Tarn Taran News : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਿਲੀਆਂਵਾਲਾ 'ਚ ITBP ਦੇ ਜਵਾਨ ਬਿਕਰਮਜੀਤ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਨਮਾਨਜਨਕ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ।

Continues below advertisement

ਬਿਲੀਆਂਵਾਲਾ ਪਿੰਡ ਦੇ ਵਸਨੀਕ ਬਿਕਰਮਜੀਤ ਸਿੰਘ ਹਾਲ ਹੀ ਵਿੱਚ ਕੁਝ ਮਹੀਨਿਆਂ ਦੀ ਛੁੱਟੀ ਤੋਂ ਬਾਅਦ ਡਿਊਟੀ 'ਤੇ ਵਾਪਸ ਗਿਆ ਸਨ। ਉਨ੍ਹਾਂ ਨੂੰ ਕੱਲ੍ਹ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਸਾਥੀ ਸੈਨਿਕਾਂ ਨੇ ਸਲਾਮੀ ਦਿੱਤੀ ਅਤੇ ਸ਼ਰਧਾਂਜਲੀ ਦਿੱਤੀ।

iPhone 16 'ਤੇ ਬੰਪਰ ਆਫਰ, ਫਲਿੱਪਕਾਰਟ 'ਤੇ ਹੈ ਨਵੀਂ ਕੀਮਤ

Continues below advertisement

ਡਿਊਟੀ ਦੌਰਾਨ ਵਾਪਰੀ ਇਸ ਘਟਨਾ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਸ਼ਹੀਦ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਪਤਨੀ ਨਿਰਮਲਜੀਤ ਕੌਰ ਅਤੇ ਉਨ੍ਹਾਂ ਦੇ ਪੁੱਤਰਾਂ ਨੂੰ ਸੌਂਪ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਪੂਰੇ ਸਨਮਾਨ ਨਾਲ ਕੀਤਾ ਗਿਆ। ਮ੍ਰਿਤਕ ਦੇ ਭਰਾ ਅਤੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਵੱਡਾ ਭਰਾ ਆਈਟੀਬੀਪੀ ਵਿੱਚ ਤਾਇਨਾਤ ਸੀ। 

ਇਸ ਮੌਕੇ ਐਸ.ਐਚ.ਓ ਸਰਹਾਲੀ ਹਰਜੀਤ ਸਿੰਘ ਸ਼ੇਰ, ਸਿਕੰਦਰ ਸਿੰਘ ਵਰਾਣਾ, ਪ੍ਰਦੀਪ ਸਿੰਘ ਢਿੱਲੋਂ, ਬਲਰਾਜ ਸਿੰਘ, ਕੈਪਟਨ ਦਿਲਬਾਗ ਸਿੰਘ, ਸੂਬੇਦਾਰ ਗੁਰਦੇਵ ਸਿੰਘ, ਬਲਾਕ ਖਡੂਰ ਸਾਹਿਬ ਦੇ ਪ੍ਰਧਾਨ ਸੂਬੇਦਾਰ ਪਰਮਜੀਤ ਸਿੰਘ ਅਤੇ ਸੂਬੇਦਾਰ ਸੁਖਦੇਵ ਸਿੰਘ, ਹੌਲਦਾਰ ਨਿੰਦਰ ਸਿੰਘ, ਸੂਬੇਦਾਰ ਲਖਵਿੰਦਰ ਸਿੰਘ, ਹੌਲਦਾਰ ਧਰਮ ਸਿੰਘ ਅਤੇ ਹਵਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।