ਪੜਚੋਲ ਕਰੋ

55 ਸਾਲਾਂ 'ਚ ਪਹਿਲੀ ਵਾਰ ਹੋਇਆ ਕਿ ਬਿਨਾਂ VC ਤੋਂ ਚੱਲ ਰਹੀ GNDU, ਸੂਬਾ ਸਰਕਾਰ ਦੀਆਂ ਤਰਜੀਹਾਂ ਨੂੰ ਲੈ ਕੇ ਮੁੜ ਖੜ੍ਹੇ ਹੋਏ ਸਵਾਲ, ਜਾਣੋ ਪੂਰਾ ਮਾਮਲਾ

MP ਗੁਰਜੀਤ ਔਜਲਾ ਨੇ ਸੂਬਾ ਸਰਕਾਰ ਦੀ ਬੇਰੁਖ਼ੀ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ।

Punjab News: ਪੰਜਾਬ ਦੀ ਪ੍ਰਮੁੱਖ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਆਪਣੇ 55 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਾਈਸ ਚਾਂਸਲਰ (VC) ਦੇ ਅਹੁਦੇ ਤੋਂ ਬਿਨਾਂ ਚੱਲ ਰਹੀ ਹੈ। ਵਿਰੋਧੀ ਧਿਰ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮਾਮਲੇ ਨੇ ਨਾ ਸਿਰਫ਼ ਪ੍ਰਸ਼ਾਸਨਿਕ ਪ੍ਰਕਿਰਿਆ 'ਤੇ ਸਵਾਲ ਖੜ੍ਹੇ ਕੀਤੇ ਹਨ ਸਗੋਂ ਸੂਬਾ ਸਰਕਾਰ ਦੀਆਂ ਤਰਜੀਹਾਂ 'ਤੇ ਵੀ ਗੰਭੀਰ ਬਹਿਸ ਛੇੜ ਦਿੱਤੀ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjeet Singh Aujla) ਨੇ ਇਸ ਮੁੱਦੇ 'ਤੇ ਸਖ਼ਤ ਸਟੈਂਡ ਲੈਂਦਿਆਂ ਆਮ ਆਦਮੀ ਪਾਰਟੀ (AAP) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ- ਇਹ ਮੰਦਭਾਗਾ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਅਜਿਹੀ ਸਥਿਤੀ ਪੈਦਾ ਹੋ ਗਈ ਹੈ। ਇਹ ਪਹਿਲੀ ਵਾਰ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਿਨਾਂ ਵਾਈਸ ਚਾਂਸਲਰ ਤੋਂ ਚੱਲ ਰਹੀ ਹੈ ਤੇ ਅਜਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੀ ਸੰਭਵ ਹੋ ਸਕਦਾ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 16 ਨਵੰਬਰ 2024 ਨੂੰ ਖ਼ਤਮ ਹੋ ਗਿਆ ਸੀ। ਡਾਕਟਰ ਸੰਧੂ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ 2020 ਵਿੱਚ ਤਿੰਨ ਸਾਲ ਲਈ ਵਧਾਇਆ ਗਿਆ ਸੀ। ਡਾ.ਸੰਧੂ ਦਾ ਕਾਰਜਕਾਲ ਖਤਮ ਹੋਏ ਪੰਜ ਦਿਨ ਬੀਤ ਚੁੱਕੇ ਹਨ ਪਰ ਸਰਕਾਰ ਨੇ ਅਜੇ ਤੱਕ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਨਹੀਂ ਕੀਤੀ ਹੈ। ਯੂਨੀਵਰਸਿਟੀ ਦੀ ਇਹ ਅਹਿਮ ਅਸਾਮੀ ਖਾਲੀ ਰਹਿਣ ਕਾਰਨ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਾਂ ਵਿੱਚ ਰੁਕਾਵਟ ਆ ਸਕਦੀ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੂਬਾ ਸਰਕਾਰ ਦੀ ਬੇਰੁਖ਼ੀ 'ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਸਰਕਾਰ ਨੇ ਅਜਿਹੇ ਅਹਿਮ ਫੈਸਲਿਆਂ ਵਿੱਚ ਦੇਰੀ ਕੀਤੀ ਹੈ ਜੋ ਪਹਿਲ ਦੇ ਆਧਾਰ ’ਤੇ ਲਏ ਜਾਣੇ ਚਾਹੀਦੇ ਸਨ।

ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਮੁੱਦਿਆਂ ਨੂੰ ਪਹਿਲ ਦਿੰਦੀ ਹੈ ਜੋ ਅਸਲ ਸਮੱਸਿਆਵਾਂ ਤੋਂ ਕੋਹਾਂ ਦੂਰ ਹਨ। ਔਜਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਗ਼ੈਰ-ਜ਼ਰੂਰੀ ਮੁੱਦਿਆਂ ਨੂੰ ਛੱਡ ਕੇ ਪੰਜਾਬ ਦੇ ਗੰਭੀਰ ਮਾਮਲਿਆਂ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਸਰਕਾਰ ਜਲਦੀ ਤੋਂ ਜਲਦੀ ਵਾਈਸ ਚਾਂਸਲਰ ਦੀ ਨਿਯੁਕਤੀ ਕਰੇ ਤਾਂ ਜੋ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਵਿਘਨ ਨਾ ਪਵੇ। 

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget