ਦਿੱਲੀ ਵਿੱਚ 8 ਜਨਵਰੀ ਨੂੰ ਘੱਟੋ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਤੱਕ ਰਹੇਗਾ। ਸ਼ੁੱਕਰਵਾਰ ਨੂੰ ਹਲਕੇ ਬੱਦਲ ਛਾਏ ਰਹਿਣ ਦੇ ਨਾਲ, ਸਵੇਰ ਅਤੇ ਰਾਤ ਦੇ ਸਮੇਂ ਹਲਕੀ ਬਾਰਸ਼ ਹੋ ਸਕਦੀ ਹੈ, ਜਿਸ ਤੋਂ ਬਾਅਦ ਪਾਰਾ ਤੇਜ਼ੀ ਨਾਲ ਡਿੱਗ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 7 ਜਨਵਰੀ ਨੂੰ ਦਿੱਲੀ ਅਤੇ ਐਨਸੀਆਰ ਵਿੱਚ ਘੱਟੋ ਘੱਟ ਤਾਪਮਾਨ 14.4 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 19.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨਾਲ ਹੀ, ਹਲਕੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਸੀ। ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਦਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਮਹਿਸੂਸ ਕੀਤਾ ਜਾਂਦਾ ਹੈ। ਠੰਢੀਆਂ ਹਵਾਵਾਂ ਦੇ ਨਾਲ ਸਵੇਰ ਅਤੇ ਰਾਤ ਨੂੰ ਬੇਹੱਦ ਘੱਟ ਵੀਜ਼ੀਬਿਲਟੀ ਕਰਕੇ ਲੋਕ ਆਪਣੀ ਸੁਰੱਖਿਆ ਲਈ ਫੋਗ ਲਾਈਟਾਂ ਜਗਾ ਕੇ ਸੜਕਾਂ 'ਤੇ ਯਾਤਰਾ ਕਰ ਰਹੇ ਹਨ। ਇੱਕ ਵਾਰ ਮੌਸਮ ਸਾਫ ਹੋਣ ਤੋਂ ਬਾਅਦ ਪਾਰਾ ਦੁਬਾਰਾ ਡਿਗਣ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ ਠੰਢ ਵੱਧ ਸਕਦੀ ਹੈ।
ਇਹ ਵੀ ਪੜ੍ਹੋ: ਬਦਾਯੂ ਕਾਂਡ: ਮਹਿਲਾ ਨਾਲ ਸਮੂਹਿਕ ਬਲਾਤਕਾਰ ਦੇ ਦੋਸ਼ ਵਿੱਚ ਮਹੰਤ ਗ੍ਰਿਫਤਾਰ, 50 ਹਜ਼ਾਰ ਦਾ ਸੀ ਇਨਾਮ
ਮੌਸਮ ਵਿਭਾਗ ਅਨੁਸਾਰ 10 ਜਨਵਰੀ ਤੱਕ ਦਿੱਲੀ ਵਾਸੀਆਂ ਨੂੰ ਜ਼ਿਆਦਾ ਠੰਡ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਤੋਂ ਬਾਅਦ ਕੈਲੋਂਗ, ਕਲਪਾ ਅਤੇ ਮਨਾਲੀ ਵਿੱਚ ਪਾਰਾ ਸਿਫ਼ਰ ਤੋਂ ਹੇਠਾਂ ਚਲਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904