Gangster in Punjab: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਗੈਂਗਸਟਰ ਗੋਲਡੀ ਬਰਾੜ ਅਜੇ ਵੀ ਪੰਜਾਬ ਪੁਲਿਸ ਦੀ ਪਕੜ ਤੋਂ ਬਾਹਰ ਹੈ। ਹੈਰਾਨੀ ਦੀ ਗੱਲ ਹੈ ਕਿ ਗੈਂਗਸਟਰ ਗੋਲਡੀ ਬਰਾੜ ਵਿਦੇਸ਼ੀ ਧਰਤੀ ਤੋਂ ਨਿੱਤ ਧਮਕੀਆਂ ਦੇ ਕੇ ਫਿਰੌਤੀਆਂ ਮੰਗ ਰਿਹਾ ਹੈ ਪਰ ਪੁਲਿਸ ਤੇ ਜਾਂਚ ਏਜੰਸੀਆਂ ਇਹ ਵੀ ਪਤਾ ਨਹੀਂ ਲਾ ਸਕੀਆਂ ਉਸ ਦਾ ਟਿਕਾਣਾ ਕਿੱਥੇ ਹੈ।
ਇਹ ਵੀ ਚਰਚਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਸਤਿੰਦਰ ਸਿੰਘ ਉਰਫ ਗੋਲਡੀ ਬਰਾੜ ਕੈਨੇਡਾ ਤੋਂ ਫਰਾਰ ਹੋ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਕੈਨੇਡਾ ਵਿੱਚ ਹੀ ਰਚੀ ਸੀ। ਉਸ ਨੇ ਕੈਨੇਡਾ 'ਚ ਬੈਠ ਕੇ ਭਾਰਤ 'ਚ ਸ਼ਾਰਪ ਸ਼ੂਟਰ ਕਿਰਾਏ 'ਤੇ ਲੈ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ।
ਇਹ ਵੀ ਪੜ੍ਹੋ:ਨਾਰਕੋਟਿਕਸ ਕੰਟਰੋਲ ਸੈੱਲ ਦੇ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਸਹੁਰੇ ਘਰੋਂ 30 ਲੱਖ ਰੁਪਏ ਦੀ ਨਕਦੀ ਬਰਾਮਦ
ਦੂਜੇ ਪਾਸੇ ਪੁਲਿਸ ਤੇ ਜਾਂਚ ਏਜੰਸੀਆਂ ਇਹ ਪਤਾ ਨਹੀਂ ਲਾ ਸਕੀਆਂ ਕਿ ਗੋਲਡੀ ਬਰਾੜ ਦਾ ਟਿਕਾਣਾ ਕਿੱਥੇ ਹੈ। ਹੁਣ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਕੈਨੇਡਾ ਤੋਂ ਫਰਾਰ ਹੋ ਗਿਆ ਹੈ। ਅਜਿਹੇ ਵਿੱਚ ਪੁਲਿਸ ਵੱਲੋਂ ਗੋਲਡੀ ਬਰਾੜ ਨੂੰ ਦਬੋਚਣਾ ਔਖਾ ਨਜ਼ਰ ਆ ਰਿਹਾ ਹੈ। ਇਹ ਵੀ ਅਹਿਮ ਹੈ ਕਿ ਭਾਰਤੀ ਏਜੰਸੀਆਂ ਨੇ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ, ਇਸ ਦੇ ਬਾਵਜੂਦ ਜੇਕਰ ਉਹ ਕੈਨੇਡਾ ਤੋਂ ਫਰਾਰ ਹੋ ਗਿਆ ਹੈ ਤਾਂ ਕਈ ਸਵਾਲ ਖੜ੍ਹੇ ਹੁੰਦੇ ਹਨ।
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕੀਤਾ ਗਿਆ ਸੀ। ਕਤਲ ਤੋਂ ਬਾਅਦ ਉਨ੍ਹਾਂ ਦੇ ਮਾਪੇ ਲਗਾਤਾਰ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ। ਪੰਜਾਬ ਪੁਲਿਸ ਨੇ ਮੂਸੇਵਾਲਾ ਕਤਲ `ਚ ਸ਼ਾਮਲ ਕਈ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ `ਚ ਸਫ਼ਲਤਾ ਹਾਸਲ ਕੀਤੀ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।