Punjab Weather: ਸੋਮਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ। ਕਈ ਥਾਵਾਂ 'ਤੇ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਗੁਰਦਾਸਪੁਰ ਵਿੱਚ 10 ਡਿਗਰੀ ਦਰਜ ਕੀਤਾ ਗਿਆ ਹੈ ਤਾਪਮਾਨ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਲੋਕਾਂ ਨੂੰ ਖਾਸ ਕਰਕੇ ਸਵੇਰ ਵੇਲੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਸਲਾਹ ਦਿੱਤੀ ਹੈ। ਮੰਗਲਵਾਰ ਤੋਂ ਮੌਸਮ ਫਿਰ ਖੁਸ਼ਕ ਹੋ ਜਾਵੇਗਾ। ਐਤਵਾਰ ਨੂੰ ਪੰਜਾਬ 'ਚ ਦਿਨ ਦੇ ਤਾਪਮਾਨ 'ਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ। ਪਠਾਨਕੋਟ ਦਾ ਸਭ ਤੋਂ ਵੱਧ ਤਾਪਮਾਨ 26.4 ਡਿਗਰੀ ਰਿਹਾ। ਜਦੋਂ ਕਿ ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 10 ਡਿਗਰੀ ਦਰਜ ਕੀਤਾ ਗਿਆ।
ਮੀਂਹ ਨਾਲ ਹਵਾ ਦੀ ਗੁਣਵੱਤਾ ਵਿੱਚ ਹੋਵੇਗਾ ਸੁਧਾਰ
ਮਾਹਿਰਾਂ ਦੇ ਅਨੁਸਾਰ, ਮੀਂਹ ਤੋਂ ਬਾਅਦ AQI ਪੱਧਰ ਵਿੱਚ ਵੀ ਸੁਧਾਰ ਹੋ ਸਕਦਾ ਹੈ, ਕਿਉਂਕਿ ਇਹ ਹਵਾ ਵਿੱਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ। ਧਿਆਨ ਯੋਗ ਹੈ ਕਿ ਭਾਵੇਂ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਮੀ ਆਈ ਹੈ ਪਰ ਪੰਜਾਬ ਦਾ ਮਾਹੌਲ ਅਜੇ ਵੀ ਪ੍ਰਦੂਸ਼ਿਤ ਹੈ। ਜ਼ਿਆਦਾਤਰ ਸ਼ਹਿਰਾਂ ਦਾ AQI ਖਰਾਬ ਸ਼੍ਰੇਣੀ 'ਚ ਆ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ