Punjab News: ਦਿੱਲੀ ਦੇ ਸਰਨਾ ਭਰਾਵਾਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਈ ਖੁਲਾਸੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਵਾਰ ਸਿੱਖ ਪੰਥ ਵਿਰੋਧੀਆਂ ਨੂੰ ਬਚਾਉਣ ਦੀ ਕੋਸਿਸ਼ ਕੀਤੀ ਹੈ, ਜਿਵੇਂ ਜਗਦੀਸ਼ ਟਾਈਟਲਰ, ਕਮਲ ਨਾਥ ਤੇ ਸੱਜਣ ਕੁਮਾਰ।  


ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰੂਘਰ ਦੀਆਂ ਗੋਲਕਾਂ ਦੇ ਬਿਆਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਗੋਲਕਾਂ ਤੋਂ ਬਿਨਾ ਗੁਰਦੁਆਰਿਆਂ ਦਾ ਪ੍ਰਬੰਧ ਕਿਵੇਂ ਚੱਲੇਗਾ। ਸਭ ਗੁਰਦੁਆਰਿਆਂ ਵਿੱਚ ਗੋਲਕ ਹੋਣੀ ਜ਼ਰੂਰੀ ਹੈ। ਉਂਝ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ ਦਾ ਮੂੰਹ ਦਿੱਲੀ ਵੱਲ ਨੂੰ ਖੋਲ੍ਹਿਆ ਹੋਇਆ ਹੈ। 



ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਦੇ ਸਰਨਾ ਭਰਾਵਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ। ਈਡੀ ਵੱਲੋਂ ਸਰਨਾ ਦੀ ਲੜਕੀ ਨੂੰ ਨਸ਼ੇ ਦੇ ਕਾਰੋਬਾਰ ਨੂੰ ਲੈ ਕੇ ਤਲਬ ਕੀਤਾ ਸੀ। ਜਥੇਦਾਰ ਨੂੰ ਮੰਗ ਪੱਤਰ ਦਿੱਤਾ ਕਿ ਐਸਜੀਪੀਸੀ ਦੀਆਂ ਗੋਲਕਾਂ ਦੇ ਮੂੰਹ ਦਿੱਲੀ ਵੱਲ ਨੂੰ ਖੋਲ੍ਹਿਆ ਹੈ, ਉਸ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੱਕ ਹੀ ਚੈਨਲ ਹੈ ਜੋ ਲਗਾਤਾਰ ਸਰਨਾ ਭਰਾਵਾਂ ਨੂੰ ਪ੍ਰਮੋਟ ਕਰ ਰਿਹਾ ਹੈ। ਸਰਨਾ ਭਰਾਵਾਂ ਦਾ ਪਰਿਵਾਰ ਲਗਾਤਾਰ ਸ਼ਰਾਬ ਦਾ ਕਾਰੋਬਾਰ ਕਰ ਰਿਹਾ ਹੈ।


ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਹ ਅਹਿਮ ਪ੍ਰਾਜੈਕਟ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਅਧੀਨ ਲਾਗੂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀਵੀ ਲਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਤੇ ਗਰੀਨ ਊਰਜਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸਬੰਧਤ ਵਿਭਾਗਾਂ ਦੇ ਬਿਜਲੀ ਬਿੱਲਾਂ ਦੇ ਵਿੱਤੀ ਬੋਝ ਨੂੰ ਤਕਰੀਬਨ 40 ਤੋਂ 50 ਫ਼ੀਸਦ ਘਟਾ ਦੇਣਗੇ ਅਤੇ ਬੱਚਤ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਉਤੇ ਖ਼ਰਚ ਕੀਤੀ ਜਾਵੇਗੀ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।