Punjab News: ਭਾਰਤ-ਤਿੱਬਤ ਸਰਹੱਦੀ ਪੁਲਿਸ (ITBP) ਦੇ ਡੀਆਈਜੀ ਪਰਮਿੰਦਰ ਸਿੰਘ (54) ਦੀ ਕੱਲ੍ਹ ਸਹਾਰਨਪੁਰ ਨੇੜੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੇ ਕਾਰ ਡਰਾਈਵਰ ਰਵੀ ਸ਼ੰਕਰ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ। ਪਰਮਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1:30 ਵਜੇ ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।

Continues below advertisement

ਜਾਣਕਾਰੀ ਮੁਤਾਬਕ, ਪਰਮਿੰਦਰ ਸਿੰਘ ਮਸੂਰੀ ਵਿੱਚ ਆਪਣੀ ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਕਾਰ ਰਾਹੀਂ ਅੰਬਾਲਾ ਵਾਪਸ ਆ ਰਹੇ ਸਨ। ਉਨ੍ਹਾਂ ਦੀ ਕਾਰ ਦੇਹਰਾਦੂਨ-ਪੰਚਕੂਲਾ ਰਾਸ਼ਟਰੀ ਰਾਜਮਾਰਗ 'ਤੇ ਸਰਸਾਵਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Continues below advertisement

ਪਰਮਿੰਦਰ ਸਿੰਘ ਸ਼੍ਰੀਨਗਰ ਵਿੱਚ ਤਾਇਨਾਤ ਸਨ

ਪਰਮਿੰਦਰ ਸਿੰਘ ਇਸ ਸਮੇਂ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ITBP ਵਿੱਚ DIG ਵਜੋਂ ਤਾਇਨਾਤ ਸੀ। ਉਹ ਮੂਲ ਰੂਪ ਤੋਂ ਸ੍ਰੀ ਆਨੰਦਪੁਰ ਸਾਹਿਬ ਦੇ ਨੂਰਪੁਰ ਬੇਦੀ ਬਲਾਕ ਦੇ ਚਨੋਲੀ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਆਸ ਪਾਸ ਦੇ ਖੇਤਰ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ।

ਉਨ੍ਹਾਂ ਦੇ ਪਰਿਵਾਰਕ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪਰਮਿੰਦਰ ਸਿੰਘ ਦਾ ਇੱਕ ਭਰਾ NFL ਤੋਂ ਸੇਵਾਮੁਕਤ ਹੈ, ਜਦੋਂ ਕਿ ਉਸ ਦਾ ਛੋਟਾ ਭਰਾ BSF ਵਿੱਚ DIG ਵਜੋਂ ਸੇਵਾ ਨਿਭਾਉਂਦਾ ਹੈ। ਉਸਦਾ ਚੌਥਾ ਭਰਾ ਇੱਕ ਸਕੂਲ ਵਿੱਚ ਲੈਕਚਰਾਰ ਹੈ। ਪਰਮਿੰਦਰ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟhttps://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।