Punjab Weather: ਵੈਸਟਰਨ ਡਿਸਟਰਬੈਂਸ ਦੇ ਘਟਣ ਦੇ ਅਸਰ ਨਾਲ ਪੰਜਾਬ ਦਾ ਤਾਪਮਾਨ ਵਧ ਰਿਹਾ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਸਕਦਾ ਹੈ, ਜਦਕਿ ਐਤਵਾਰ ਨੂੰ ਇਹ ਤਾਪਮਾਨ 42 ਨੂੰ ਪਾਰ ਕਰ ਜਾਵੇਗਾ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੇ ਵੀ ਆਸਾਰ ਹਨ। ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਤੋਂ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਵਿੱਚ 2.2 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਵੱਧ ਹੈ। ਪਰ ਇਹ ਗਰਮੀ ਜ਼ਿਆਦਾ ਦੇਰ ਨਹੀਂ ਚੱਲੇਗੀ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੋਂ ਪੰਜਾਬ 'ਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।


ਸੋਮਵਾਰ ਨੂੰ ਪੂਰੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਤੋਂ ਬੁੱਧਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਰੁਝਾਨ ਬੁੱਧਵਾਰ ਤੱਕ ਜਾਰੀ ਰਹੇਗਾ। ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ।


ਜ਼ਿਕਰ ਕਰ ਦਈਏ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਜੋ ਪਿਛਲੇ ਮਹੀਨੇ 22-23 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 28 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।


ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 28.8 ਡਿਗਰੀ ਸੈਲਸੀਅਸ, ਲੁਧਿਆਣਾ ਦੇ ਸਮਰਾਲਾ ਅਤੇ ਅੰਮ੍ਰਿਤਸਰ ਦਾ 28.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦਾ ਸਵੇਰ ਦਾ ਘੱਟੋ-ਘੱਟ ਤਾਪਮਾਨ ਐਸਬੀਐਸ ਨਗਰ ਵਿਖੇ 24.4 ਡਿਗਰੀ ਦਰਜ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।