Punjab Breaking News Live 23 August 2024: ਕਿਸਾਨਾਂ ਨੇ ਟੈਂਸ਼ਨ 'ਚ ਪਾਏ NHAI ਦੇ ਅਫ਼ਸਰ, ਘਰ ਖੜ੍ਹੀਆਂ ਗੱਡੀਆਂ 'ਤੇ ਵੀ ਮਾਨ ਸਰਕਾਰ ਨੇ ਲਗਾਇਆ ਟੈਕਸ, ਚੰਡੀਗੜ੍ਹ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਆ ਮੀਂਹ
Punjab Breaking News Live 23 August 2024: ਕਿਸਾਨਾਂ ਨੇ ਟੈਂਸ਼ਨ 'ਚ ਪਾਏ NHAI ਦੇ ਅਫ਼ਸਰ, ਘਰ ਖੜ੍ਹੀਆਂ ਗੱਡੀਆਂ 'ਤੇ ਵੀ ਮਾਨ ਸਰਕਾਰ ਨੇ ਲਗਾਇਆ ਟੈਕਸ, ਚੰਡੀਗੜ੍ਹ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਆ ਮੀਂਹ
ABP Sanjha Last Updated: 23 Aug 2024 12:37 PM
ਪਿਛੋਕੜ
Punjab Breaking News Live 23 August 2024: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਮੀਨ ਐਕੁਆਇਰ ਨਾ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ...More
Punjab Breaking News Live 23 August 2024: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇ ਕਰੋੜਾਂ ਰੁਪਏ ਦੇ ਪ੍ਰਾਜੈਕਟ ਜ਼ਮੀਨ ਐਕੁਆਇਰ ਨਾ ਹੋਣ ਕਾਰਨ ਲਟਕ ਰਹੇ ਹਨ। ਇਸ ਕਾਰਨ NHAI ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਣ ਜਾ ਰਹੀ ਹੈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ 'ਚ ਹਲਫਨਾਮਾ ਦਾਇਰ ਕਰਕੇ ਪ੍ਰੋਜੈਕਟ ਵਿੱਚ ਦੇਰੀ ਦਾ ਕਾਰਨ ਦੱਸਿਆ ਜਾਵੇਗਾ। ਕਿਉਂਕਿ ਇਹ ਸਮੱਸਿਆ ਪਿਛਲੇ ਇੱਕ ਸਾਲ ਤੋਂ ਆ ਰਹੀ ਹੈ। ਹਾਲਾਂਕਿ NHAI ਨੇ ਸਪੱਸ਼ਟ ਕੀਤਾ ਹੈ ਕਿ ਜ਼ਮੀਨ ਦੇ ਕਰੋੜਾਂ ਰੁਪਏ ਜਮ੍ਹਾਂ ਕਰਵਾਉਣ ਦੇ ਬਾਵਜੂਦ ਅਜੇ ਤੱਕ ਕਬਜ਼ਾ ਨਹੀਂ ਮਿਲਿਆ ਹੈ। ਇਸ ਕਾਰਨ ਠੇਕਾ ਵੀ ਰੱਦ ਕਰਨਾ ਪਿਆ।NHAI: ਕਿਸਾਨਾਂ ਨੇ ਟੈਂਸ਼ਨ 'ਚ ਪਾਏ NHAI ਦੇ ਅਫ਼ਸਰ, ਹਰ ਰੋਜ਼ ਪੈ ਰਿਹਾ ਕਰੋੜਾਂ ਦਾ ਘਾਟਾ, ਪ੍ਰੋਜੈਕਟਾਂ 'ਚ ਦੇਰੀ ਦਾ ਕਾਰਨ ਅੱਜ ਹਾਈਕੋਰਟ 'ਚ ਦੱਸੇਗੀ ਮਾਨ ਸਰਕਾਰ Green Tax in Punjab: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵਾਹਨਾਂ 'ਤੇ ਗ੍ਰੀਨ ਟੈਕਸ ਲਗਾਇਆ ਹੈ। ਲੋਕਾਂ ਨੂੰ ਇਹ ਟੈਕਸ ਵਾਹਨ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਸਮੇਂ ਅਦਾ ਕਰਨਾ ਹੋਵੇਗਾ। ਇਸ ਕਾਰਨ ਵਾਹਨਾਂ ਦਾ ਨਵੀਨੀਕਰਨ ਵੀ ਮਹਿੰਗਾ ਹੋ ਜਾਵੇਗਾ। ਸਰਕਾਰ ਨੇ ਨਿੱਜੀ ਵਾਹਨਾਂ 'ਤੇ ਮੋਟਰ ਵਹੀਕਲ ਟੈਕਸ 'ਚ 0.5 ਫ਼ੀਸਦੀ ਤੋਂ 2 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ। New Tax in Punjab: ਘਰ ਖੜ੍ਹੀਆਂ ਗੱਡੀਆਂ 'ਤੇ ਵੀ ਮਾਨ ਸਰਕਾਰ ਨੇ ਲਗਾਇਆ ਟੈਕਸ, ਹੁਣ ਸਿੱਧਾ ਆਮ ਆਦਮੀ ਦੀ ਜੇਬ 'ਤੇ ਪਵੇਗਾ ਅਸਰ Weather Update: ਚੰਡੀਗੜ੍ਹ ਵਿੱਚ ਭਾਵੇਂ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਪਰ ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਬਾਰਿਸ਼ ਹੋ ਰਹੀ ਹੈ। ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਅਜਿਹੀ ਹੀ ਸਥਿਤੀ ਹੈ। ਜਿਸ ਕਾਰਨ ਮੌਸਮ ਬਦਲ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ (ਸ਼ੁੱਕਰਵਾਰ) ਨੂੰ ਭਾਰੀ ਮੀਂਹ ਦਾ ਕੋਈ ਅਲਰਟ ਨਹੀਂ ਹੈ। ਇਸ ਮਾਨਸੂਨ ਸੀਜ਼ਨ ‘ਚ 1 ਜੂਨ ਤੋਂ ਹੁਣ ਤੱਕ 512.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 20.8 ਮਿਲੀਮੀਟਰ ਘੱਟ ਹੈ। ਹਾਲਾਂਕਿ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਆਮ ਨਾਲੋਂ 2.7 ਡਿਗਰੀ ਵੱਧ ਹੈ।Weather Update: ਚੰਡੀਗੜ੍ਹ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਆ ਮੀਂਹ, ਜਾਣੋ ਪੰਜਾਬ 'ਚ ਮੌਸਮ ਦਾ ਹਾਲ
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Punjab University ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਹੋਇਆ ਐਲਾਨ, ਇਸ ਦਿਨ ਹੋਣਗੇ Election
Punjab News: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ 5 ਸਤੰਬਰ ਨੂੰ ਯੂਨੀਵਰਸਿਟੀ ਦੀਆਂ ਚੋਣਾਂ ਹੋਣਗੀਆਂ। ਉੱਥੇ ਹੀ ਉਮੀਦਵਾਰ 29 ਅਗਸਤ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਨਾਮਜ਼ਦਗੀ ਲਈ ਸਿਰਫ ਕੇਵਲ ਇੱਕ ਘੰਟੇ ਦਾ ਸਮਾਂ ਦਿੱਤਾ ਜਾਵੇਗਾ ਅਤੇ ਅੱਜ ਤੋਂ ਹੀ ਯੂਨੀਵਰਸਿਟੀ 'ਚ ਚੋਣ ਜਾਬਤਾ ਲਾਗੂ ਹੋ ਗਿਆ ਹੈ।