Jalandhar Bypoll: ਕਾਂਗਰਸੀ ਨੇ ਹੀ ਢਾਹਿਆ ਕਾਂਗਰਸ ਦਾ ਕਿਲ੍ਹਾ, ਜਾਣੋ ਕਾਂਗਰਸੀ ਵਿਧਾਇਕ ਤੋਂ ਆਪ ਦੇ ਸਾਂਸਦ ਬਣਨ ਤੱਕ ਦਾ ਸਫ਼ਰ
ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੀ ਟਿਕਟ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ਵਿਚ ਉਤਾਰਿਆ ਸੀ।
Jalandhar Bypoll: ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਦੀ ਮਦਦ ਨਾਲ ਕਾਂਗਰਸ ਦਾ 60 ਸਾਲ ਪੁਰਾਣਾ ਕਿਲ੍ਹਾ ਢਾਹ ਦਿੱਤਾ ਹੈ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ।
ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਸਨ। ਰਿੰਕੂ ਦੇ 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੀ ਸਿਆਸਤ ਬਦਲ ਗਈ ਸੀ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਕਾਫੀ ਸਮੇਂ ਤੋਂ ਯੋਗ ਉਮੀਦਵਾਰ ਦੀ ਤਲਾਸ਼ ਸੀ। ਇਸ ਤੋਂ ਬਾਅਦ ਪਾਰਟੀ ਨੇ ਸੁਸ਼ੀਲ ਰਿੰਕੂ 'ਤੇ ਸੱਟਾ ਲਗਾਇਆ। ਰਿੰਕੂ ਨੇ 2017 ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੀ ਟਿਕਟ ਕੱਟ ਕੇ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ। ਕਾਂਗਰਸ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਸੀ।
2022 ਤੱਕ ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਅਤੇ ਉਨ੍ਹਾਂ ਦੀ ਸਰਕਾਰ ਵਿੱਚ ਆਪਣਾ ਸਿੱਕਾ ਜ਼ੋਰਦਾਰ ਢੰਗ ਨਾਲ ਚਲਾਇਆ। ਰਿੰਕੂ ਦੀ ਕਪੂਰਥਲਾ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਕਾਫੀ ਨੇੜਤਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੇ 'ਆਪ' ਦੀ ਟਿਕਟ 'ਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੂੰ 4253 ਵੋਟਾਂ ਨਾਲ ਹਰਾਇਆ ਸੀ। ਹਾਰ ਤੋਂ ਬਾਅਦ ਕਾਂਗਰਸ ਨੇ ਵੀ ਸੁਸ਼ੀਲ ਰਿੰਕੂ ਤੋਂ ਦੂਰੀ ਬਣਾ ਲਈ ਹੈ।
ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੀ ਟਿਕਟ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਕਾਂਗਰਸ ਨੇ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਮੈਦਾਨ ਵਿਚ ਉਤਾਰਿਆ ਸੀ। ਜਿਸ ਤੋਂ ਬਾਅਦ ਰਿੰਕੂ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਤੇ ਹੁਣ ਉਨ੍ਹਾਂ ਨੇ ਵੱਡੀ ਜਿੱਤ ਦਰਜ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।