ਪੜਚੋਲ ਕਰੋ

Bathinda News: ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ, 9, 10 ਅਤੇ 11 ਫਰਵਰੀ ਨੂੰ ਹੋਵੇਗਾ ਵਿਰਾਸਤੀ ਮੇਲਾ

ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਪੰਜਾਬੀ ਮਾਂ ਬੋਲੀ ਦਾ ਵੱਧ ਤੋਂ ਵੱਧ ਸਤਿਕਾਰ ਕਰੀਏ ਅਤੇ ਇਸ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਈਏ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਅਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ।

Bathinda News: ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਤੇ ਨੁਮਾਇੰਦਿਆਂ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ 17ਵੇਂ ਵਿਰਾਸਤੀ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ ਗਿਆ।

ਇਸ ਮੌਕੇ ਵਿਧਾਇਕ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਡਾ ਸਭ ਦਾ ਫ਼ਰਜ ਬਣਦਾ ਹੈ ਕਿ ਪੰਜਾਬੀ ਮਾਂ ਬੋਲੀ ਦਾ ਵੱਧ ਤੋਂ ਵੱਧ ਸਤਿਕਾਰ ਕਰੀਏ ਅਤੇ ਇਸ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਈਏ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਅਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ। 

ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਹੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇਹ ਵਿਰਾਸਤੀ ਮੇਲਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਲਾਹੇਵੰਦ ਸਾਬਤ ਹੋਵੇਗਾ। 

ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਮੇਲਾ ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣ ਚ ਸਹਾਈ ਸਿੱਧ ਵੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮੇਲਾ ਭਵਿੱਖ ਵਿੱਚ ਵੀ ਹਰ ਸਾਲ ਦੀ ਤਰ੍ਹਾਂ ਦੀ ਕਰਵਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸ ਮੇਲੇ ਦੀ ਸ਼ੁਰੂਆਤ 9 ਫਰਵਰੀ ਨੂੰ ਸਵੇਰੇ 11:30 ਵਜੇ ਸਥਾਨਕ ਗੁਰੂਦੁਆਰਾ ਹਾਜੀ ਰਤਨ ਵਿਖੇ ਅਰਦਾਸ ਕਰਵਾਉਣ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਵੇਗੀ। ਇਸ ਮੌਕੇ ਇੱਥੋ ਹੀ ਵਿਰਾਸਤੀ ਕਾਫ਼ਲਾ ਕੱਢਿਆ ਜਾਵੇਗਾ, ਜਿਸ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਅਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਇਸ ਕਾਫ਼ਲੇ ਦਾ ਸਿੰਗਾਰ ਬਨਣਗੀਆਂ।

ਇਸ ਤੋਂ ਇਲਾਵਾ ਇਸ ਕਾਫ਼ਲੇ ਚ ਪੁਰਾਤਨ ਤੇ ਵਿਰਾਸਤੀ ਵਸਤਾਂ ਅਤੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਸਮੇਤ ਇਹ ਕਾਫ਼ਲਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਪਹੁੰਚੇਗਾ। ਇਸ ਉਪਰੰਤ ਇੱਥੇ ਵਿਰਾਸਤੀ ਮੇਲਾ ਸ਼ੁਰੂ ਹੋਵੇਗਾ ਜੋ ਲਗਾਤਾਰ 11 ਫ਼ਰਵਰੀ ਤੱਕ ਚੱਲੇਗਾ। ਇਸ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਰਾਜਾਂ ਨਾਲ ਸਬੰਧਤ ਸੱਭਿਆਚਾਰਕ ਵੰਨਗੀਆਂ, ਨਾਟਕਾਂ, ਕਵੀਸ਼ਰੀ, ਮਲਵਈ ਗਿੱਧਾ, ਭੰਗੜਾ, ਸਮੀ, ਲੁੱਡੀ ਅਤੇ ਭੰਡਾ ਦੇ ਹਾਸਰਸ ਰੰਗਾਂ ਤੋਂ ਇਲਾਵਾ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਸਮੇਤ ਹੋਰ ਗਾਇਕਾਂ ਵਲੋਂ ਆਪਣੀ ਕਲਾਂ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬੀ ਮਾਂ ਬੋਲੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਹਰ ਬੋਰਡ, ਸਾਇਨ ਬੋਰਡ ਪੰਜਾਬੀ ਵਿੱਚ ਲਿਖੇ ਜਾਣਗੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਲਗਾਏ ਜਾ ਕੈਂਪ ਆਮ ਲੋਕਾਂ ਲਈ ਬਹੁਤ ਹੀ ਸਹਾਈ ਸਿੱਧ ਹੋ ਰਹੇ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget