'ਡਿਬਰੂਗੜ ਜੇਲ੍ਹ ਦੇ ਖਾਣੇ ’ਚ ਤੰਬਾਕੂ ਦਾ ਮਿਲਣਾ ਮੰਦਭਾਗਾ'
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਪੁਲੀਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ’ਵਾਰਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ..
ਅੰਮ੍ਰਿਤਸਰ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਪੁਲੀਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ’ਵਾਰਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਦਿੱਤੇ ਜਾ ਰਹੇ ਖਾਣੇ ਵਿੱਚ ਤੰਬਾਕੂ ਮਿਲਣ ਬਾਰੇ ਬੀਬੀ ਕਿਰਨਦੀਪ ਕੌਰ ਦੇ ਦਾਅਵਿਆਂ ਨੂੰ ਗੰਭੀਰਤਾ ਨਾਲ ਲਿਆ ਹੈ।
ਉਨ੍ਹਾਂ ਕੌਮੀ ਘਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨੂੰ ਲਿਖੇ ਪੱਤਰ ’ਚ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੇ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਕਤ ਦੋਸ਼ਾਂ ’ਚ ਰੱਤੀ ਭਰ ਵੀ ਸਚਾਈ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੋਵੇਗੀ, ਕਿਉਂਕਿ ’ਤੰਬਾਕੂ ਦੀ ਵਰਤੋਂ ਸਿੱਖ ਰਹਿਤ ਮਰਯਾਦਾ ਅਨੁਸਾਰ ਬੱਜਰ ਕੁਰਹਿਤ ਹੈ। ਸਿੱਖ ਭਾਈਚਾਰੇ ਦੇ ਕਿਸੇ ਵੀ ਮੈਂਬਰ ਨੂੰ ਭਾਵੇਂ ਉਹ ਜੇਲ੍ਹ ਵਿੱਚ ਹੀ ਕਿਉਂ ਨਾਂ ਹੋਵੇ, ਉਸ ਦੇ ਖਾਣੇ ’ਚ ਤੰਬਾਕੂ ਦਾ ਪਾਇਆ ਜਾਣਾ ਉਸ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ। ਜੋ ਕਿ ਕਿਸੇ ਵੀ ਹਾਲਤ ਵਿਚ ਨਹੀਂ ਹੋਣਾ ਚਾਹੀਦਾ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਕਿਸੇ ਵੀ ਅਪਰਾਧ ਲਈ ਕਾਨੂੰਨ ਆਪਣਾ ਰਸਤਾ ਅਖ਼ਤਿਆਰ ਕਰ ਰਿਹਾ ਹੈ, ਪਰ ਕਥਿਤ ਦੋਸ਼ਾਂ ਲਈ ਕਾਨੂੰਨ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਮਿਆਰੀ ਭੋਜਨ ਦਿੱਤਾ ਜਾਣਾ ਚਾਹੀਦਾ ਹੈ। ਕਿਸੇ ਨੂੰ ਵੀ "ਮਾੜੀ ਕੁਆਲਿਟੀ" ਦਾ ਭੋਜਨ ਪਰੋਸਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ’ਤੇ ਗੱਲ ਕਰਨ ਦੀ ਇਜਾਜ਼ਤ ਨਾ ਦੇਣੀ ਮਨੁੱਖੀ ਅਧਿਕਾਰਾਂ ਦਾ ਹਨਨ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ਕਰ ਰਹੇ ਵਿਅਕਤੀਆਂ ਦੇ ਧਾਰਮਿਕ ਮਾਮਲੇ ’ਚ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial