੇ ਅਧਿਕਾਰਾਂ ਬਾਰੇ ਤਜਵੀਜ਼ਸ਼ੁਦਾ ਨਵੇਂ ਕਾਨੂੰਨ ਬਾਰੇ ਬਿਆਨ ਦੇ ਰਹੇ ਸਨ। ਬਾਦਲ ਸਪਸ਼ਟ ਬਿਆਨ ਚਾਹੁੰਦੇ ਸਨ ਕਿ ਇਹਕਾਨੂੰਨ  ਜਿਹੜੇ ਪਹਿਲਾਂ ਹੀ ਉਮਰ ਕੈਦਾਂ ਪੂਰੀਆਂ ਕਰ ਕੇ ਜੇਲ੍ਹਾਂ ਵਿਚ ਸੜ ਰਹੇ ਹਨ, ਉਹਨਾਂ ਦੀ ਕਿਸਮਤ ਨੂੰ ਕਿਵੇਂ ਪ੍ਰਭਾਵਤ ਕਰੇਗਾ ਤੇ ਕੀ ਨਵੇਂ ਕਾਨੂੰਨ ਵਿਚ ’ਧਰਮੀ ਬੰਦੀ ਸਿੰਘਾਂ’ ਜਿਹਨਾਂ ਨੂੰ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ, ਦੀ ਰਿਹਾਈ ਵਾਸਤੇ ਕੋਈ ਵਿਵਸਥਾ ਹੈ।

ਗ੍ਰਹਿ ਮੰਤਰੀ ਨੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਆਮ ਨਾਗਰਿਕਾਂ ਦੇ ਨਾਲ-ਨਾਲ ਜੋ ਜੇਲ੍ਹਾਂ ਵਿਚ ਬੰਦ ਹਨ, ਉਹਨਾਂ ਦੇ ਵਾਜਬ ਹੱਕਾਂ ਦੀ ਸੁਰੱਖਿਆ ਵਾਸਤੇ ਠੋਸ ਵਿਵਸਥਾਵਾਂ ਕੀਤੀਆਂ ਗਈਆਂ ਹਨ।

ਧਰਤੀ ਬੰਦੀ ਸਿੱਖਾਂ (ਬੰਦੀ ਸਿੰਘਾਂ) ਬਾਰੇ ਉਹਨਾਂ ਦੇ ਸਵਾਲ ਦੇ ਜਵਾਬ ਵਿਚ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਵੇਂ ਉਮਰ ਕੈਦ ਦਾ ਮਤਲਬ ਉਮਰ ਭਰ ਲਈ ਕੈਦ ਹੁੰਦਾ ਹੈ ਪਰ ਅਜਿਹੀਆਂ ਵਿਵਸਥਾਵਾਂ ਹਨ ਜਿਥੇ ਸਥਾਨਕ ਜੇਲ੍ਹ ਅਧਿਕਾਰੀ ਅਪਰਾਧ ਦੇ ਸਰੂਪ ਤੇ ਗੰਭੀਰਤਾ ਦੇ ਮੱਦੇਨਜ਼ਰ ਫੈਸਲੇ ਲੈ ਸਕਦੇਹਨ।  ਉਹਨਾਂ ਕਿਹਾ ਕਿ ਇਹ ਸਭ ਜੇਲ੍ਹ ਅਧਿਕਾਰੀਆਂ ਦੇ ਅਖ਼ਤਿਆਰ ’ਤੇ ਨਿਰਭਰ ਕਰਦਾ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਐਮਪੀ ਨੇ ਪੰਜਾਬ ਨਾਲ ਖਾਸ ਤੌਰ ’ਤੇ ਖਾਲਸਾ ਪੰਥ ਨਾਲ ਵਿਤਕਰੇ ਵਾਲੀਆਂ ਨੀਤੀਆਂ ਤੇ ਫੈਸਲਿਆਂ ਦਾ ਪੁਰਜ਼ੋਰ ਵਿਰੋਧ ਜਾਰੀ ਰੱਖਦਿਆਂ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਸਿੱਧੇ ਸਵਾਲ ਕੀਤੇ ਤੇ ਪੁੱਛਿਆ ਕਿ ਨਵੇਂ ਕਾਨੂੰਨ ਵਿਚ ਬੰਦੀ ਸਿੰਘਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ, ਉਹਨਾਂ ਬਾਰੇ ਕੀ ਵਿਵਸਥਾ ਕੀਤੀ ਹੈ। ਹੈਰਾਨ ਹੁੰਦਿਆਂ ਗ੍ਰਹਿ ਮੰਤਰੀ ਨੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਵਾਅਦੇ ਦਾ ਵੀ ਕੋਈ ਜ਼ਿਕਰ ਨਹੀਂ ਕੀਤਾ।

ਬਾਅਦ ਵਿਚ ਪਾਰਟੀ ਦਫਤਰ ਵੱਲੋਂ ਜਾਰੀ ਵੱਖਰੇ ਬਿਆਨ ਵਿਚ ਬਾਦਲ ਨੇ ਕਿਹਾ ਕਿ ਇਹ ਮੰਨਣਯੋਗ ਗੱਲ ਨਹੀਂ ਹੈ ਕਿ ਗ੍ਰਹਿ ਮੰਤਰੀ, ਉਹ ਵੀ ਲੋਕਤੰਤਰ ਦੇ ਮੰਦਿਰ ਵਿਚ ਇਹ ਭੁੱਲ ਜਾਣਗੇ। ਜੇਕਰ ਖਾਲਸਾ ਪੰਥ ਇਸਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਹੁੰਦੇ ਵਿਤਕਰੇ ਨਾਲ ਅਗਲੀ ਕੜੀ ਵਜੋਂ ਜੋੜਦਾ ਹੈ ਤਾਂ ਕਿਸੇ ਨੂੰ ਹੈਰਾਨੀ ਨਹੀਂ ਹੋਣੀ ਚਾਹੀਦੀ।

ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਅਕਾਲੀ ਦਲ ਵੱਲੋਂ ਉਹਨਾਂ ਰਾਹੀਂ ਕੀਤੀ ਦਖਲਅੰਦਾਜ਼ੀ ਸਦਕਾ ਹੁਣ ਤਜਵੀਜ਼ਸ਼ੁਦਾ ਕਾਨੂੰਨ ਸਿਰਫ ਧੱਕੇ ਨਾਲ ਸੰਸਦ ਵਿਚੋਂ ਪਾਸ ਨਹੀਂ ਕਰਵਾਇਆ ਜਾਵੇਗਾ ਅਤੇ ਹੁਣ ਇਹ ਪਾਰਲੀਮਾਨੀ ਸਲੈਕਟ ਕਮੇਟੀ ਨੂੰ ਭੇਜਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget