ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਪ੍ਰਦਰਸ਼ਨ ਨੂੰ ਵਧੀਆ ਦੱਸਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਆਪਣੇ ਅਹੁਦੇ ਤੋਂ ਅਸਤੀਫੇ ਦੇਣ ਨੂੰ ਪੂਰੀ ਤਰ੍ਹਾਂ ਬੇਲੋੜਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਲੋੜ ਨਹੀਂ।

ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਜੇ ਜਾਖੜ ਨੇ ਉਨ੍ਹਾਂ ਨਾਲ ਇਸ ਬਾਰੇ ਪਹਿਲਾਂ ਗੱਲ ਕੀਤੀ ਹੁੰਦੀ ਤਾਂ ਉਹ ਸਪਸ਼ਟ ਤੌਰ 'ਤੇ ਅਜਿਹਾ ਨਾ ਕਰਨ ਦੀ ਸਲਾਹ ਦਿੰਦੇ। ਉਨ੍ਹਾਂ ਕਿਹਾ ਕਿ ਜਾਖੜ ਕੋਲ ਅਹੁਦਾ ਛੱਡਣ ਦਾ ਕੋਈ ਕਾਰਨ ਨਹੀਂ ਹੈ। ਹੋਰਾਂ ਸੂਬਿਆਂ ਵਿੱਚ ਤਾਂ ਪਾਰਟੀ ਪ੍ਰਧਾਨਾਂ ਨੇ ਕਾਂਗਰਸ ਦੇ ਖਰਾਬ ਪ੍ਰਦਰਸ਼ਨ ਲਈ ਜ਼ਿੰਮੇਵਾਰੀ ਲੈਣੀ ਛੱਡ ਦਿੱਤੀ ਹੈ।

ਕੈਪਟਨ ਨੇ ਕਿਹਾ ਕਿ ਦੇਸ਼ ਭਰ ਵਿੱਚ ਮੋਦੀ ਲਹਿਰ ਦੇ ਬਾਵਜੂਦ ਜਾਖੜ ਨੇ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਪੀਪੀਸੀਸੀ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਸਥਿਤੀ ਮਜ਼ਬੂਤ ਕਰਨ ਲਈ ਪਾਰਟੀ ਨੂੰ ਉਨ੍ਹਾਂ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਹਾਰ ਲਈ ਪਾਰਟੀ ਪ੍ਰਧਾਨ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ।

ਦੱਸ ਦੇਈਏ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਪੇਸ਼ ਕੀਤਾ ਹੈ। ਬੇਸ਼ੱਕ ਜਾਖੜ ਦੀ ਅਗਵਾਈ ਵਿੱਚ ਪਾਰਟੀ ਨੇ ਸੂਬੇ ਦੀਆਂ 13 ਵਿੱਚੋਂ ਅੱਠ ਲੋਕ ਸਭਾ ਸੀਟਾਂ ਜਿੱਤੀਆਂ ਸਨ, ਪਰ ਜਾਖੜ ਆਪਣੀ ਸੀਟ ਹਾਰ ਗਏ ਸੀ। ਹਾਰ ਦੀ ਨਮੋਸ਼ੀ ਕਰਕੇ ਜਾਖੜ ਨੇ ਪ੍ਰਧਾਨਗੀ ਛੱਡਣ ਦਾ ਫੈਸਲਾ ਕੀਤਾ ਹੈ।

ਹੁਲ ਗਾਂਧੀ ਦੇ ਨਾਲ-ਨਾਲ ਜਾਖੜ ਨੇ ਆਪਣਾ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜਿਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਆਪਣੀ ਹੀ ਸੀਟ ਹਾਰ ਗਏ ਹਨ। ਇਸ ਦੀ ਜ਼ਿੰਮੇਵਾਰੀ ਲੈਂਦਿਆਂ ਉਹ ਇਖ਼ਲਾਕੀ ਆਧਾਰ 'ਤੇ ਆਪਣਾ ਅਹੁਦਾ ਛੱਡ ਰਹੇ ਹਨ।

ਇਹ ਵੀ ਪੜ੍ਹੋ- ਸੁਨੀਲ ਜਾਖੜ ਵੱਲੋਂ ਅਸਤੀਫ਼ਾ