ਗੁਰਦਾਸਪੁਰ: ਸਿੱਧੂ ਮੂਸੇਵਾਲਾ ਹੱਤਿਆਕਾਂਡ 'ਚ ਨਾਮਜ਼ਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 21 ਜੁਲਾਈ ਨੂੰ ਅਦਾਲਤ ਨੇ ਕਲਾਨੌਰ ਪੁਲਿਸ ਨੂੰ 6 ਦਿਨ ਦਾ ਰਿਮਾਂਡ ਦਿੱਤਾ ਸੀ ਅਤੇ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਗੁਰਦਾਸਪੁਰ ਅਦਾਲਤ ਵਿੱਚ ਜੱਗੂ ਨੂੰ ਫਿਰ ਤੋਂ ਪੇਸ਼ ਕੀਤਾ ਗਿਆ।ਅਦਾਲਤ ਨੇ ਫਿਰ ਤੋਂ ਕਲਾਨੌਰ ਪੁਲਿਸ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ।
ਕਲਾਨੌਰ ਪੁਲਿਸ ਨੇ ਕਿਹਾ ਕਿ ਇਸ ਦੇ ਕੋਲੋਂ ਅਜੇ ਵੀ ਪੁੱਛ ਗਿੱਛ ਕਰਨੀ ਬਾਕੀ ਹੈ।29 ਜਨਵਰੀ 2022 ਨੂੰ ਭਾਰਤ ਪਾਕਿਸਤਾਨ ਸੀਮਾ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਉਪਰ ਪਾਕਿਸਤਾਨ ਦੀ ਤਰਫੋਂ ਫਾਇਰਿੰਗ ਹੋਈ ਸੀ ਅਤੇ ਇਕ ਬੀਐਸਐਫ ਜਵਾਨ ਜ਼ਖਮੀ ਹੋਇਆ ਸੀ। ਇਸ ਮਾਮਲੇ 'ਚ ਪੁਲਿਸ ਨੇ ਉਸ ਸਮੇਂ 53 ਕਿਲੋ ਦੇ ਕਰੀਬ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ।ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ