Jagbir Singh Brar Joins BJP: ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋ ਗਏ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਜਗਬੀਰ ਬਰਾੜ (Jagbir Brar) ਨੂੰ ਦਿੱਲੀ ਵਿੱਚ ਪਾਰਟੀ ਮੈਂਬਰ ਵਜੋਂ ਸਵੀਕਾਰ ਕਰ ਲਿਆ ਹੈ। ਕਰੀਬ ਇੱਕ ਸਾਲ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। 'AAP' ਵੱਲੋਂ ਪਾਸੇ ਕੀਤੇ ਜਾਣ 'ਤੇ ਜਗਬੀਰ ਸਿੰਘ ਬਰਾੜ ਨਰਾਜ਼ ਸਨ।
ਬਰਾੜ ਨੇ ਕੀਤੀ PM ਮੋਦੀ ਦੀ ਕੀਤੀ ਤਾਰੀਫ
ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਪੀਐਮ ਮੋਦੀ ਦੀਆਂ ਨੀਤੀਆਂ ਦਾ ਮੈਨੂੰ ਪ੍ਰਭਾਵਿਤ ਕਰ ਰਿਹਾ ਹੈ। ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣਾ ਸਾਡੇ ਲਈ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਬਲ ਇੰਜਣ ਵਾਲੀ ਸਰਕਾਰ ਦੀ ਬਹੁਤ ਲੋੜ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾ ਕੇ ਰੁਜ਼ਗਾਰ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਪੇਸ਼ੇ ਤੋਂ ਵਕੀਲ ਹਾਂ, ਮੈਂ 4-5 ਸਾਲ ਹਾਈ ਕੋਰਟ ਵਿੱਚ ਪ੍ਰੈਕਟਿਸ ਕੀਤੀ ਹੈ।
'ਆਪ' ਨੂੰ ਲੈ ਕੇ ਆਖੀ ਇਹ ਗੱਲ
ਇਸ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕਾਰਨ ਪੰਜਾਬ 'ਚ ਘੁਟਨ ਹੈ। ਜਗਬੀਰ ਸਿੰਘ ਬਰਾੜ ਗਰੀਬਾਂ ਪ੍ਰਤੀ ਪ੍ਰਧਾਨ ਮੰਤਰੀ ਦੀ ਸੋਚ ਤੋਂ ਪ੍ਰਭਾਵਿਤ ਹਨ। ਗੁਰੂ ਪੁਰਬ ਨੂੰ ਧੂਮ-ਧਾਮ ਨਾਲ ਮਨਾਉਣਾ ਹੋਵੇ ਜਾਂ ਪੰਜਾਬ ਵਿੱਚ ਕੈਂਸਰ ਇੰਸਟੀਚਿਊਟ ਬਣਾਉਣਾ ਹੋਵੇ, ਇਨ੍ਹਾਂ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਜਗਬੀਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਜਗਬੀਰ ਸਿੰਘ ਬਰਾੜ ਜਲੰਧਰ ਛਾਉਣੀ ਤੋਂ ਵਿਧਾਇਕ ਬਣੇ ਹਨ
ਜਗਬੀਰ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਜਲੰਧਰ ਵਿੱਚ ਉਪ ਚੋਣਾਂ ਦੌਰਾਨ ਜਗਬੀਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਨੂੰ ਚੰਗੀ ਗਿਣਤੀ ਵਿੱਚ ਵੋਟਾਂ ਹਾਸਲ ਕੀਤੀਆਂ ਸਨ। ਬਰਾੜ ਦਾ ਕੈਂਟ ਇਲਾਕੇ ਵਿੱਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ‘ਆਪ’ ਵਿੱਚ ਕੋਈ ਵੱਡਾ ਸਿਆਸੀ ਅਹੁਦਾ ਨਾ ਮਿਲਣ ਕਾਰਨ ਉਨ੍ਹਾਂ ਪਾਰਟੀ ਤੋਂ ਦੂਰੀ ਬਣਾ ਲਈ।
ਹੁਣ ਜਗਬੀਰ ਸਿੰਘ ਬਰਾੜ ਦੇ ਭਾਜਪਾ 'ਚ ਸ਼ਾਮਲ ਹੋਣ ਨਾਲ ਜਲੰਧਰ ਲੋਕ ਸਭਾ ਸੀਟ 'ਤੇ ਭਾਜਪਾ ਨੂੰ ਮਜ਼ਬੂਤੀ ਮਿਲ ਸਕਦੀ ਹੈ। ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਹੀ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਚੁੱਕੇ ਹਨ। ਹੁਣ ਉਹ ਭਾਜਪਾ ਦੀ ਟਿਕਟ 'ਤੇ ਜਲੰਧਰ ਤੋਂ ਲੋਕ ਸਭਾ ਚੋਣ ਵੀ ਲੜ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।