Punjab Breaking News Live 23 August 2024: ਕਿਸਾਨਾਂ ਨੇ ਟੈਂਸ਼ਨ 'ਚ ਪਾਏ NHAI ਦੇ ਅਫ਼ਸਰ, ਘਰ ਖੜ੍ਹੀਆਂ ਗੱਡੀਆਂ 'ਤੇ ਵੀ ਮਾਨ ਸਰਕਾਰ ਨੇ ਲਗਾਇਆ ਟੈਕਸ, ਚੰਡੀਗੜ੍ਹ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਆ ਮੀਂਹ
Punjab Breaking News Live 23 August 2024: ਕਿਸਾਨਾਂ ਨੇ ਟੈਂਸ਼ਨ 'ਚ ਪਾਏ NHAI ਦੇ ਅਫ਼ਸਰ, ਘਰ ਖੜ੍ਹੀਆਂ ਗੱਡੀਆਂ 'ਤੇ ਵੀ ਮਾਨ ਸਰਕਾਰ ਨੇ ਲਗਾਇਆ ਟੈਕਸ, ਚੰਡੀਗੜ੍ਹ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਆ ਮੀਂਹ

Background
Punjab Breaking News Live 23 August 2024: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਮੀਨ ਐਕੁਆਇਰ ਨਾ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣ ਜਾ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ 'ਚ ਹਲਫਨਾਮਾ ਦਾਇਰ ਕਰਕੇ ਪ੍ਰੋਜੈਕਟ ਵਿੱਚ ਦੇਰੀ ਦਾ ਕਾਰਨ ਦੱਸਿਆ ਜਾਵੇਗਾ। ਕਿਉਂਕਿ ਇਹ ਸਮੱਸਿਆ ਪਿਛਲੇ ਇੱਕ ਸਾਲ ਤੋਂ ਆ ਰਹੀ ਹੈ। ਹਾਲਾਂਕਿ NHAI ਨੇ ਸਪੱਸ਼ਟ ਕੀਤਾ ਹੈ ਕਿ ਜ਼ਮੀਨ ਦੇ ਕਰੋੜਾਂ ਰੁਪਏ ਜਮ੍ਹਾਂ ਕਰਵਾਉਣ ਦੇ ਬਾਵਜੂਦ ਅਜੇ ਤੱਕ ਕਬਜ਼ਾ ਨਹੀਂ ਮਿਲਿਆ ਹੈ। ਇਸ ਕਾਰਨ ਠੇਕਾ ਵੀ ਰੱਦ ਕਰਨਾ ਪਿਆ।
Green Tax in Punjab: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵਾਹਨਾਂ 'ਤੇ ਗ੍ਰੀਨ ਟੈਕਸ ਲਗਾਇਆ ਹੈ। ਲੋਕਾਂ ਨੂੰ ਇਹ ਟੈਕਸ ਵਾਹਨ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਸਮੇਂ ਅਦਾ ਕਰਨਾ ਹੋਵੇਗਾ। ਇਸ ਕਾਰਨ ਵਾਹਨਾਂ ਦਾ ਨਵੀਨੀਕਰਨ ਵੀ ਮਹਿੰਗਾ ਹੋ ਜਾਵੇਗਾ। ਸਰਕਾਰ ਨੇ ਨਿੱਜੀ ਵਾਹਨਾਂ 'ਤੇ ਮੋਟਰ ਵਹੀਕਲ ਟੈਕਸ 'ਚ 0.5 ਫ਼ੀਸਦੀ ਤੋਂ 2 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ।
Weather Update: ਚੰਡੀਗੜ੍ਹ ਵਿੱਚ ਭਾਵੇਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਪਰ ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ। ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਅਜਿਹੀ ਹੀ ਸਥਿਤੀ ਹੈ। ਜਿਸ ਕਾਰਨ ਮੌਸਮ ਬਦਲ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ (ਸ਼ੁੱਕਰਵਾਰ) ਨੂੰ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਇਸ ਮਾਨਸੂਨ ਸੀਜ਼ਨ ‘ਚ 1 ਜੂਨ ਤੋਂ ਹੁਣ ਤੱਕ 512.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 20.8 ਮਿਲੀਮੀਟਰ ਘੱਟ ਹੈ। ਹਾਲਾਂਕਿ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 2.7 ਡਿਗਰੀ ਵੱਧ ਹੈ।
Weather Update: ਚੰਡੀਗੜ੍ਹ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਆ ਮੀਂਹ, ਜਾਣੋ ਪੰਜਾਬ 'ਚ ਮੌਸਮ ਦਾ ਹਾਲ
Punjab University ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਹੋਣਗੇ Election
Punjab News: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ 'ਚ ਚੋਣ ਜਾਬਤਾ ਲਾਗੂ ਹੋ ਗਿਆ ਹੈ।
By Election in Punjab: ਜ਼ਿਮਨੀ ਚੋਣਾਂ ਲਈ ਐਕਸ਼ਨ ਮੋਡ 'ਚ ਅਕਾਲੀ ਦਲ, ਸੁਖਬੀਰ ਬਾਦਲ ਦਾ ਭਵਿੱਖ ਹੋਏਗਾ ਤੈਅ
By Election in Punjab: ਪੰਜਾਬ ਵਿੱਚ ਹੋਣ ਵਾਲੀਆਂ ਚਾਰ ਵਿਧਾਨ ਸਭਾ ਸੀਟਾਂ ਦੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਐਕਸ਼ਨ ਮੋਡ ਵਿੱਚ ਆ ਗਿਆ ਹੈ। ਇਹ ਜ਼ਿਮਨੀ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਭਵਿੱਖ ਤੈਅ ਕਰਨਗੀਆਂ। ਜੇਕਰ ਲੋਕ ਸਭਾ ਚੋਣਾਂ ਵਾਂਗ ਇਨ੍ਹਾਂ ਸੀਟਾਂ ਉਪਰ ਵੀ ਸ਼੍ਰੋਮਣੀ ਅਕਾਲੀ ਦਲ ਦੀ ਮਾੜੀ ਕਾਰਗੁਜਾਰੀ ਰਹਿੰਦੀ ਹੈ ਤਾਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਖਤਰਾ ਹੋਰ ਵਧ ਜਾਏਗਾ।
ਇਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੰਸਦੀ ਬੋਰਡ ਐਕਸ਼ਨ ਮੋਡ ਵਿੱਚ ਨਜ਼ਰ ਆ ਰਿਹਾ ਹੈ। ਸੰਸਦੀ ਬੋਰਡ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਸਾਰੇ ਚਾਰ ਹਲਕਿਆਂ ਦਾ ਦੌਰਾ ਕਰੇਗਾ ਤੇ ਵਿਧਾਨ ਸਭਾ ਹਲਕਿਆਂ ਤੋਂ ਫੀਡਬੈਕ ਲਵੇਗਾ। ਇਹ ਦੌਰਾ ਬੋਰਡ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਸ ਦੌਰਾਨ ਬੋਰਡ ਵੱਲੋਂ 24 ਅਗਸਤ ਨੂੰ ਚੱਬੇਵਾਲ (ਹੁਸ਼ਿਆਰਪੁਰ), 27 ਅਗਸਤ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕੀਤਾ ਜਾਵੇਗਾ।






















