Bandi Singhs issue raised: ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਦੇਸ਼ ਦੀ ਰਾਜ ਸਭਾ ਵਿੱਚ ਗੂੰਜਿਆ ਹੈ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿਚ ਬੰਦੀ ਸਿੱਖਾਂ ਦਾ ਮੁੱਦਾ ਚੁੱਕਿਆ ਤੇ ਕਿਹਾ ਕਿ ਇਸ ਮਸਲਾ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ ਇਹ ਇਕ ਗੁੰਝਲਦਾਰ ਅਤੇ ਬਹੁਪੱਖੀ ਮੁੱਦਾ ਹੈ, ਜਿਸ ਦੀਆਂ ਜੜ੍ਹਾਂ ਇਤਿਹਾਸਕ, ਰਾਜਨੀਤਿਕ ਅਤੇ ਕਾਨੂੰਨੀ ਉਲਝਣਾਂ ਵਿਚ ਅੰਦਰ ਪਈਆਂ ਹਨ।

  


ਇਹ ਮਸਲਾ ਮੁੱਖ ਕਰਕੇ ਪੰਜਾਬ ਵਿਚ ਖਾੜਕੂਵਾਦ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨਾਲ ਜੁੜਿਆ ਹੋੲਆ ਹੈ। ਸਿੱਖ ਕੈਦੀਆਂ ਨੂੰ ਲੰਬਾ ਸਮਾਂ ਜੇਲਾਂ ਵਿਚ ਬੰਦ ਰੱਖੇ ਜਾਣ ਨਾਲ ਭਾਰਤੀ ਨਿਆਂ ਪ੍ਰਣਾਲੀ ਦੇ ਅੰਦਰ ਉਚਿਤ ਪ੍ਰਕਿਰਿਆ, ਨਿਰਪੱਖ ਸੁਣਵਾਈ ਅਤੇ ਕੈਦੀਆਂ ਨਾਲ ਕੀਤੇ ਜਾਂਦੇ ਸਲੂਕ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਸਾਹਨੀ ਨੇ ਕਿਹਾ ਕਿ ਨਿਆਂ ਵਿਚ ਦੇਰੀ ‘ਨਿਆਂ ਦੇਣ ਤੋਂ ਇਨਕਾਰ’ ਕਰਨ ਦੇ ਬਰਾਬਰ ਹੈ।


ਸਾਹਨੀ ਨੇ ਇਸ ਮੌਕੇ ਬੰਦੀ ਸਿੰਘਾਂ ਦੇ ਕੇਸ ਦੀ ਬਿਲਕਿਸ ਬਾਨੋ ਕੇਸ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕੇਸ ਨਾਲ ਤੁਲਨਾ ਕਰਦਿਆਂ ਪੁੱਛਿਆ ਕਿ ਬੰਦੀ ਸਿੰਘਾਂ ਨਾਲ ਵਿਤਕਰਾ ਕਿਉਂ ਹੈ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੇ ਅਜਿਹੇ ਕੇਸਾਂ ਦਾ ਫੈਸਲਾ ਕਰਨ ਲਈ ਰਾਸ਼ਟਰੀ ਪੱਧਰ ‘ਤੇ ਇਕੋ ਕਿਹੇ ਮਾਪਦੰਡ ਜਾਂ ਨੀਤੀ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੇ ਕੇਸਾਂ ਦਾ ਫੈਸਲਾ ਕਰਦੇ ਸਮੇਂ ਇਕਸਾਰਤਾ ਬਣੀ ਰਹੇ।


 


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ