ਪੜਚੋਲ ਕਰੋ

ਖਾਲਿਸਤਾਨੀਆਂ ਨਾਲ ਸਬੰਧਾਂ ਦੇ ਕੇਸ 'ਚੋਂ ਜੱਗੀ ਜੌਹਲ ਚਾਰ ਸਾਥੀਆਂ ਸਣੇ ਬਰੀ

ਫਰੀਦਕੋਟ ਅਦਾਲਤ ਨੇ ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਤੇ ਉਸ ਦੇ ਚਾਰ ਸਾਥੀਆਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਅੱਤਵਾਦੀ ਗਤੀਵਿਧੀਆਂ ਕਰਾਉਣ ਤੇ ਖਾਲਿਸਤਾਨੀ ਸੰਗਠਨਾਂ ਨੂੰ ਅਰਾਜਕਤਾ ਫੈਲਾਉਣ ਲਈ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਸੀ। ਵਿਸ਼ੇਸ਼ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਨੇ ਕੇਸ ਦੀ ਸਮੁੱਚੀ ਪੜਤਾਲ ਨੂੰ ਨੁਕਸਦਾਰ ਤੇ ਗੈਰਕਾਨੂੰਨੀ ਮੰਨਦਿਆਂ ਮੁਲਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ। ਜੱਗੀ ਜੌਹਲ ਤੇ ਤਲਜੀਤ ਸਿੰਘ ਖ਼ਿਲਾਫ਼ ਫ਼ਰੀਦਕੋਟ ਤੋਂ ਇਲਾਵਾ ਅੰਮ੍ਰਿਤਸਰ, ਮੋਗਾ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਕਰੀਬ ਦਰਜਨ ਮਾਮਲੇ ਦਰਜ ਕੀਤੇ ਗਏ ਸਨ।

ਚੰਡੀਗੜ੍ਹ: ਫਰੀਦਕੋਟ ਅਦਾਲਤ ਨੇ ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਤੇ ਉਸ ਦੇ ਚਾਰ ਸਾਥੀਆਂ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਖਿਲਾਫ ਅੱਤਵਾਦੀ ਗਤੀਵਿਧੀਆਂ ਕਰਾਉਣ ਤੇ ਖਾਲਿਸਤਾਨੀ ਸੰਗਠਨਾਂ ਨੂੰ ਅਰਾਜਕਤਾ ਫੈਲਾਉਣ ਲਈ ਫੰਡ ਮੁਹੱਈਆ ਕਰਵਾਉਣ ਦੇ ਦੋਸ਼ ਸੀ। ਵਿਸ਼ੇਸ਼ ਜੱਜ ਰਾਜੇਸ਼ ਕੁਮਾਰ ਦੀ ਅਦਾਲਤ ਨੇ ਕੇਸ ਦੀ ਸਮੁੱਚੀ ਪੜਤਾਲ ਨੂੰ ਨੁਕਸਦਾਰ ਤੇ ਗੈਰਕਾਨੂੰਨੀ ਮੰਨਦਿਆਂ ਮੁਲਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਦਿੱਤਾ ਹੈ। ਜੱਗੀ ਜੌਹਲ ਤੇ ਤਲਜੀਤ ਸਿੰਘ ਖ਼ਿਲਾਫ਼ ਫ਼ਰੀਦਕੋਟ ਤੋਂ ਇਲਾਵਾ ਅੰਮ੍ਰਿਤਸਰ, ਮੋਗਾ ਤੇ ਜਲੰਧਰ ਜ਼ਿਲ੍ਹਿਆਂ ਵਿੱਚ ਕਰੀਬ ਦਰਜਨ ਮਾਮਲੇ ਦਰਜ ਕੀਤੇ ਗਏ ਸਨ। ਪਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਨੂੰ ਥਾਣਾ ਰਾਮਦਾਸ, ਜ਼ਿਲ੍ਹਾ ਅੰਮ੍ਰਿਤਸਰ ਦੀ ਪੁਲਿਸ ਨੇ 21 ਮਈ, 2017 ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਹ ਅੱਤਵਾਦੀ ਜਥੇਬੰਦੀਆਂ ਨੂੰ ਅਸਲਾ ਤੇ ਪੈਸਾ ਮੁਹੱਈਆ ਕਰਵਾਉਂਦਾ ਹੈ। ਇਸ ਮਾਮਲੇ ਦੀ ਪੜਤਾਲ ਦੌਰਾਨ ਫ਼ਰੀਦਕੋਟ ਦੀ ਪੁਲਿਸ ਨੇ 26 ਜੂਨ 2017 ਨੂੰ ਜਗਤਾਰ ਸਿੰਘ ਜੱਗੀ ਜੌਹਲ, ਜਗਜੀਤ ਸਿੰਘ, ਤਲਜੀਤ ਸਿੰਘ ਵਾਸੀ ਜੰਮੂ, ਗੁਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਤੇ ਤ੍ਰਿਲੋਕ ਸਿੰਘ ਵਾਸੀ ਕੈਨੇਡਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਜੁਲਾਈ 2018 ਵਿੱਚ ਅਦਾਲਤ ’ਚ ਦੋਸ਼ ਪੱਤਰ ਦਾਇਰ ਕੀਤੇ ਸਨ। ਇਸ ਵਿੱਚ ਦਾਅਵਾ ਕੀਤਾ ਸੀ ਕਿ ਉਕਤ ਸਾਰੇ ਵਿਅਕਤੀ ਅੱਤਵਾਦੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਲਈ ਸਰਗਰਮ ਸਨ। ਤਫਤੀਸ਼ ਦੌਰਾਨ ਇਨ੍ਹਾਂ ਕੋਲੋਂ ਤਿੰਨ ਰਿਵਾਲਵਰ ਬਰਾਮਦ ਹੋਏ ਸਨ। ਇਨ੍ਹਾਂ ਦੇ ਖਾਤਿਆਂ ਵਿੱਚ ਵਿਦੇਸ਼ਾਂ ਤੋਂ ਲੱਖਾਂ ਰੁਪਏ ਜਮ੍ਹਾਂ ਹੋਣਾ ਪਾਇਆ ਗਿਆ ਸੀ। ਇਸ ਮਾਮਲੇ ਦੀ ਪੜਤਾਲ ਡੀਜੀਪੀ ਦੇ ਹੁਕਮਾਂ ’ਤੇ ਅੰਮ੍ਰਿਤਸਰ ਦੇ ਸਪੈਸ਼ਲ ਅਪਰੇਸ਼ਨ ਸੈੱਲ ਨੇ ਵੀ ਕੀਤੀ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਕਤ ਸਾਰੇ ਮੁਲਜ਼ਮ ਖ਼ਾਲਿਸਤਾਨੀ ਜਥੇਬੰਦੀਆਂ ਨਾਲ ਮਿਲ ਕੇ ਧਾਰਮਿਕ ਆਗੂਆਂ ਨੂੰ ਕਤਲ ਕਰਵਾਉਣ ਤੇ ਅੱਤਵਾਦੀ ਗਰੁੱਪਾਂ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਨੂੰ ਪੰਜਾਬ ਵਿੱਚ ਅੱਤਵਾਦ ਫੈਲਾਉਣ ਲਈ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget